ਟੀਕਾਕਰਨ ’ਤੇ ਵੱਡਾ ਫ਼ੈਸਲਾ: PM ਮੋਦੀ ਅਤੇ ਮੁੱਖ ਮੰਤਰੀਆਂ ਨੂੰ ਵੀ ਲੱਗੇਗਾ ਕੋਰੋਨਾ ਦਾ ‘ਟੀਕਾ’

Thursday, Jan 21, 2021 - 12:21 PM (IST)

ਨਵੀਂ ਦਿੱਲੀ— ਦੇਸ਼ ਭਰ ’ਚ ਕੋਰੋਨਾ ਟੀਕਾਕਰਨ ਮੁਹਿੰਮ 16 ਜਨਵਰੀ 2021 ਤੋਂ ਸ਼ੁਰੂ ਹੋਈ। ਪਹਿਲੇ ਪੜਾਅ ’ਚ ਕੋਰੋਨਾ ਯੋਧਿਆਂ ਅਤੇ ਸਿਹਤ ਕਾਮਿਆਂ ਨੂੰ ਕੋਰੋਨਾ ਦਾ ਟੀਕਾ ਲਾਇਆ ਜਾ ਰਿਹਾ ਹੈ। ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਵਿਚ 50 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਨੂੰ ਟੀਕਾ ਲਾਇਆ ਜਾਵੇਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੇ ਮੁੱਖ ਮੰਤਰੀਆਂ ਨੂੰ ਕੋਰੋਨਾ ਦਾ ਟੀਕਾ ਲੱਗੇਗਾ। ਦੂਜੇ ਪੜਾਅ ਵਿਚ ਜੋ ਵੀ 50 ਸਾਲ ਦੇ ਉੱਪਰ ਹੋਣਗੇ, ਸਾਰਿਆਂ ਦਾ ਟੀਕਾਕਰਨ ਕਰਵਾ ਦਿੱਤਾ ਜਾਵੇਗਾ।

ਅਜਿਹੇ ਵਿਚ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾ, ਜੋ ਕਿ 50 ਸਾਲ ਤੋਂ ਉੱਪਰ ਹਨ, ਉਨ੍ਹਾਂ ਨੂੰ ਦੂਜੇ ਪੜਾਅ ਵਿਚ ਕੋਰੋਨਾ ਦਾ ਵੈਕਸੀਨ ਦਿੱਤੀ ਜਾਵੇਗੀ। ਦੱਸ ਦੇਈਏ ਕਿ ਦੇਸ਼ ’ਚ ਅਜੇ ਕੋਰੋਨਾ ਟੀਕਾਕਰਨ ਦਾ ਪਹਿਲਾ ਪੜਾਅ ਚੱਲ ਰਿਹਾ ਹੈ, ਜਿਸ ਦੇ ਤਹਿਤ 3.81 ਲੱਖ ਤੋਂ ਵਧੇਰੇ ਸਿਹਤ ਕਾਮਿਆਂ ਨੂੰ ਟੀਕੇ ਦੀ ਪਹਿਲੇ ਖ਼ੁਰਾਕ ਦਿੱਤੀ ਜਾ ਚੁੱਕੀ ਹੈ। ਸਿਹਤ ਕਾਮਿਆਂ ਦੇ ਟੀਕਾਕਰਨ ਮਗਰੋਂ ਦੂਜਾ ਪੜਾਅ ਸ਼ੁਰੂ ਹੋਵੇਗਾ। ਅਜੇ ਇਹ ਸਾਫ਼ ਨਹੀਂ ਹੈ ਕਿ ਦੂਜਾ ਪੜਾਅ ਕਦੋਂ ਤੋਂ ਸ਼ੁਰੂ ਹੋਵੇਗਾ ਪਰ ਦੂਜੇ ਪੜਾਅ ਵਿਚ ਦਿਸ਼ਾ-ਨਿਰਦੇਸ਼ ਤੈਅ ਹੈ। 

ਦੱਸ ਦੇਈਏ ਕਿ ਭਾਰਤ ’ਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ ਦੋ ਵੈਕਸੀਨ ਨੂੰ ਮਨਜ਼ੂਰੀ ਮਿਲੀ ਹੈ, ਉਹ ਹਨ- ਕੋਵੀਸ਼ੀਲਡ ਅਤੇ ਕੋਵੈਕਸੀਨ। ਹੁਣ ਤੱਕ ਭਾਰਤ ਵਿਚ ਕੋਰੋਨਾ ਵਾਇਰਸ ਦੇ ਅਸਰ ਨੂੰ ਵੇਖਿਆ ਜਾਵੇ ਤਾਂ ਹੁਣ ਇਹ ਘੱਟ ਹੁੰਦਾ ਜਾ ਰਿਹਾ ਹੈ। 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


Tanu

Content Editor

Related News