ਦਿੱਲੀ ''ਚ ਸੁਸ਼ਮਾ ਸਵਰਾਜ ਦੀ ਸ਼ਰਧਾਂਜਲੀ ਸਭਾ, ਪਹੁੰਚੇ ਪੀ.ਐੱਮ. ਮੋਦੀ ਤੇ ਅਮਿਤ ਸ਼ਾਹ

08/13/2019 9:14:05 PM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਆਯੋਜਿਤ ਸ਼ਰਧਾਂਜਲੀ ਸਭਾ 'ਚ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਯਾਦ ਕਰਦੇ ਹੋਏ ਕਈ ਗੱਲਾਂ ਦੱਸੀਆਂ। ਉਨ੍ਹਾਂ ਕਿਹਾ ਕਿ ਸੁਸ਼ਮਾ ਜੀ ਸਾਰਿਆਂ ਲਈ ਪ੍ਰਰੇਣਾ ਦਾ ਸਰੋਤ ਸੀ। ਉਨ੍ਹਾਂ ਕਿਹਾ ਕਿ ਵਿਵਸਥਾ ਦੇ ਤਹਿਤ, ਅਨੁਸ਼ਾਸਨ ਦੇ ਤਹਿਤ, ਜੋ ਵੀ ਕੰਮ ਮਿਲੇ ਉਸ ਨੂੰ ਪੂਰੀ ਇਮਾਨਦਾਰੀ ਤੇ ਵਫਾਦਾਰੀ ਨਾਲ ਕਰਨਾ ਤੇ ਵਿਅਕਤੀਗਤ ਜ਼ਿੰਦਗੀ 'ਚ ਉੱਚਾਈ ਹਾਸਲ ਕਰਨ ਤੋਂ ਬਾਅਦ ਵੀ ਕਰਨਾ, ਵਰਕਰ ਲਈ ਸਭ ਤੋਂ ਵੱਡੀ ਪ੍ਰਰੇਣਾ ਕੋਈ ਹੋ ਨਹੀਂ ਸਕਦੀ ਹੈ।

ਇਸ ਸ਼ਰਧਾਂਜਲੀ ਸਭਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਸੁਸ਼ਮਾ ਸਵਰਾਜ, ਬੀਜੇਪੀ ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ ਤੇ ਹੋਰ ਨੇਤਾ ਮੌਜੂਦ ਹਨ। ਇਸ ਦੇ ਨਾਲ ਹੀ ਕੇਂਦਰੀ ਕੈਬਨਿਟ ਨੇ ਮੰਗਲਵਾਰ ਨੂੰ ਇਕ ਪ੍ਰਸਤਾਵ ਪਾਸ ਕਰ ਸੁਸ਼ਮਾ ਸਵਰਾਜ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਸੁਸ਼ਮਾ ਸਵਰਾਜ ਦੇ ਪਤੀ ਸਵਰਾਜ ਕੌਸ਼ਲ ਤੇ ਉਨ੍ਹਾਂ ਦੀ ਬੇਟੀ ਬਾਂਸੁਰੀ ਵੀ ਪ੍ਰੋਗਰਾਮ 'ਚ ਮੌਜੂਦ ਹੈ। ਇਸ ਮੌਕੇ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ ਹੈ। ਦੱਸ ਦਈਏ ਕਿ 6 ਅਗਸਤ 2019 ਨੂੰ ਦੇਸ਼ ਦੀ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਹਾਰਟ ਅਟੈਕ ਨਾਲ ਦਿੱਲੀ ਦੇ ਏਮਜ਼ 'ਚ ਦਿਹਾਂਤ ਹੋ ਗਿਆ ਸੀ।


Inder Prajapati

Content Editor

Related News