ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਜਨਮ ਦਿਨ ਦੀ ਦਿੱਤੀ ਵਧਾਈ

Saturday, Jul 25, 2020 - 11:06 AM (IST)

ਨਵੀਂ ਦਿੱਲੀ (ਵਾਰਤਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਕੈਬਨਿਟ ਸਹਿਯੋਗੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸ਼ਨੀਵਾਰ ਯਾਨੀ ਕਿ ਅੱਜ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਿਹਤਮੰਦ ਜੀਵਨ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਅਕਾਲੀ ਨੇਤਾ ਬੀਬੀ ਬਾਦਲ ਦਾ ਅੱਜ 54ਵਾਂ ਜਨਮ ਦਿਨ ਹੈ।

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਬਾਦਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੇਰੀ ਕੈਬਨਿਟ ਸਹਿਯੋਗੀ ਹਰਸਿਮਰਤ ਬਾਦਲ ਜੀ ਨੂੰ ਜਨਮ ਦਿਨ ਦੀ ਵਧਾਈ। ਦੇਸ਼ ਲਈ ਮਹੱਤਵਪੂਰਨ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਮਜ਼ਬੂਤ ਬਣਾਉਣ ਲਈ ਉਨ੍ਹਾਂ ਦੀ ਕੋਸ਼ਿਸ਼ ਵਿਲੱਖਣ ਹੈ। ਉਹ ਦੇਸ਼ ਦੇ ਮਿਹਨਤੀ ਕਿਸਾਨਾਂ ਦੀ ਤਰੱਕੀ ਨੂੰ ਲੈ ਕੇ ਵੀ ਖੁਸ਼ ਅਤੇ ਉਤਸ਼ਾਹਿਤ ਹਨ। ਮੈਂ ਉਨ੍ਹਾਂ ਦੇ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।

PunjabKesari

ਓਧਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਸਿਮਰਤ ਕੌਰ ਬਾਦਲ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ। ਸ਼ਾਹ ਨੇ ਬੀਬੀ ਬਾਦਲ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਟਵੀਟ ਕੀਤਾ ਕਿ ਸਾਡੀ ਮਹੱਤਵਪੂਰਨ ਅਤੇ ਰਾਸ਼ਟਰੀ ਲੋਕਤੰਤਰੀ ਗਠਜੋੜ ਦੀ ਇਕ ਸਹਿਯੋਗੀ ਹਰਸਿਮਰਤ ਬਾਦਲ ਜੀ ਨੂੰ ਜਨਮ ਦਿਨ ਦੀ ਦਿਲੋਂ ਵਧਾਈ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਉਹ ਭਾਰਤ ਨੂੰ ਫੂਡ ਪ੍ਰੋਸੈਸਿੰਗ ਹੱਬ ਬਣਾਉਣ ਲਈ ਸਮਰਪਿਤ ਹੈ। ਮੈਂ ਪਰਮਾਤਮਾ ਤੋਂ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ। 

ਦੱਸਣਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਦਾ ਜਨਮ 25 ਜੁਲਾਈ 1966 ਨੂੰ ਮਜੀਠਾ ਪਰਿਵਾਰ 'ਚ ਦਿੱਲੀ ਵਿਖੇ ਹੋਇਆ ਸੀ। 21 ਨਵੰਬਰ 1991 ਨੂੰ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦਾ ਵਿਆਹ ਹੋਇਆ। ਬੀਬੀ ਬਾਦਲ ਬਠਿੰਡਾ ਜ਼ਿਲ੍ਹੇ ਤੋਂ ਸੰਸਦ ਮੈਂਬਰ ਅਤੇ ਮੋਦੀ ਕੈਬਨਿਟ 'ਚ ਫੂਡ ਪ੍ਰੋਸੈਸਿੰਗ ਮੰਤਰੀ ਹਨ। ਉਹ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਹਨ। ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉੱਪ ਮੁੱਖ ਮੰਤਰੀ ਰਹੇ ਹਨ ਅਤੇ ਮੌਜੂਦਾ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ।


Tanu

Content Editor

Related News