ਰਾਹੁਲ ਖ਼ਿਲਾਫ਼ ਯੋਜਨਾਬੱਧ ਮੁਹਿੰਮ ਉਤਸ਼ਾਹਿਤ ਕਰ ਰਹੇ ਨੇ PM ਮੋਦੀ ਤੇ ਗ੍ਰਹਿ ਮੰਤਰੀ : ਪ੍ਰਿਅੰਕਾ ਗਾਂਧੀ

Wednesday, Sep 18, 2024 - 06:22 PM (IST)

ਰਾਹੁਲ ਖ਼ਿਲਾਫ਼ ਯੋਜਨਾਬੱਧ ਮੁਹਿੰਮ ਉਤਸ਼ਾਹਿਤ ਕਰ ਰਹੇ ਨੇ PM ਮੋਦੀ ਤੇ ਗ੍ਰਹਿ ਮੰਤਰੀ : ਪ੍ਰਿਅੰਕਾ ਗਾਂਧੀ

ਨਵੀਂ ਦਿੱਲੀ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਿੱਤੇ ਗਏ ਵਿਵਾਦਪੂਰਨ ਬਿਆਨ ਇੱਕ ਯੋਜਨਾਬੱਧ ਮੁਹਿੰਮ ਹੈ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ ਅਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪ੍ਰਿਯੰਕਾ ਗਾਂਧੀ ਨੇ ਐਕਸ 'ਤੇ ਪੋਸਟ ਕੀਤਾ, 'ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਜੀ ਜਿਵੇਂ ਜਿਵੇਂ ਮਜ਼ਬੂਤੀ ਨਾਲ ਜਨਤਾ ਦੀ ਆਵਾਜ਼ ਉਠਾ ਰਹੇ ਹਨ, ਉਹਨਾਂ ਖ਼ਿਲਾਫ਼ ਜ਼ੁਬਾਨੀ ਅਤੇ ਵਿਚਾਰਧਾਰਕ ਹਿੰਸਾ ਵਧ ਰਹੀ ਹੈ।'

ਇਹ ਵੀ ਪੜ੍ਹੋ 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ Movie, ਇੰਝ ਬੁੱਕ ਕਰੋ ਟਿਕਟ

ਉਨ੍ਹਾਂ ਸਵਾਲ ਕੀਤਾ, "ਕੀ ਦੇਸ਼ ਦੇ ਕਰੋੜਾਂ ਦਲਿਤਾਂ, ਪਛੜੇ ਵਰਗਾਂ, ਆਦਿਵਾਸੀਆਂ ਅਤੇ ਗਰੀਬਾਂ ਦੀ ਆਵਾਜ਼ ਬੁਲੰਦ ਕਰਨਾ ਇੰਨਾ ਵੱਡਾ ਗੁਨਾਹ ਹੈ ਕਿ ਭਾਜਪਾ ਨੇ ਵਿਰੋਧੀ ਧਿਰ ਦੇ ਨੇਤਾ ਨੂੰ "ਆਪਣੀ ਦਾਦੀ ਵਰਗਾ" ਬਣਾਉਣ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ?'' ਪ੍ਰਿਯੰਕਾ ਨੇ ਕਿਹਾ, ''ਲਗਾਤਾਰ ਇੱਕ ਤੋਂ ਬਾਅਦ ਇੱਕ ਹਿੰਸਕ, ਅਸ਼ਲੀਲ ਅਤੇ ਅਣਮਨੁੱਖੀ ਬਿਆਨ ਨਾਲ ਇਹ ਸਾਬਤ ਹੁੰਦਾ ਕਿ ਇਹ ਇੱਕ ਸੰਗਠਿਤ ਅਤੇ ਯੋਜਨਾਬੱਧ ਮੁਹਿੰਮ ਹੈ, ਜੋ ਦੇਸ਼ ਦੇ ਲੋਕਤੰਤਰ ਲਈ ਬੇਹੱਦ ਖ਼ਤਰਨਾਕ ਹੈ। ਉਸ ਤੋਂ ਵੱਧ ਖ਼ਤਰਨਾਕ ਹੈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਪੂਰੀ ਆਰਐੱਸਐੱਸ ਲੀਡਰਸ਼ਿਪ ਦੀ ਇਸ ਨੂੰ ਹੱਲਾਸ਼ੇਰੀ ਦੇਣੀ ਅਤੇ ਕੋਈ ਕਾਰਵਾਈ ਨਾ ਕਰਨਾ। 

ਇਹ ਵੀ ਪੜ੍ਹੋ ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ

ਉਨ੍ਹਾਂ ਸਵਾਲ ਕੀਤਾ ਕਿ ਕੀ ਹੁਣ ਆਰਐੱਸਐੱਸ-ਭਾਜਪਾ ਦੇ ਲੋਕ ਹਿੰਸਾ ਅਤੇ ਨਫ਼ਰਤ ਨੂੰ ਲੋਕਤੰਤਰ ਦਾ ਮੂਲ ਮੰਤਰ ਬਣਾਉਣਾ ਚਾਹੁੰਦੇ ਹਨ? ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਐਤਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਮਰੀਕਾ ਫੇਰੀ ਦੌਰਾਨ ਸਿੱਖਾਂ ਬਾਰੇ ਕੀਤੀ ਟਿੱਪਣੀ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ ਨੂੰ ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਅਤੇ ਅੱਤਵਾਦੀ ਕਰਾਰ ਦਿੱਤਾ। ਭਾਜਪਾ ਨੇਤਾ ਰਘੂਰਾਜ ਸਿੰਘ, ਮਰਵਾਹ ਅਤੇ ਸ਼ਿਵ ਸੈਨਾ ਦੇ ਵਿਧਾਇਕ ਸੰਜੇ ਗਾਇਕਵਾੜ ਨੇ ਵੀ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤੇ ਸਨ।

ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News