ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਮੋਦੀ, ਰਾਹੁਲ ਗਾਂਧੀ ਸਮੇਤ ਇਨ੍ਹਾਂ ਨੇਤਾਵਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵ

Friday, Oct 15, 2021 - 12:12 PM (IST)

ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਮੋਦੀ, ਰਾਹੁਲ ਗਾਂਧੀ ਸਮੇਤ ਇਨ੍ਹਾਂ ਨੇਤਾਵਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵ

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਡ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁਸਹਿਰੇ ਮੌਕੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਟਵਿਟਰ ’ਤੇ ਸ਼ੁੱਭਕਾਮਨਾ ਸੰਦੇਸ਼ ’ਚ ਲਿਖਿਆ, ‘ਦੁਸਹਿਰੇ ਦੇ ਤਿਉਹਾਰ ਮੌਕੇ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ।’

PunjabKesari

ਰਾਸ਼ਟਰਪਤੀ ਕੋਵਿੰਦ ਨੇ ਸਾਰੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੰਦੇ ਹੋਏ ਟਵੀਟ ਕੀਤਾ ਕਿ ਦੁਸਹਿਰੇ ਦੇ ਸ਼ੁੱਭ ਮੌਕੇ ’ਤੇ ਸਾਰੇ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈ। ਦੁਸਹਿਰਾ, ਬੁਰਾਈ ’ਤੇ ਅੱਛਾਈ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਨੈਤਿਕਤਾ, ਭਲਾਈ ਅਤੇ ਸਦਾਚਾਰ ਦੇ ਰਸਤੇ ’ਚੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ‘ਮੇਰੀ ਸ਼ੁੱਭਕਾਮਨਾ ਹੈ ਕਿ ਇਹ ਤਿਉਹਾਰ ਦੇਸ਼ ਵਾਸੀਆਂ ਦੇ ਜੀਵਨ ’ਚ ਖੁਸ਼ਹਾਲੀ ਲੈ ਕੇ ਆਏ।’

PunjabKesari

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਸਾਰੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਬਹੁਤ-ਬਹੁਤ ਵਧਾਈਆਂ। ਰੱਖਿਆ ਮੰਤਰੀ ਨੇ ਲਿਖਿਆ, ‘ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਤਹਾਨੂੰ ਸਭ ਤੋਂ ਬਹੁਤ-ਬਹੁਤ ਵਧਾਈਆਂ।’ 

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਸੰਦੇਸ਼ ਦਿੰਦੇ ਹੋਏ ਦੇਸ਼ ਦੇ ਲੋਕਾਂ ਨੂੰ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਰਾਹੁਲ ਗਾਂਧੀ ਨੇ ਟਵੀਟ ਰਾਹੀਂ ਮੌਜੂਦਾ ਸਰਕਾਰ ’ਤੇ ਅਜੀਬ ਅੰਦਾਜ਼ ’ਚ ਤੰਜ ਕੱਸਿਆ ਹੈ। 

PunjabKesari

ਰਾਹੁਲ ਗਾਂਧੀ ਨੇ ਰਾਮਚਰਿਤਮਾਨਸ ਦੀਆਂ ਪੰਕਤੀਆਂ ਲਿਖ ਕੇ ਲੋਕਾਂ ਨੂੰ ਸੰਦੇਸ਼ ਦਿੱਤਾ। ਉਨ੍ਹਾਂ ਜੋ ਪੰਕਤੀਆਂ ਟਵੀਟ ਕੀਤੀਆਂ ਹਨ ਉਨ੍ਹਾਂ ਦਾ ਅਰਥ ਹੈ- ਜਿਸ ਦੇ ਰਾਜ ’ਚ ਪ੍ਰਜਾ ਦੁਖੀ ਹੁੰਦੀ ਹੈ, ਉਹ ਰਾਜਾ ਨਰਕ ਦਾ ਅਧਿਕਾਰੀ ਹੁੰਦਾ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਆਪਣੀਆਂ ਇਨ੍ਹਾਂ ਪੰਕਤੀਆਂ ਰਾਹੀਂ ਰਾਹੁਲ ਗਾਂਧੀ ਨੇ ਮੌਜੂਦਾ ਸਰਕਾਰ ਅਤੇ ਪੀ.ਐੱਮ. ਮੋਦੀ ’ਤੇ ਤੰਜ ਕੱਸਿਆ ਹੈ।


author

Rakesh

Content Editor

Related News