PM ਮੋਦੀ ਤੇ ਰਾਹੁਲ ਵਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ, ਕਿਹਾ- ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁੱਲਾਂਗੇ

02/14/2023 10:18:18 AM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2019 ਵਿਚ ਅੱਜ ਦੇ ਹੀ ਦਿਨ ਪੁਲਵਾਮਾ 'ਚ CRPF ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, 'ਆਪਣੇ ਬਹਾਦਰੀ ਨਾਇਕਾਂ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੂੰ ਅਸੀਂ ਇਸ ਦਿਨ ਪੁਲਵਾਮਾ 'ਚ ਗੁਆ ਦਿੱਤਾ ਸੀ। ਅਸੀਂ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁੱਲਾਂਗੇ। ਉਨ੍ਹਾਂ ਦਾ ਸਾਹਸ ਸਾਨੂੰ ਇਕ ਮਜ਼ਬੂਤ ਅਤੇ ਵਿਕਸਿਤ ਭਾਰਤ ਬਣਾਉਣ ਲਈ ਪ੍ਰੇਰਿਤ ਕਰਦਾ ਹੈ।'

ਇਹ ਵੀ ਪੜ੍ਹੋ- ਪੁਲਵਾਮਾ ਹਮਲਾ: 'ਸ਼ਹਾਦਤ ਦੀ ਬਰਸੀ', ਭਾਰਤ ਨੇ ਇੰਝ ਲਿਆ ਸੀ ਪਾਕਿਸਤਾਨ ਤੋਂ ਬਦਲਾ

ਦੱਸ ਦੇਈਏ ਕਿ ਇਕ ਆਤਮਘਾਤੀ ਹਮਲਵਾਰ ਨੇ 14 ਫਰਵਰੀ 2019 ਨੂੰ ਆਪਣਾ ਵਾਹਨ ਨਾਲ CRPF ਦੇ ਕਾਫ਼ਲੇ ਨੂੰ ਉਡਾ ਦਿੱਤਾ ਸੀ, ਜਿਸ 'ਚ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਦੇ ਜਵਾਬ 'ਚ ਭਾਰਤੀ ਹਵਾਈ ਫ਼ੌਜ ਨੇ ਪਾਕਿਸਤਾਨ ਦੇ ਬਾਲਾਕੋਟ 'ਚ ਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਇਆ ਸੀ।

ਇਹ ਵੀ ਪੜ੍ਹੋ- PM ਮੋਦੀ ਨੇ 'ਏਰੋ ਇੰਡੀਆ' ਦਾ ਕੀਤਾ ਉਦਘਾਟਨ, ਕਿਹਾ- ਅੱਜ ਭਾਰਤ ਤੇਜ਼ ਅਤੇ ਦੂਰ ਦੀ ਸੋਚਦਾ ਹੈ

ਓਧਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਰਾਹੁਲ ਗਾਂਧੀ ਨੇ ਸ਼ਹੀਦ ਜਵਾਨਾਂ ਨੂੰ ਨਮਨ ਕਰਦਿਆਂ ਟਵੀਟ ਕੀਤਾ, 'ਪੁਲਵਾਮਾ ਅੱਤਵਾਦੀ ਹਮਲੇ ਦੇ ਬਹਾਦਰ ਸ਼ਹੀਦਾਂ ਨੂੰ ਭਾਵਪੂਰਨ ਸ਼ਰਧਾਂਜਲੀ। ਭਾਰਤ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ।'

 

 

Tanu

This news is Content Editor Tanu