ਪੀ. ਐੱਮ. ਮੋਦੀ ਤੇ ਸੁਨਕ ਨੇ ‘ਰੋਡਮੈਪ 2030’ ਤੇ ‘ਐੱਫ. ਟੀ. ਏ.’ ਦੀ ਤਰੱਕੀ ਬਾਰੇ ਕੀਤੀ ਚਰਚਾ

03/13/2024 3:00:55 AM

ਨਵੀਂ ਦਿੱਲੀ (ਏ. ਐੱਨ. ਆਈ.)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ ਤੇ ਦੋਵਾਂ ਨੇਤਾਵਾਂ ਨੇ ਵਪਾਰ, ਨਿਵੇਸ਼, ਰੱਖਿਆ, ਸੁਰੱਖਿਆ, ਉੱਭਰ ਰਹੀਆਂ ਤਕਨਾਲੋਜੀਆਂ ਸਣੇ ਹੋਰ ਦੁਵੱਲੇ ਮੁੱਦਿਆਂ ’ਤੇ ਚਰਚਾ ਕੀਤੀ।

ਇਹ ਖ਼ਬਰ ਵੀ ਪੜ੍ਹੋ : ਘਰੇਲੂ ਤੇ ਕਮਰਸ਼ੀਅਲ ਬਿਜਲੀ ਖ਼ਪਤਕਾਰਾਂ ਨੂੰ ਮਿਲੀ ਵੱਡੀ ਰਾਹਤ, ਇਸ ਮਾਮਲੇ ’ਚ ਸਰਕਾਰ ਨੇ ਅੱਧੀ ਕੀਤੀ ਫੀਸ

ਦੋਵਾਂ ਨੇਤਾਵਾਂ ਨੇ ਰਵਾਇਤੀ ਤੌਰ ’ਤੇ ਲਾਭਕਰੀ ਮੁਕਤ ਵਪਾਰ ਸਮਝੌਤੇ (ਐੱਫ. ਟੀ. ਏ.) ਦੇ ਛੇਤੀ ਸੰਪੰਨ ਹੋਣ ਦੀ ਦਿਸ਼ਾ ’ਚ ਹੋਈ ਤਰੱਕੀ ਦਾ ਵੀ ਮੁਲਾਂਕਣ ਕੀਤਾ।

ਉਨ੍ਹਾਂ ਨੇ ਦੁਵੱਲੀ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨਾ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਦੋਵਾਂ ਆਗੂਆਂ ਨੇ ਭਵਿੱਖ ’ਚ ਵੀ ਸੰਪਰਕ ’ਚ ਰਹਿਣ ਲਈ ਸਹਿਮਤੀ ਪ੍ਰਗਟਾਈ। ਦੋਵਾਂ ਨੇ ਹੋਲੀ ਦੇ ਤਿਉਹਾਰ ਸਬੰਧੀ ਇਕ-ਦੂਜੇ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News