PM ਮੋਦੀ ਤੇ ਟਰੰਪ ਵਿਚਾਲੇ ਫ਼ੋਨ ''ਤੇ ਅਹਿਮ ਗੱਲਬਾਤ, ਕਈ ਅਹਿਮ ਮੁੱਦਿਆਂ ''ਤੇ ਹੋਈ ਚਰਚਾ

Wednesday, Sep 30, 2026 - 07:52 PM (IST)

PM ਮੋਦੀ ਤੇ ਟਰੰਪ ਵਿਚਾਲੇ ਫ਼ੋਨ ''ਤੇ ਅਹਿਮ ਗੱਲਬਾਤ, ਕਈ ਅਹਿਮ ਮੁੱਦਿਆਂ ''ਤੇ ਹੋਈ ਚਰਚਾ

ਨਵੀਂ ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਟੈਲੀਫ਼ੋਨ 'ਤੇ ਸਾਰਥਕ ਅਤੇ ਅਹਿਮ ਗੱਲਬਾਤ ਕੀਤੀ ਹੈ। ਇਸ ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਵਪਾਰ, ਰੱਖਿਆ, ਊਰਜਾ ਅਤੇ ਕ੍ਰਿਟੀਕਲ ਤਕਨਾਲੋਜੀ ਸਮੇਤ ਦੋਹਾਂ ਦੇਸ਼ਾਂ ਦੇ ਆਪਸੀ ਸਹਿਯੋਗ ਦੇ ਮੁੱਖ ਖੇਤਰਾਂ ਦੀ ਸਮੀਖਿਆ ਕੀਤੀ।

ਅਮਰੀਕੀ ਰਾਸ਼ਟਰਪਤੀ ਨਾਲ ਹੋਈ ਇਸ ਗੱਲਬਾਤ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਪੋਸਟ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਦੋਵੇਂ ਦੇਸ਼ ਆਪਣੀ 'ਵਿਆਪਕ ਗਲੋਬਲ ਰਣਨੀਤਕ ਭਾਈਵਾਲੀ' ਨੂੰ ਹੋਰ ਅੱਗੇ ਵਧਾਉਣ ਲਈ ਨਿਰੰਤਰ ਆਪਸੀ ਸੰਪਰਕ ਅਤੇ ਨੇੜਲਾ ਤਾਲਮੇਲ ਬਣਾਏ ਰੱਖਣ 'ਤੇ ਪੂਰੀ ਤਰ੍ਹਾਂ ਸਹਿਮਤ ਹੋਏ ਹਨ।

ਦੋਪੱਖੀ ਸਬੰਧਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਟਰੰਪ ਨੇ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ। ਇਸ ਗੱਲਬਾਤ ਦੌਰਾਨ ਵਿਸ਼ਵ ਭਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੇ ਯਤਨਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਅਤੇ ਅੰਤਰਰਾਸ਼ਟਰੀ ਸਥਿਰਤਾ ਲਈ ਮਿਲ ਕੇ ਕੰਮ ਕਰਨ ਦੀ ਇੱਛਾ ਜਤਾਈ ਗਈ।
 


author

Inder Prajapati

Content Editor

Related News