ਓਡੀਸ਼ਾ ਰੇਲ ਹਾਦਸਾ: ਰੇਲ ਮੰਤਰੀ ਤੋਂ ਬਾਅਦ ਹੁਣ PM ਮੋਦੀ ਵੱਲੋਂ ਵੀ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
Friday, Jun 02, 2023 - 11:59 PM (IST)
ਨੈਸ਼ਨਲ ਡੈਸਕ: ਓਡੀਸ਼ਾ ਵਿਚ ਵਾਪਰੇ ਭਿਆਨਕ ਰੇਲ ਹਾਦਸੇ ਵਿਚ ਤਕਰੀਬਨ 50 ਲੋਕਾਂ ਦੇ ਮਰਨ ਦਾ ਖ਼ਦਸ਼ਾ ਹੈ ਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਇਸ ਹਾਦਸੇ ਵਿਚ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ.ਐੱਮ. ਨੈਸ਼ਨਲ ਰਿਲੀਫ਼ ਫੰਡ 'ਚੋਂ ਵੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਓਡੀਸ਼ਾ ਰੇਲ ਹਾਦਸਾ: ਰੇਲ ਮੰਤਰੀ ਦਿੱਲੀ ਤੋਂ ਹੋਏ ਰਵਾਨਾ, ਸਰਕਾਰ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪੀ.ਐੱਮ. ਮੋਦੀ ਨੇ ਐਲਾਨ ਕੀਤਾ ਹੈ ਕਿ ਉਕਤ ਹਾਦਸੇ ਵਿਚ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਕਰੀਬੀ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ PMNRF ਵਿਚੋਂ ਵੀ ਦਿੱਤੇ ਜਾਣਗੇ। ਇਸ ਦੇ ਨਾਲ ਹੀ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਵੀ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਓਡੀਸ਼ਾ ਰੇਲ ਹਾਦਸੇ 'ਤੇ PM ਮੋਦੀ ਦਾ ਪਹਿਲਾ ਬਿਆਨ, ਟਵੀਟ ਕਰ ਕਹੀ ਇਹ ਗੱਲ
ਇਸ ਤੋਂ ਪਹਿਲਾਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਵੀ ਹਾਦਸੇ ਵਿਚ ਜਾਨਾਂ ਗੁਆਉਣ ਵਾਲਿਆਂ ਤੇ ਜ਼ਖ਼ਮੀਆਂ ਹੋਣ ਵਾਲਿਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਸੀ। ਰੇਲ ਮੰਤਰਾਲੇ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਲੋਕਾਂ ਨੂੰ 2-2 ਲੱਖ ਰੁਪਏ ਅਤੇ ਮਾਮੂਲੀ ਫੱਟੜ ਲੋਕਾਂ ਨੂੰ 50 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।