ਭਾਰਤ ਨੇ ਪ੍ਰਸ਼ਾਂਤ ਖੇਤਰ ਦੇ ਦੇਸ਼ਾਂ ਲਈ ਖੋਲ੍ਹਿਆ ਖਜ਼ਾਨਾ, PM ਮੋਦੀ ਨੇ ਕੀਤੇ ਵੱਡੇ ਐਲਾਨ

Monday, May 22, 2023 - 01:49 PM (IST)

ਭਾਰਤ ਨੇ ਪ੍ਰਸ਼ਾਂਤ ਖੇਤਰ ਦੇ ਦੇਸ਼ਾਂ ਲਈ ਖੋਲ੍ਹਿਆ ਖਜ਼ਾਨਾ, PM ਮੋਦੀ ਨੇ ਕੀਤੇ ਵੱਡੇ ਐਲਾਨ

ਇੰਟਰਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਦੌਰੇ ਦੇ ਦੂਜੇ ਪੜਾਅ ਵਿਚ ਹਿੰਦ ਪ੍ਰਸ਼ਾਂਤ ਮਹਾਸਾਗਰ 'ਚ ਸਥਿਤ ਦੇਸ਼ ਪਾਪੂਆ ਨਿਊ ਗਿਨੀ ਦਾ ਦੌਰਾ ਕੀਤਾ। ਉੱਥੇ ਉਨ੍ਹਾਂ ਨੇ ਫਿਪਿਕ ਦੀ ਤੀਜੀ ਕਾਨਫਰੰਸ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੋ-ਪੈਸੀਫਿਕ ਦੇਸ਼ਾਂ ਲਈ 12 ਸੂਤਰੀ ਕਾਰਜ ਯੋਜਨਾ ਤਿਆਰ ਕੀਤੀ ਹੈ। ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਹਿੰਦ ਪ੍ਰਸ਼ਾਂਤ ਮਹਾਸਾਗਰ ਦੇ ਦੇਸ਼ਾਂ ਲਈ 12 ਸੂਤਰੀ ਕਾਰਜ ਯੋਜਨਾ ਦਾ ਐਲਾਨ ਕੀਤਾ। ਇਸ ਕਾਰਜ ਯੋਜਨਾ ਤਹਿਤ ਦੱਸਿਆ ਗਿਆ ਕਿ ਭਾਰਤ ਸਰਕਾਰ ਹਿੰਦ ਪ੍ਰਸ਼ਾਂਤ ਮਹਾਸਾਗਰ ਦੇ ਟਾਪੂ ਦੇਸ਼ਾਂ ਦੀ ਮਦਦ ਕਰਨ ਜਾ ਰਹੀ ਹੈ। ਦੱਸ ਦੇਈਏ ਕਿ ਹਿੰਦ ਪ੍ਰਸ਼ਾਂਤ ਮਹਾਸਾਗਰ ਵਿੱਚ ਚੀਨ ਦੇ ਵਧਦੇ ਦਖਲ ਨੂੰ ਰੋਕਣ ਲਈ ਭਾਰਤ ਹਿੰਦ-ਪ੍ਰਸ਼ਾਂਤ ਮਹਾਸਾਗਰ ਦੇ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ​​ਕਰ ਰਿਹਾ ਹੈ। ਪੀ.ਐੱਮ ਮੋਦੀ ਦਾ ਇਹ ਦੌਰਾ ਵੀ ਇਸੇ ਰਣਨੀਤੀ ਦਾ ਹਿੱਸਾ ਹੈ।

PunjabKesari

ਭਾਰਤ ਇੰਡੋ-ਪੈਸੀਫਿਕ ਖੇਤਰ ਦੇ ਦੇਸ਼ਾਂ ਨੂੰ ਦੇਵੇਗਾ ਇਹ ਤੋਹਫ਼ੇ

-ਯੋਜਨਾ ਤਹਿਤ ਭਾਰਤ ਸਰਕਾਰ ਫਿਜੀ ਵਿੱਚ 100 ਬਿਸਤਰਿਆਂ ਦਾ ਹਸਪਤਾਲ ਬਣਾਏਗੀ।
-ਪਾਪੂਆ ਨਿਊ ਗਿਨੀ ਵਿੱਚ ਇੱਕ IT ਅਤੇ ਸਾਈਬਰ ਸੁਰੱਖਿਆ ਸਿਖਲਾਈ ਹੱਬ ਸਥਾਪਤ ਕੀਤਾ ਜਾਵੇਗਾ।
-ਅਗਲੇ ਪੰਜ ਸਾਲਾਂ ਵਿੱਚ ਸਾਗਰ ਅੰਮ੍ਰਿਤ ਸਕਾਲਰਸ਼ਿਪ ਤਹਿਤ 1000 ਵਜ਼ੀਫੇ ਦਿੱਤੇ ਜਾਣਗੇ।
-ਜੈਪੁਰ ਫੁੱਟ ਕੈਂਪ 2023 ਵਿੱਚ ਪਾਪੂਆ ਨਿਊ ਗਿਨੀ ਵਿੱਚ ਆਯੋਜਿਤ ਕੀਤਾ ਗਿਆ ਸੀ। ਹੁਣ ਹਿੰਦ ਪ੍ਰਸ਼ਾਂਤ ਮਹਾਸਾਗਰ ਖੇਤਰ ਦੇ ਹੋਰ ਦੇਸ਼ਾਂ ਵਿੱਚ ਹਰ ਸਾਲ ਦੋ ਅਜਿਹੇ ਕੈਂਪ ਲਗਾਏ ਜਾਣਗੇ।
-FIPIC SME ਵਿਕਾਸ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ, ਜੋ ਇੰਡੋ ਪੈਸੀਫਿਕ ਦੇਸ਼ਾਂ ਵਿੱਚ ਛੋਟੇ ਅਤੇ ਮੱਧਮ ਪੱਧਰ ਦੇ ਉਦਯੋਗਾਂ ਨੂੰ ਸਥਾਪਿਤ ਕਰਨ ਵਿੱਚ ਮਦਦ ਕਰੇਗਾ।
-ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਇੰਡੋ-ਪੈਸੀਫਿਕ ਦੇਸ਼ਾਂ ਦੀਆਂ ਸਰਕਾਰੀ ਇਮਾਰਤਾਂ 'ਤੇ ਸੋਲਰ ਪ੍ਰੋਜੈਕਟ ਬਣਾਏ ਜਾਣਗੇ।
-ਭਾਰਤ ਸਰਕਾਰ ਇੰਡੋ-ਪੈਸੀਫਿਕ ਦੇਸ਼ਾਂ ਵਿੱਚ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਡੀਸੈਲਿਨੇਸ਼ਨ ਯੂਨਿਟ ਸਥਾਪਿਤ ਕਰੇਗੀ।
-ਸਮੁੰਦਰੀ ਰਸਤੇ ਜਾਣ ਵਾਲੀਆਂ ਐਂਬੂਲੈਂਸਾਂ ਦੀ ਸਪਲਾਈ ਕੀਤੀ ਜਾਵੇਗੀ।
-ਇੰਡੋ-ਪੈਸੀਫਿਕ ਦੇਸ਼ਾਂ ਦੇ ਵੱਖ-ਵੱਖ ਹਸਪਤਾਲਾਂ ਵਿੱਚ ਡਾਇਲਸਿਸ ਯੂਨਿਟ ਸਥਾਪਿਤ ਕੀਤੇ ਜਾਣਗੇ।
-24X7 ਐਮਰਜੈਂਸੀ ਹੈਲਪਲਾਈਨ ਸਥਾਪਤ ਕੀਤੀ ਜਾਵੇਗੀ।
-ਭਾਰਤ ਇੰਡੋ-ਪੈਸੀਫਿਕ ਦੇਸ਼ਾਂ ਵਿੱਚ ਜਨ ਔਸ਼ਧੀ ਕੇਂਦਰ ਸਥਾਪਤ ਕਰੇਗਾ।
-ਇਸ ਦੇ ਨਾਲ ਹੀ ਇੰਡੋ-ਪੈਸੀਫਿਕ ਦੇਸ਼ਾਂ ਵਿੱਚ ਯੋਗਾ ਕੇਂਦਰ ਸਥਾਪਿਤ ਕੀਤੇ ਜਾਣਗੇ।

ਪੜ੍ਹੋ ਇਹ ਅਹਿਮ ਖ਼ਬਰ-PM ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਪਾਪੂਆ ਨਿਊ ਗਿਨੀ ਤੋਂ ਆਸਟ੍ਰੇਲੀਆ ਲਈ ਰਵਾਨਾ

ਹਿੰਦ ਪ੍ਰਸ਼ਾਂਤ ਮਹਾਸਾਗਰ ਦੀ ਸੁਰੱਖਿਆ ਲਈ ਮਹੱਤਵਪੂਰਨ

FIPIC ਮੀਟਿੰਗ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ PM ਮੋਦੀ ਅਤੇ ਪਾਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਜੇਮਸ ਮੈਰਾਪੇ ਨੇ FIPIC ਮੀਟਿੰਗ ਦਾ ਸਫਲਤਾਪੂਰਵਕ ਆਯੋਜਨ ਕੀਤਾ। ਪੀ.ਐੱਮ ਮੋਦੀ ਨੇ ਹਿੰਦ-ਪ੍ਰਸ਼ਾਂਤ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ 12-ਪੁਆਇੰਟ ਦੀ ਕਾਰਜ ਯੋਜਨਾ ਦਾ ਐਲਾਨ ਕੀਤਾ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਹਿੰਦ ਪ੍ਰਸ਼ਾਂਤ ਮਹਾਸਾਗਰ ਦੇ ਲੋਕਾਂ ਦੀਆਂ ਉਮੀਦਾਂ ਅਤੇ ਵਿਕਾਸ ਕਾਰਜਾਂ ਨੂੰ ਪੂਰਾ ਕਰੇਗਾ ਅਤੇ ਨਾਲ ਹੀ ਹਿੰਦ ਪ੍ਰਸ਼ਾਂਤ ਮਹਾਸਾਗਰ ਖੇਤਰ ਨੂੰ ਸਥਿਰ, ਆਜ਼ਾਦ ਅਤੇ ਖੁਸ਼ਹਾਲ ਬਣਾਏਗਾ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 


author

Vandana

Content Editor

Related News