PM ਮੋਦੀ ਵੱਲੋਂ ਹੜ੍ਹ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
Tuesday, Sep 09, 2025 - 03:34 PM (IST)

ਵੈੱਬ ਡੈਸਕ : ਹਿਮਾਚਲ ਪ੍ਰਦੇਸ਼ 'ਚ ਕੁਦਰਤ ਦੀ ਤਬਾਹੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪਹੁੰਚੇ। ਹਵਾਈ ਜ਼ਾਇਜ਼ੇ ਦੌਰਾਨ ਉਨ੍ਹਾਂ ਨੇ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਵੇਖੀ ਅਤੇ ਪ੍ਰਸ਼ਾਸਨ ਨੂੰ ਰਾਹਤ ਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਹਿਮਾਚਲ ਦੇ ਲੋਕਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਵੱਲੋਂ ਹੜ੍ਹ ਪੀੜਤਾਂ ਲਈ ਮੁਆਵਜ਼ੇ ਦਾ ਵੀ ਐਲਾਨ ਕੀਤਾ ਗਿਆ।
Prime Minister Narendra Modi visited Himachal Pradesh today to review the flood situation and damage caused due to cloudbursts, rains and landslides in the affected areas of Himachal Pradesh.
— ANI (@ANI) September 9, 2025
The Prime Minister first conducted an aerial survey of flood-affected areas of… pic.twitter.com/owBm6AIPxY
ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੇ ਹੜ੍ਹ ਦੌਰਾਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖਮੀਆਂ ਲਈ ਵੀ 50-50 ਹਜ਼ਾਰ ਰੁਪਏ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਵੀ ਐਲਾਨ ਕੀਤਾ ਹੈ।
ਸਰਵੇਖਣ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਆਫ਼ਤ ਸਬੰਧੀ ਧਰਮਸ਼ਾਲਾ ਵਿੱਚ ਮੀਟਿੰਗ ਕੀਤਾ, ਜਿਸ 'ਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦਿੱਲੀ ਤੋਂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਲਈ ਰਵਾਨਾ ਹੁੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ X 'ਤੇ ਇੱਕ ਪੋਸਟ ਵਿੱਚ ਕਿਹਾ, "ਭਾਰਤ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।"
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਐੱਨਡੀਆਰਐੱਫ ਅਤੇ ਐੱਸਡੀਆਰਐੱਫ ਕਰਮਚਾਰੀਆਂ ਨਾਲ ਗੱਲਬਾਤ ਕੀਤੀ। ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਅਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਉਨ੍ਹਾਂ ਦੇ ਨਾਲ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e