PM ਮੋਦੀ ਨੇ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟ ਪਾਉਣ ਦੀ ਕੀਤੀ ਅਪੀਲ, ਕਿਹਾ- ਹਰ ਵੋਟ ਹੈ ਕੀਮਤੀ

04/19/2024 9:55:36 AM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਲਈ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟ ਪਾਉਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਵੋਟਿੰਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵੱਡੀ ਗਿਣਤੀ ਵਿਚ ਵੋਟ ਪਾਉਣ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਦੇਸ਼ ਦੇ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਲੋਕ ਸਭਾ ਸੀਟਾਂ ਦੇ ਪਹਿਲੇ ਪੜਾਅ ਲਈ ਅੱਜ ਵੋਟਾਂ ਪੈ ਰਹੀਆਂ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿਧਾਨ ਸਭਾ ਦੀਆਂ 92 ਸੀਟਾਂ ਲਈ ਵੋਟਿੰਗ ਕਰਵਾਈ ਜਾ ਰਹੀ ਹੈ। 

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024: ਪਹਿਲੇ ਗੇੜ ਦੀ ਵੋਟਿੰਗ ਸ਼ੁਰੂ, 16 ਕਰੋੜ ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਵਿਚ ਦੇਸ਼ ਦੇ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਲੋਕ ਸਭਾ ਸੀਟਾਂ ਲਈ ਵੋਟਾਂ ਪੈ ਰਹੀਆਂ ਹਨ। ਇਨ੍ਹਾਂ ਸਾਰੀਆਂ ਸੀਟਾਂ ਦੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਪਹਿਲੀ ਵਾਰ ਵੋਟ ਪਾਉਣ ਜਾ ਰਹੇ ਆਪਣੇ ਨੌਜਵਾਨ ਸਾਥੀਆਂ ਨੂੰ ਮੇਰੀ ਇਹ ਵਿਸ਼ੇਸ਼ ਅਪੀਲ ਹੈ ਕਿ ਉਹ ਵੱਡੀ ਗਿਣਤੀ ਵਿਚ ਵੋਟਿੰਗ ਕਰਨ। ਲੋਕਤੰਤਰ 'ਚ ਹਰ ਵੋਟ ਕੀਮਤੀ ਹੈ ਅਤੇ ਹਰ ਆਵਾਜ਼ ਦਾ ਮਹੱਤਵ ਹੈ।

PunjabKesari

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024: 21 ਸੂਬਿਆਂ ਦੀਆਂ 102 ਸੀਟਾਂ 'ਤੇ ਅੱਜ ਪੈਣਗੀਆਂ ਵੋਟਾਂ, ਕਈ ਦਿੱਗਜ਼ਾਂ ਦੀ ਕਿਸਮਤ ਦਾਅ 'ਤੇ

ਦੱਸ ਦੇਈਏ ਕਿ ਪਹਿਲੇ ਪੜਾਅ ਦੀ ਵੋਟਿੰਗ ਵਿਚ 1625 ਉਮੀਦਵਾਰ ਚੋਣ ਮੈਦਾਨ ਵਿਚ ਹਨ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਚੋਣ ਕਮਿਸ਼ਨ ਮੁਤਾਬਕ ਪਹਿਲੇ ਪੜਾਅ ’ਚ 16.63 ਕਰੋੜ ਤੋਂ ਵੱਧ ਵੋਟਰ ਹਨ। ਜਿਨ੍ਹਾਂ 'ਚੋਂ 1,491 ਪੁਰਸ਼ ਅਤੇ 134 ਮਹਿਲਾ ਉਮੀਦਵਾਰ ਹਨ। ਇਨ੍ਹਾਂ ਵਿਚ ਔਰਤਾਂ ਸਿਰਫ਼ 8 ਫ਼ੀਸਦੀ ਹਨ। ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮ (ਏ.ਡੀ.ਆਰ.) ਨੇ 1,618 ਉਮੀਦਵਾਰਾਂ ਦੇ ਹਲਫਨਾਮਿਆਂ 'ਚ ਦਿੱਤੀ ਗਈ ਜਾਣਕਾਰੀ 'ਤੇ ਰਿਪੋਰਟ ਤਿਆਰ ਕੀਤੀ ਹੈ। ਇਨ੍ਹਾਂ 'ਚੋਂ 16% ਭਾਵ 252 ਉਮੀਦਵਾਰਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ। ਇਸ ਵਾਰ 7 ਪੜਾਵਾਂ ਵਿਚ ਵੋਟਿੰਗ ਹੋਵੇਗੀ।


Tanu

Content Editor

Related News