ਜੰਮੂ-ਕਸ਼ਮੀਰ ਚੋਣਾਂ: PM ਮੋਦੀ ਨੇ ਨੌਜਵਾਨਾਂ, ਔਰਤਾਂ ਨੂੰ ਉਤਸ਼ਾਹ ਨਾਲ ਵੋਟ ਪਾਉਣ ਦੀ ਕੀਤੀ ਅਪੀਲ

Tuesday, Oct 01, 2024 - 02:00 PM (IST)

ਜੰਮੂ-ਕਸ਼ਮੀਰ ਚੋਣਾਂ: PM ਮੋਦੀ ਨੇ ਨੌਜਵਾਨਾਂ, ਔਰਤਾਂ ਨੂੰ ਉਤਸ਼ਾਹ ਨਾਲ ਵੋਟ ਪਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਵੋਟਰਾਂ, ਖਾਸ ਕਰਕੇ ਨੌਜਵਾਨਾਂ ਅਤੇ ਔਰਤਾਂ ਨੂੰ ਲੋਕਤੰਤਰ ਦੇ ਜਸ਼ਨ ਨੂੰ ਸਫਲ ਬਣਾਉਣ ਲਈ ਉਤਸ਼ਾਹ ਨਾਲ ਵੋਟ ਪਾਉਣ ਦੀ ਅਪੀਲ ਕੀਤੀ। ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਸੱਤ ਜ਼ਿਲ੍ਹਿਆਂ ਦੇ 40 ਵਿਧਾਨ ਸਭਾ ਹਲਕਿਆਂ ਵਿੱਚ ਅੱਜ ਤੀਜੇ ਅਤੇ ਆਖਰੀ ਪੜਾਅ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

ਇਹ ਵੀ ਪੜ੍ਹੋ - ਸਹੇਲੀ ਨੂੰ ਸਕੂਟਰੀ 'ਤੇ ਲੈ ਜਾਂਦੇ ਪਤੀ ਨੂੰ ਫੜ੍ਹਿਆ ਰੰਗੇ ਹੱਥੀਂ, ਕੁੜੀ ਕਹਿੰਦੀ-ਅਸੀਂ ਤਾਂ ਭੈਣ-ਭਰਾ

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐਕਸ 'ਤੇ ਇਕ ਪੋਸਟ 'ਚ ਕਿਹਾ, ''ਅੱਜ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਤੀਜੇ ਅਤੇ ਆਖਰੀ ਦੌਰ ਦੀ ਵੋਟਿੰਗ ਹੈ। ਮੈਂ ਸਮੂਹ ਵੋਟਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਵੋਟ ਪਾਉਣ ਲਈ ਅੱਗੇ ਆਉਣ ਅਤੇ ਲੋਕਤੰਤਰ ਦੇ ਜਸ਼ਨ ਨੂੰ ਸਫਲ ਬਣਾਉਣ ਲਈ ਆਪਣੀ ਵੋਟ ਪਾਉਣ।'' ਮੋਦੀ ਨੇ ਕਿਹਾ, "ਮੈਨੂੰ ਭਰੋਸਾ ਹੈ ਕਿ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਨੌਜਵਾਨਾਂ ਦੇ ਨਾਲ-ਨਾਲ ਸਸ਼ਕਤ ਔਰਤਾਂ ਵੀ ਵੱਡੀ ਗਿਣਤੀ ਵਿੱਚ ਵੋਟਿੰਗ ਵਿੱਚ ਹਿੱਸਾ ਲੈਣਗੀਆਂ।"

ਇਹ ਵੀ ਪੜ੍ਹੋ - ਭਿਆਨਕ ਹਾਦਸੇ 4 ਦੋਸਤਾਂ ਦੀ ਇਕੱਠਿਆਂ ਮੌਤ, ਪਲਟੀਆਂ ਖਾਂਦੀ ਕਾਰ ਦੇ ਉੱਡੇ ਪਰਖੱਚੇ

ਕੇਂਦਰ ਸ਼ਾਸਤ ਪ੍ਰਦੇਸ਼ ਦੇ ਜਿਨ੍ਹਾਂ ਸੱਤ ਜ਼ਿਲ੍ਹਿਆਂ ਵਿੱਚ ਵੋਟਿੰਗ ਹੋ ਰਹੀ ਹੈ, ਉਨ੍ਹਾਂ ਵਿੱਚ ਕਸ਼ਮੀਰ ਡਿਵੀਜ਼ਨ ਵਿੱਚ ਬਾਰਾਮੂਲਾ, ਕੁਪਵਾੜਾ ਅਤੇ ਬਾਂਦੀਪੋਰਾ ਅਤੇ ਜੰਮੂ ਡਿਵੀਜ਼ਨ ਵਿੱਚ ਜੰਮੂ, ਊਧਮਪੁਰ, ਕਠੂਆ ਅਤੇ ਸਾਂਬਾ ਜ਼ਿਲ੍ਹੇ ਸ਼ਾਮਲ ਹਨ। ਤੀਜੇ ਪੜਾਅ ਦੀ ਵੋਟਿੰਗ ਲਈ 39 ਲੱਖ ਤੋਂ ਵੱਧ ਵੋਟਰ ਰਜਿਸਟਰਡ ਹਨ, ਜੋ ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਰਾਹੀਂ ਆਪਣੇ ਚਹੇਤੇ 415 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।

ਇਹ ਵੀ ਪੜ੍ਹੋ ਇਸ ਪਿੰਡ 'ਚ ਮੁੰਡੇ ਕਰਦੇ ਨੇ 2 ਵਿਆਹ, ਭੈਣਾਂ ਵਾਂਗ ਰਹਿੰਦੀਆਂ ਸੌਂਕਣਾਂ, ਹੈਰਾਨ ਕਰ ਦੇਵੇਗੀ ਪੂਰੀ ਖ਼ਬਰ

ਸੂਬੇ ਦੇ ਵੋਟਰ ਅੱਜ ਚੋਣ ਮੈਦਾਨ ਵਿਚ ਉਤਰੇ ਪ੍ਰਮੁੱਖ ਉਮੀਦਵਾਰਾਂ ਵਿਚ ਕਸ਼ਮੀਰ ਡਿਵੀਜ਼ਨ ਦੇ ਸਾਬਕਾ ਉਪ ਮੁੱਖ ਮੰਤਰੀ ਮੁਜ਼ੱਫਰ ਹੁਸੈਨ ਬੇਗ, ਬਸ਼ਾਰਤ ਬੁਖਾਰੀ, ਸੱਜਾਦ ਗਨੀ ਲੋਨ, ਨਾਸਿਰ ਅਸਲਮ ਵਾਨੀ ਅਤੇ ਜੰਮੂ ਡਿਵੀਜ਼ਨ ਤੋਂ ਦਵਿੰਦਰ ਸਿੰਘ ਰਾਣਾ, ਚੌਧਰੀ ਲਾਲ ਸਿੰਘ ਅਤੇ ਰਮਨ ਭੱਲਾ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਜੰਮੂ-ਕਸ਼ਮੀਰ ਦੀਆਂ ਕੁੱਲ 90 ਸੀਟਾਂ 'ਚੋਂ 24 ਅਤੇ 26 ਸੀਟਾਂ 'ਤੇ 18 ਸਤੰਬਰ ਅਤੇ 25 ਸਤੰਬਰ ਨੂੰ ਪਹਿਲੇ ਦੋ ਗੇੜਾਂ ਦੀ ਵੋਟਿੰਗ ਸ਼ਾਂਤੀਪੂਰਨ ਢੰਗ ਨਾਲ ਪੂਰੀ ਹੋਈ। ਪਹਿਲੇ ਪੜਾਅ 'ਚ 61.38 ਫ਼ੂਸਦੀ ਅਤੇ ਦੂਜੇ ਪੜਾਅ 'ਚ 57.31 ਫ਼ੀਸਦੀ ਵੋਟਿੰਗ ਹੋਈ। ਚੋਣ ਨਤੀਜੇ 08 ਅਕਤੂਬਰ ਨੂੰ ਆਉਣਗੇ ਅਤੇ ਚੋਣ ਪ੍ਰਕਿਰਿਆ 10 ਅਕਤੂਬਰ ਨੂੰ ਮੁਕੰਮਲ ਹੋਵੇਗੀ।

ਇਹ ਵੀ ਪੜ੍ਹੋ ਹੈਰਾਨੀਜਨਕ: ਮਾਂ ਦੇ ਢਿੱਡ 'ਚ ਬੱਚਾ, ਬੱਚੇ ਦੀ ਕੁੱਖ 'ਚ ਬੱਚਾ! ਅਨੋਖਾ ਮਾਮਲਾ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News