ਪੈਰ ਦੀਆਂ ਉਂਗਲਾਂ ਨਾਲ ਪੇਂਟਿੰਗ ਬਣਾਉਣ ਵਾਲੇ ਇਸ ਚਿੱਤਰਕਾਰ ਦੇ ਫੈਨ ਹੋਏ PM ਮੋਦੀ, ਟਵਿੱਟਰ ’ਤੇ ਕੀਤਾ ਫਾਲੋਅ

03/24/2022 4:42:42 PM

ਨਵੀਂ ਦਿੱਲੀ (ਭਾਸ਼ਾ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਯਾਨੀ ਕਿ ਅੱਜ ਪੈਰ ਦੀਆਂ ਉਂਗਲਾਂ ਨਾਲ ਪੇਂਟਿੰਗ ਕਰਨ ਵਾਲੇ ਮੱਧ ਪ੍ਰਦੇਸ਼ ਦੇ ਦਿਵਆਂਗ ਚਿੱਤਰਕਾਰ ਆਯੂਸ਼ ਕੁੰਡਲ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਕਲਾ ਦੇ ਖੇਤਰ ’ਚ ਉਨ੍ਹਾਂ ਨੇ ਮੁਹਾਰਤ ਹਾਸਲ ਕੀਤੀ ਹੈ, ਉਹ ਸਾਰਿਆਂ ਲਈ ਪ੍ਰੇਰਣਾਦਾਇਕ ਹੈ। 

ਇਹ ਵੀ ਪੜ੍ਹੋ- ਤੀਜੀ ਤੋਂ ਸਿੱਧਾ 8ਵੀਂ ਜਮਾਤ ’ਚ ਬੈਠੇਗੀ ਹਿਮਾਚਲ ਦੀ ‘ਗੂਗਲ ਗਰਲ’ ਕਾਸ਼ਵੀ, ਹਾਈ ਕੋਰਟ ਨੇ ਦਿੱਤੀ ਇਜਾਜ਼ਤ

ਪ੍ਰਧਾਨ ਮੰਤਰੀ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸਾਂਝਾ ਕਰਦੇ ਹੋਏ ਟਵਿਟੱਰ ’ਤੇ ਲਿਖਿਆ, ‘‘ਅੱਜ ਆਯੂਸ਼ ਕੁੰਡਲ ਨੂੰ ਮਿਲਣਾ ਮੇਰੇ ਲਈ ਇਕ ਅਭੁੱਲ ਪਲ ਬਣ ਗਿਆ। ਆਯੂਸ਼ ਨੇ ਜਿਸ ਤਰ੍ਹਾਂ ਪੇਂਟਿੰਗ ’ਚ ਮੁਹਾਰਤ ਹਾਸਲ ਕੀਤੀ ਅਤੇ ਆਪਣੀਆਂ ਉਂਗਲਾਂ ਨਾਲ ਆਪਣੀਆਂ ਭਾਵਨਾਵਾਂ ਨੂੰ ਆਕਾਰ ਦਿੱਤਾ, ਉਹ ਹਰ ਕਿਸੇ ਨੂੰ ਪ੍ਰੇਰਿਤ ਕਰਨ ਵਾਲਾ ਹੈ। ਪ੍ਰੇਰਿਤ ਕਰਦੇ ਰਹਿਣ ਲਈ ਮੈਂ ਉਸ ਨੂੰ ਟਵਿੱਟਰ ’ਤੇ ਫਾਲੋਅ ਕਰ ਰਿਹਾ ਹਾਂ।’’

ਇਹ ਵੀ ਪੜ੍ਹੋ: BJP ਦਿੱਲੀ ’ਚ ਸਮੇਂ ’ਤੇ MCD ਚੋਣਾਂ ਕਰਵਾ ਜਿੱਤ ਕੇ ਵਿਖਾਵੇ, ਸਿਆਸਤ ਕਰਨਾ ਛੱਡ ਦੇਵਾਂਗੇ: ਕੇਜਰੀਵਾਲ

ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਦੇ ਬੜਵਾਹ ’ਚ ਰਹਿਣ ਵਾਲੇ ਆਯੂਸ਼ ਦਿਵਆਂਗ ਹਨ ਅਤੇ ਪੈਰ ਦੀਆਂ ਉਂਗਲਾਂ ਨਾਲ ਪੇਂਟਿੰਗ ਬਣਾਉਂਦੇ ਹਨ। ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ ਵੀ ਆਯੂਸ਼ ਦੀ ਸੋਸ਼ਲ ਮੀਡੀਆ ’ਤੇ ਤਾਰੀਫ਼ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਨੇ ਇਕ ਹੋਰ ਟਵੀਟ ਜ਼ਰੀਏ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਆਯੂਸ਼ ਦੀ ਪੇਂਟਿੰਗ ਜ਼ਰੂਰ ਵੇਖਣ। ਉਨ੍ਹਾਂ ਕਿਹਾ ਕਿ ਆਯੂਸ਼ ਨੇ ਆਪਣੀ ਪੇਂਟਿੰਗ ਲਈ ਇਕ ਯੂ-ਟਿਊਬ ਚੈਨਲ ਵੀ ਬਣਾਇਆ ਹੈ, ਜਿਸ ’ਚ ਉਨ੍ਹਾਂ ਦੀ ਜ਼ਿੰਦਗੀ ਦੇ ਵੱਖ-ਵੱਖ ਰੰਗ ਸ਼ਾਮਲ ਹਨ। ਉਨ੍ਹਾਂ ਨੇ ਆਯੂਸ਼ ਦੇ ਯੂ-ਟਿਊਬ ਦਾ ਲਿੰਕ ਵੀ ਸਾਂਝਾ ਕੀਤਾ।

ਇਹ ਵੀ ਪੜ੍ਹੋ: Novavax ਦੀ ਕੋਰੋਨਾ ਵੈਕਸੀਨ ਨੂੰ ਮਿਲੀ ਮਨਜ਼ੂਰੀ, ਇਸ ਉਮਰ ਦੇ ਬੱਚਿਆਂ ਨੂੰ ਲੱਗੇਗਾ ਇਹ ਟੀਕਾ

ਨੋਟ-  ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

Tanu

This news is Content Editor Tanu