ਫਰਾਂਸ ਤੇ UAE ਦੇ ਦੌਰੇ ਦੀ ਸਮਾਪਤੀ ਤੋਂ ਬਾਅਦ ਦਿੱਲੀ ਪਹੁੰਚੇ PM ਮੋਦੀ

Saturday, Jul 15, 2023 - 11:09 PM (IST)

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸੰਯੁਕਤ ਅਰਬ ਅਮੀਰਾਤ (UAE) ਦੀ ਆਪਣੀ ਯਾਤਰਾ ਖ਼ਤਮ ਕਰਨ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ। ਪੀਐੱਮ ਮੋਦੀ ਅਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਵਿਚਾਲੇ ਵਫ਼ਦ ਪੱਧਰੀ ਗੱਲਬਾਤ ਅਤੇ ਮੀਟਿੰਗ ਹੋਈ। ਇਸ ਦੌਰਾਨ ਵਪਾਰ ਅਤੇ ਨਿਵੇਸ਼, ਫਿਨਟੇਕ, ਊਰਜਾ, ਵਾਤਾਵਰਣ ਸਬੰਧੀ ਕਾਰਵਾਈ, ਉੱਚ ਸਿੱਖਿਆ ਅਤੇ ਲੋਕਾਂ ਤੋਂ ਲੋਕਾਂ ਦੇ ਸੰਪਰਕਾਂ ਸਮੇਤ ਵਿਆਪਕ ਦੁਵੱਲੇ ਸਹਿਯੋਗ ਦੇ ਖੇਤਰਾਂ 'ਤੇ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ : ਹਾਲੀਵੁੱਡ ਦੀ ਹੜਤਾਲ ਦੇ ਸਮਰਥਨ 'ਚ ਉੱਤਰੀ ਪ੍ਰਿਅੰਕਾ ਚੋਪੜਾ, ਐਕਟ੍ਰੈੱਸ ਬੋਲੀ- ਮੈਂ ਯੂਨੀਅਨ ਦੇ ਨਾਲ ਹਾਂ

ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮਝੌਤੇ ਨੂੰ ਦੋਹਾਂ ਦੇਸ਼ਾਂ ਵਿਚਾਲੇ ਆਰਥਿਕ ਤੇ ਸਿੱਖਿਆ ਦੇ ਖੇਤਰ 'ਚ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ 'ਚ ਇਕ ਮਹੱਤਵਪੂਰਨ ਕਦਮ ਦੱਸਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅਬੂ ਧਾਬੀ 'ਚ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਸੰਯੁਕਤ ਅਰਬ ਅਮੀਰਾਤ 'ਚ ਹੋਣ ਵਾਲੇ ਸੀਓਪੀ-28 ਸਿਖਰ ਸੰਮੇਲਨ ਲਈ ਰਾਸ਼ਟਰਪਤੀ ਨਾਹਯਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਦਿੱਤੇ ਸੱਦੇ ਲਈ ਧੰਨਵਾਦ ਪ੍ਰਗਟਾਇਆ। ਪੀਐੱਮ ਮੋਦੀ ਸ਼ਨੀਵਾਰ ਨੂੰ ਹੀ ਫਰਾਂਸ ਤੋਂ ਸਿੱਧੇ ਯੂਏਈ ਲਈ ਰਵਾਨਾ ਹੋ ਗਏ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News