ਅਹਿਮਦਾਬਾਦ: ਮਾਂ ਹੀਰਾਬੇਨ ਨੂੰ ਮਿਲਣ UN ਮੇਹਤਾ ਹਸਪਤਾਲ ਪਹੁੰਚੇ PM ਮੋਦੀ
Wednesday, Dec 28, 2022 - 04:53 PM (IST)
ਅਹਿਮਦਾਬਾਦ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਨੂੰ ਸਿਹਤ ਵਿਗੜਨ ਕਾਰਨ ਅਹਿਮਦਾਬਾਦ ਦੇ UN ਮੇਹਤਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਮੋਦੀ ਬੀਮਾਰ ਮਾਂ ਹੀਰਾਬੇਨ ਨੂੰ ਮਿਲਣ ਹਸਪਤਾਲ ਪਹੁੰਚੇ। ਉੱਥੇ ਹੀ ਹਸਪਤਾਲ ਦੀ ਸੁਰੱਖਿਆ ਵਧਾ ਦਿੱਤੀ ਗਈ। ਹਸਪਤਾਲ ਵਿਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਉਨ੍ਹਾਂ ਦੇ ਭਰਾ ਅਤੇ ਉਨ੍ਹਾਂ ਦਾ ਪਰਿਵਾਰ ਵੀ ਮੌਜੂਦ ਹੈ। ਗੁਜਰਾਤ ਦੇ ਮੁੱਖ ਮੰਤਰੀ ਭੁਪਿੰਦਰ ਪਟੇਲ ਅਤੇ ਸਿਹਤ ਮੰਤਰੀ ਰਿਸ਼ੀਕੇਸ਼ ਪਟੇਲ ਵੀ ਹੀਰਾਬੇਨ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ।
ਇਹ ਵੀ ਪੜ੍ਹੋ- PM ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜੀ, ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
ਹਸਪਤਾਲ ਵਲੋਂ ਜਾਰੀ ਬਿਆਨ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨੂੰ ਯੂ. ਐੱਨ. ਮੇਹਤਾ ਹਸਪਤਾਲ ਦੇ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ ਅਹਿਮਦਾਬਾਦ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਡਾਕਟਰ ਹੀਰਾਬੇਨ ਦੀ ਐੱਮ. ਆਰ. ਆਈ. ਅਤੇ ਸੀ. ਟੀ ਸਕੈਨ ਕਰਵਾ ਚੁੱਕੇ ਹਨ। ਫ਼ਿਲਹਾਲ ਦੂਜਾ 6 ਵਜੇ ਦੂਜਾ ਹੈਲਥ ਬੁਲੇਟਿਨ ਸਾਹਮਣੇ ਆਵੇਗਾ।
ਇਹ ਵੀ ਪੜ੍ਹੋ- ਨਵੇਂ ਸਾਲ 'ਤੇ ਹਿਮਾਚਲ ਘੁੰਮਣ ਜਾਣ ਵਾਲੇ ਸੈਲਾਨੀਆਂ ਦੀ ਸਹੂਲਤ ਲਈ ਮੁੱਖ ਮੰਤਰੀ ਦਾ ਵੱਡਾ ਫ਼ੈਸਲਾ