ਆਸਟ੍ਰੇਲੀਆ ਪੁੱਜੇ PM ਮੋਦੀ; ਪ੍ਰਧਾਨ ਮੰਤਰੀ ਅਲਬਾਨੀਜ਼ ਨਾਲ ਕਰਨਗੇ ਮੁਲਾਕਾਤ

05/22/2023 5:08:13 PM

ਸਿਡਨੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਤੀਜੇ ਅਤੇ ਆਖਰੀ ਪੜਾਅ ਤਹਿਤ ਆਸਟ੍ਰੇਲੀਆ ਪਹੁੰਚੇ। ਇਸ ਦੌਰਾਨ ਉਹ ਆਪਣੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ਼ ਨਾਲ ਗੱਲਬਾਤ ਕਰਨਗੇ। ਮੋਦੀ ਆਸਟ੍ਰੇਲੀਆ ਸਰਕਾਰ ਦੇ ਮਹਿਮਾਨ ਵਜੋਂ 22 ਤੋਂ 24 ਮਈ ਤੱਕ ਆਸਟ੍ਰੇਲੀਆ ਦੇ ਦੌਰੇ 'ਤੇ ਹਨ।

ਮੋਦੀ ਦੇ ਆਉਣ ਤੋਂ ਪਹਿਲਾਂ, ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਇੱਕ ਬਿਆਨ ਵਿੱਚ ਕਿਹਾ, "ਮੈਂ ਇਸ ਸਾਲ ਦੇ ਸ਼ੁਰੂ ਵਿੱਚ ਭਾਰਤ ਵਿੱਚ ਹੋਏ ਬਹੁਤ ਨਿੱਘੇ ਸੁਆਗਤ ਤੋਂ ਬਾਅਦ, ਆਸਟ੍ਰੇਲੀਆ ਦੇ ਇੱਕ ਅਧਿਕਾਰਤ ਦੌਰੇ 'ਕੇ ਪ੍ਰਧਾਨ ਮੰਤਰੀ ਮੋਦੀ ਦੀ ਮੇਜ਼ਬਾਨੀ ਕਰਕੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ।"  ਉਨ੍ਹਾਂ ਕਿਹਾ ਆਸਟ੍ਰੇਲੀਆ ਅਤੇ ਭਾਰਤ ਇੱਕ ਸਥਿਰ, ਸੁਰੱਖਿਅਤ ਅਤੇ ਖੁਸ਼ਹਾਲ ਇੰਡੋ-ਪੈਸੀਫਿਕ ਲਈ ਵਚਨਬੱਧਤਾ ਸਾਂਝੇ ਕਰਦੇ ਹਨ। ਇਸ ਦ੍ਰਿਸ਼ਟੀਕੋਣ ਦਾ ਸਮਰਥਨ ਕਰਨ ਲਈ ਅਸੀਂ ਇਕੱਠੇ ਮਿਲ ਕੇ ਇੱਕ ਮਹੱਤਵਪੂਰਣ ਭੂਮਿਕਾ ਨਿਭਾਉਣੀ ਹੈ। 

cherry

This news is Content Editor cherry