PM ਮੋਦੀ ਨੇ ‘ਮਨ ਕੀ ਬਾਤ’ ਲਈ ਦੇਸ਼ ਵਾਸੀਆਂ ਤੋਂ ਮੰਗੇ ਸੁਝਾਅ
Saturday, Jul 16, 2022 - 01:11 PM (IST)
ਜੈਤੋ (ਰਘੂਨੰਦਨ ਪਰਾਸ਼ਰ) : ਪ੍ਰਧਾਨ ਮੰਤਰੀ ਦਫ਼ਤਰ ਨੇ ਐਤਵਾਰ ਨੂੰ ਕਿਹਾ ਕਿ ਪੀ.ਐੱਮ. ਸ੍ਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ ਆਗਾਮੀ ਐਪੀਸੋਡ ਲਈ ਦੇਸ਼ ਵਾਸੀਆਂ ਨੂੰ ਆਪਣੇ ਵਿਚਾਰ ਸਾਂਝੇ ਕਰਨ ਲਈ ਸੱਦਾ ਦਿੱਤਾ ਹੈ। 31 ਜੁਲਾਈ ਨੂੰ ਉਨ੍ਹਾਂ ਦੇ ਮਾਸਿਕ ਰੇਡੀਓ ਸ਼ੋਅ ਦੇ 91ਵੇਂ ਐਪੀਸੋਡ ਲਈ ਵਿਚਾਰ MyGov ਜਾਂ NaMo ਐਪ ਰਾਹੀਂ ਸਾਂਝੇ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ: ਮੁਹੱਲਾ ਕਲੀਨਿਕਾਂ 'ਚ ਸਟਾਫ਼ ਭਰਤੀ ਲਈ ਨਿਯਮ ਤਿਆਰ, ਇਸ ਆਧਾਰ 'ਤੇ ਮਿਲੇਗੀ ਤਨਖ਼ਾਹ
ਪ੍ਰਧਾਨ ਮੰਤਰੀ ਨੇ ਟਵੀਟ ਵਿਚ ਕਿਹਾ ਕਿ ਇਸ ਮਹੀਨੇ ਦੀ 31 ਤਾਰੀਖ਼ ਨੂੰ ਹੋਣ ਵਾਲੀ ਮਨ ਕੀ ਬਾਤ ਲਈ ਬਹੁਤ ਸਾਰੀਆਂ ਜਾਣਕਾਰੀਆਂ ਪ੍ਰਾਪਤ ਕਰਕੇ ਖ਼ੁਸ਼ੀ ਹੋਵੇਗੀ। MyGov ਜਾਂ NaMo ਐਪ 'ਤੇ ਆਪਣੇ ਵਿਚਾਰ ਛੱਡੋ। ਤੁਸੀਂ ਟੋਲ-ਫ੍ਰੀ ਨੰਬਰ 1800-11-7800 ਵੀ ਡਾਇਲ ਕਰ ਸਕਦੇ ਹੋ ਅਤੇ ਪ੍ਰਧਾਨ ਮੰਤਰੀ ਲਈ ਆਪਣਾ ਸੰਦੇਸ਼ ਹਿੰਦੀ ਜਾਂ ਅੰਗਰੇਜ਼ੀ ਵਿੱਚ ਰਿਕਾਰਡ ਕਰ ਸਕਦੇ ਹੋ। ਕੁਝ ਰਿਕਾਰਡ ਕੀਤੇ ਸੁਨੇਹੇ ਪ੍ਰਸਾਰਣ ਦਾ ਹਿੱਸਾ ਬਣ ਸਕਦੇ ਹਨ। ਤੁਸੀਂ 1922 'ਤੇ ਮਿਸਡ ਕਾਲ ਅਤੇ ਐੱਸ.ਐੱਮ.ਐੱਸ. ਵੀ ਦੇ ਸਕਦੇ ਹੋ। ਲਿੰਕ 'ਤੇ ਜਾ ਕੇ ਤੁਸੀਂ ਆਪਣੇ ਸੁਝਾਅ ਸਿੱਧੇ ਪ੍ਰਧਾਨ ਮੰਤਰੀ ਨੂੰ ਦੇ ਸਕਦੇ ਹੋ।
ਇਹ ਵੀ ਪੜ੍ਹੋ: ਸਸਤੀ ਸ਼ਰਾਬ ਮੁਹੱਈਆ ਕਰਵਾਉਣ ਲਈ ਐਕਸਾਈਜ਼ ਅਧਿਕਾਰੀਆਂ ਨੇ ਖਿੱਚੀ ਤਿਆਰੀ, ਠੇਕਿਆਂ ’ਤੇ ਤਿੱਖੀ ਨਜ਼ਰ
ਨੋਟ: ਤੁਸੀਂ ਪ੍ਰਧਾਨ ਮੰਤਰੀ ਮੋਦੀ ਨੂੰ ਕੀ ਸੁਝਾਅ ਦੇਣਾ ਚਾਹੁੰਦੇ ਹੋ?