ਪੀ. ਐੱਮ. ਮੋਦੀ ਅੱਜ ਕਰਨਗੇ 'ਮਨ ਕੀ ਬਾਤ', 11 ਵਜੇ ਹੋਵੇਗਾ ਪ੍ਰਸਾਰਣ
Sunday, Aug 30, 2020 - 10:20 AM (IST)
ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਐਤਵਾਰ ਨੂੰ ਸਵੇਰੇ 11 ਵਜੇ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਜ਼ਰੀਏ ਰਾਸ਼ਟਰ ਨੂੰ ਸੰਬੋਧਿਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਨ ਕੀ ਬਾਤ ਦੇ 68ਵੇਂ ਆਡੀਸ਼ਨ ਲਈ 18 ਅਗਸਤ ਨੂੰ ਲੋਕਾਂ ਤੋਂ ਵਿਚਾਰ ਮੰਗੇ ਸਨ। ਮੰਨਿਆ ਜਾ ਰਿਹਾ ਹੈ ਕਿ 'ਮਨ ਕੀ ਬਾਤ' ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਆਫ਼ਤ ਦਰਮਿਆਨ ਅਨਲਾਕ-4 ਨੂੰ ਲੈ ਕੇ ਆਪਣੀ ਗੱਲ ਲੋਕਾਂ ਨਾਲ ਸਾਂਝੀ ਕਰਨਗੇ। ਪ੍ਰਧਾਨ ਮੰਤਰੀ ਲੋਕਾਂ ਨੂੰ ਸੋਸ਼ਲ ਡਿਸਟੈਂਸਿੰਗ ਯਾਨੀ ਕਿ ਸਮਾਜਿਕ ਦੂਰੀ ਨਾਲ ਇਸ ਆਫ਼ਤ ਵਿਚ ਅੱਗੇ ਵੱਧਣ ਦਾ ਸੰਦੇਸ਼ ਦੇ ਸਕਦੇ ਹਨ।
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਅਨਲਾਕ-4 ਦੇ ਦਿਸ਼ਾ-ਨਿਰਦੇਸ਼ਾਂ ਵਿਚ 7 ਸਤੰਬਰ ਤੋਂ ਮੈਟਰੋ ਸੇਵਾ ਬਹਾਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। 21 ਸਤੰਬਰ ਤੋਂ ਧਾਰਮਿਕ ਆਯੋਜਨ ਵਿਚ 100 ਲੋਕਾਂ ਦੇ ਸ਼ਾਮਲ ਹੋਣ ਦੀ ਵੀ ਇਜਾਜ਼ਤ ਦਿੱਤੀ ਗਈ ਹੈ। ਅਜਿਹੇ ਵਿਚ ਜ਼ਰੂਰੀ ਰੂਪ ਨਾਲ ਫੇਸ ਮਾਸਕ, ਸੋਸ਼ਲ ਡਿਸਟੈਂਸਿੰਗ, ਥਰਮਲ ਸਕ੍ਰੀਨਿੰਗ, ਸੈਨੇਟਾਈਜ਼ਰ ਅਤੇ ਕੋਰੋਨਾ ਪ੍ਰੋਟੋਕਾਲ ਦੇ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ ਅਤੇ ਜ਼ਾਹਰ ਹੈ ਕਿ ਪ੍ਰਧਾਨ ਮੰਤਰੀ ਇਨ੍ਹਾਂ ਗੱਲਾਂ 'ਤੇ ਜ਼ੋਰ ਰਹੇਗਾ। ਫਿਲਹਾਲ ਮਨ ਕੀ ਬਾਤ ਦੇ ਪਿਛਲੇ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨੇ ਪਾਕਿਸਤਾਨ 'ਤੇ ਨਿਸ਼ਾਨਾ ਸਾਧਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਰਗਿਲ ਯੁੱਧ ਦੌਰਾਨ ਫ਼ੌਜੀਆਂ ਦੇ ਸਾਹਸ ਦੀਆਂ ਕਹਾਣੀਆਂ ਨੂੰ ਸਾਂਝਾ ਕਰਨ ਲਈ ਨੌਜਵਾਨਾਂ ਨੂੰ ਅਪੀਲ ਕੀਤੀ ਸੀ।