ਧਰਮ ਦੀ ਰਾਖੀ ਲਈ ਕੁਰਬਾਨ ਹੋਏ ਗੁਰੂ ਤੇਗ ਬਹਾਦਰ ਜੀ, ਨਹੀਂ ਛੱਡਿਆ ਸੱਚ ਦਾ ਰਸਤਾ : PM ਮੋਦੀ

Tuesday, Nov 25, 2025 - 06:31 PM (IST)

ਧਰਮ ਦੀ ਰਾਖੀ ਲਈ ਕੁਰਬਾਨ ਹੋਏ ਗੁਰੂ ਤੇਗ ਬਹਾਦਰ ਜੀ, ਨਹੀਂ ਛੱਡਿਆ ਸੱਚ ਦਾ ਰਸਤਾ : PM ਮੋਦੀ

ਨੈਸ਼ਨਲ ਡੈਸਕ- "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਹਰਿਆਣਾ ਸਰਕਾਰ ਵੱਲੋਂ ਅੱਜ ਕੁਰੂਕਸ਼ੇਤਰ ਦੇ ਜੋਤੀਸਰ 'ਚ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੇ ਇਕੱਠ ਦਾ ਆਯੋਜਨ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 350ਵੀਂ ਸ਼ਹੀਦੀ ਪੁਰਬ ਮੌਕੇ ਹਰਿਆਣਾ ਪੁੱਜੇ। ਇਸ ਦੌਰਾਨ ਪੀਐੱਮ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਮਣੇ ਨਤਮਸਤਕ ਹੋਏ। 

ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਾਲਮ ਔਰੰਗਜ਼ੇਬ ਨੇ ਗੁਰੂ ਤੇਗ਼ ਬਹਾਦਰ ਜੀ ਨੂੰ ਕੈਦ ਕਰਨ ਦਾ ਹੁਕਮ ਦਿੱਤਾ ਸੀ ਪਰ ਗੁਰੂ ਸਾਹਿਬ ਨੇ ਖੁਦ ਦਿੱਲੀ ਆਉਣ ਦਾ ਐਲਾਨ ਕਰ ਦਿੱਤਾ। ਮੁਗਲ ਸ਼ਾਸਕਾਂ ਨੇ ਉਨ੍ਹਾਂ ਨੂੰ ਲਾਲਚ ਅਤੇ ਧਮਕੀਆਂ ਦਿੱਤੀਆਂ ਪਰ ਗੁਰੂ ਤੇਗ਼ ਬਹਾਦਰ ਜੀ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ 'ਤੇ ਦ੍ਰਿੜ ਰਹੇ। ਉਨ੍ਹਾਂ ਨੇ ਸਮਝੌਤਾ ਨਹੀਂ ਕੀਤਾ। ਬਾਅਦ ਵਿੱਚ ਗੁਰੂ ਸਾਹਿਬ ਦੀ ਭਾਵਨਾ ਨੂੰ ਤੋੜਨ ਅਤੇ ਉਨ੍ਹਾਂ ਨੂੰ ਕੁਰਾਹੇ ਪਾਉਣ ਲਈ ਉਨ੍ਹਾਂ ਦੇ ਤਿੰਨ ਪਿਆਰੇ ਸਾਥੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਮਤੀ ਦਾਸ ਜੀ ਨੂੰ ਉਨ੍ਹਾਂ ਦੇ ਸਾਹਮਣੇ ਬੇਰਹਿਮੀ ਨਾਲ ਸ਼ਹੀਦ ਕਰ ਦਿੱਤਾ ਗਿਆ। ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਕੱਟਿਆ ਗਿਆ, ਭਾਈ ਦਿਆਲਾ ਜੀ ਨੂੰ ਉਬਲਦੇ ਤੇਲ ਦੀ ਕੜਾਹੀ ਵਿੱਚ ਸੁੱਟ ਦਿੱਤਾ ਗਿਆ ਅਤੇ ਭਾਈ ਸਤੀ ਦਾਸ ਜੀ ਨੂੰ ਰੂੰ ਵਿੱਚ ਲਪੇਟ ਕੇ ਅੱਗ ਲਗਾ ਦਿੱਤੀ ਗਈ। ਇਹ ਸਭ ਗੁਰੂ ਸਾਹਿਬ ਦੇ ਸਾਹਮਣੇ ਹੋਇਆ। ਪਰ ਗੁਰੂ ਸਾਹਿਬ ਅਡੋਲ ਰਹੇ। ਉਨ੍ਹਾਂ ਦਾ ਇਰਾਦਾ ਦ੍ਰਿੜ ਰਿਹਾ। ਉਨ੍ਹਾਂ ਧਰਮ ਦਾ ਮਾਰਗ ਨਹੀਂ ਛੱਡਿਆ। ਅੰਤ ਵਿੱਚ ਤਪੱਸਿਆ ਦੀ ਸਥਿਤੀ ਵਿੱਚ ਗੁਰੂ ਸਾਹਿਬ ਨੇ ਧਰਮ ਦੀ ਰੱਖਿਆ ਲਈ ਆਪਣਾ ਸੀਸ ਦੇ ਦਿੱਤਾ। 

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਇਹੀ ਕੁਰਬਾਨੀ ਹੈ ਜਿਸਨੇ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਅਮਰ ਕਰ ਦਿੱਤਾ ਅਤੇ ਆਉਣ ਵਾਲੀਆਂ ਸਦੀਆਂ ਤੱਕ ਧਰਮ, ਸੱਭਿਆਚਾਰ ਅਤੇ ਮਨੁੱਖਤਾ ਦੀ ਰੱਖਿਆ ਲਈ ਪ੍ਰੇਰਿਤ ਕਰਦੀ ਰਹੇਗੀ।


author

Rakesh

Content Editor

Related News