ਬ੍ਰਾਜ਼ੀਲ ’ਚ PM ਮੋਦੀ ਨੂੰ ਗਰਮਜੋਸ਼ੀ ਨਾਲ ਮਿਲੇ ਰਾਸ਼ਟਰਪਤੀ ਸਿਲਵਾ, ਮੋਡੇ ’ਤੇ ਹੱਥ ਰੱਖ ਦੇਰ ਤੱਕ ਕਰਦੇ ਰਹੇ ਗੱਲਾਂ

Tuesday, Nov 19, 2024 - 09:48 AM (IST)

ਬ੍ਰਾਜ਼ੀਲ ’ਚ PM ਮੋਦੀ ਨੂੰ ਗਰਮਜੋਸ਼ੀ ਨਾਲ ਮਿਲੇ ਰਾਸ਼ਟਰਪਤੀ ਸਿਲਵਾ, ਮੋਡੇ ’ਤੇ ਹੱਥ ਰੱਖ ਦੇਰ ਤੱਕ ਕਰਦੇ ਰਹੇ ਗੱਲਾਂ

ਰੀਓ ਡੀ ਜੇਨੇਰੀਓ (ਏਜੰਸੀਆਂ)- ਜੀ-20 ਸਿਖਰ ਸੰਮੇਲਨ ਵਿਚ ਸ਼ਾਮਲ ਹੋਣ ਲਈ ਮੀਟਿੰਗ ਵਾਲੀ ਥਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹੁੰਚਣ ’ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਮੇਜ਼ਬਾਨ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡੀ ਸਿਲਵਾ ਨੇ ਗਰਮਜੋਸ਼ੀ ਨਾਲ ਹੱਥ ਮਿਲਾ ਕੇ ਅਤੇ ਫਿਰ ਜੱਫੀ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ: ਅਮਰੀਕਾ 'ਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਭੇਜਣ ਦੇ ਮਾਮਲੇ 'ਚ ਭਾਰਤ ਮੋਹਰੀ

ਇਸ ਤੋਂ ਬਾਅਦ ਦੋਵੇਂ ਨੇਤਾ ਕਾਫੀ ਦੇਰ ਤੱਕ ਗੱਲਬਾਤ ਕਰਦੇ ਰਹੇ। ਇਸ ਦੌਰਾਨ ਦੋਹਾਂ ਨੇਤਾਵਾਂ ਦੀ ਦੋਸਤੀ ਦੀ ਝਲਕ ਵੀ ਨਜ਼ਰ ਆਈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਪੀ. ਐੱਮ. ਮੋਦੀ ਦੇ ਮੋਢੇ ’ਤੇ ਹੱਥ ਰੱਖ ਕੇ ਕਾਫੀ ਦੇਰ ਤੱਕ ਉਨ੍ਹਾਂ ਨਾਲ ਗੱਲਾਂ ਕਰਦੇ ਰਹੇ। ਬ੍ਰਾਜ਼ੀਲ ਵਿਚ ਪ੍ਰਧਾਨ ਮੰਤਰੀ ਮੋਦੀ ‘ਟ੍ਰੋਇਕਾ’ ਦੇ ਮੈਂਬਰ ਵਜੋਂ 19ਵੇਂ ਜੀ-20 ਸਿਖਰ ਸੰਮੇਲਨ ਵਿਚ ਹਿੱਸਾ ਲੈਣਗੇ। ਭਾਰਤ ਬ੍ਰਾਜ਼ੀਲ ਅਤੇ ਦੱਖਣੀ ਅਫਰੀਕਾ ਦੇ ਨਾਲ ਜੀ-20 ‘ਟ੍ਰੋਇਕਾ’ ਦਾ ਹਿੱਸਾ ਹੈ। ‘ਟ੍ਰੋਇਕਾ’ ਵਿਚ ਮੌਜੂਦਾ ਸਮੇਂ ਵਿਚ, ਸਾਬਕਾ ਅਤੇ ਅਗਲੇ ਜੀ-20 ਦੇ ਚੇਅਰਪਰਸਨ ਸ਼ਾਮਲ ਹੁੰਦੇ ਹਨ ਅਤੇ ਇਹ ਤਿੰਨੋਂ ਮੈਂਬਰ ਜੀ-20 ਸੰਮੇਲਨ ਦੀ ਤਿਆਰੀ ਵਿਚ ਇਕ-ਦੂਜੇ ਨਾਲ ਸਹਿਯੋਗ ਕਰਦੇ ਹਨ। ਮੋਦੀ ਦੇ ਨਾਲ-ਨਾਲ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਵੀ ਸੰਮੇਲਨ ’ਚ ਹਿੱਸਾ ਲੈਣ ਵਾਲੇ ਨੇਤਾਵਾਂ ’ਚ ਸ਼ਾਮਲ ਹਨ।

ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਨੇ ਨਾਈਜੀਰੀਆ ਦੇ ਰਾਸ਼ਟਰਪਤੀ ਨੂੰ ਤੋਹਫ਼ੇ 'ਚ ਦਿੱਤਾ ਚਾਂਦੀ ਦਾ ਪੰਚਾਮ੍ਰਿਤ ਕਲਸ਼

ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ’ਤੇ ਹਨ। ਆਪਣੀ ਯਾਤਰਾ ’ਚ ਸੋਮਵਾਰ ਸਵੇਰੇ ਉਹ ਬ੍ਰਾਜ਼ੀਲ ਦੇ ਰੀਓ ਡੀ ਜੇਨੇਰੀਓ ਪਹੁੰਚੇ, ਜਿੱਥੇ ਭਾਰਤੀ ਭਾਈਚਾਰੇ ਦੇ ਲੋਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਭਾਰਤੀ ਭਾਈਚਾਰੇ ਦੇ ਲੋਕਾਂ ਨੇ ਮੋਦੀ ਦਾ ਸਵਾਗਤ ਸੰਸਕ੍ਰਿਤ ਵਿਚ ਗੀਤ ਗਾ ਕੇ ਕੀਤਾ। ਪੀ. ਐੱਮ. ਮੋਦੀ ਨੇ ਇਸ ਬਾਰੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ ਕਿ ਉਹ ਜੀ-20 ਸੰਮੇਲਨ ’ਚ ਹਿੱਸਾ ਲੈਣ ਲਈ ਬ੍ਰਾਜ਼ੀਲ ਦੇ ਰੀਓ ਡੀ ਜੇਨੇਰੀਓ ਪਹੁੰਚੇ ਹਨ। ਮੈਂ ਸਿਖਰ ਸੰਮੇਲਨ ਵਿਚ ਵਿਚਾਰ-ਵਟਾਂਦਰੇ ਅਤੇ ਵੱਖ-ਵੱਖ ਵਿਸ਼ਵ ਨੇਤਾਵਾਂ ਨਾਲ ਲਾਭਕਾਰੀ ਗੱਲਬਾਤ ਦੀ ਉਮੀਦ ਕਰਦਾ ਹਾਂ।

ਇਹ ਵੀ ਪੜ੍ਹੋ: UK ਦੀ ਸੰਸਦ ’ਚ ਸਿੱਖ ਨੇ ਰਚਿਆ ਇਤਿਹਾਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News