78 ਸਾਲ ਦੇ ਹੋਏ ਸਾਬਕਾ ਰਾਸ਼ਟਰਪਤੀ ਕੋਵਿੰਦ, PM ਮੋਦੀ ਨੇ ਦਿੱਤੀ ਵਧਾਈ
Sunday, Oct 01, 2023 - 04:50 PM (IST)
ਨਵੀਂ ਦਿੱਲੀ- ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ 78 ਸਾਲ ਦੇ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਯਾਨੀ ਕਿ ਅੱਜ ਕੋਵਿੰਦ ਨੂੰ ਉਨ੍ਹਾਂ ਦੇ 78ਵੇਂ ਜਨਮ ਦਿਨ 'ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ। ਉਨ੍ਹਾਂ ਦੀ ਮਿਸਾਲੀ ਅਗਵਾਈ ਅਤੇ ਦੇਸ਼ ਪ੍ਰਤੀ ਸਮਰਪਣ ਨੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦੀ ਬੁੱਧੀ ਅਤੇ ਨਿਮਰਤਾ ਨੇ ਹਮੇਸ਼ਾ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰਦਾ ਹਾਂ।