PM ਮੋਦੀ ਦਾ ਵੱਡਾ ਐਲਾਨ; ਪ੍ਰਾਈਵੇਟ ਮੈਡੀਕਲ ਕਾਲਜਾਂ ’ਚ ਅੱਧੀਆਂ ਸੀਟਾਂ ’ਤੇ ਸਰਕਾਰੀ ਜਿੰਨੀ ਹੋਵੇਗੀ ਫ਼ੀਸ

Monday, Mar 07, 2022 - 06:21 PM (IST)

PM ਮੋਦੀ ਦਾ ਵੱਡਾ ਐਲਾਨ; ਪ੍ਰਾਈਵੇਟ ਮੈਡੀਕਲ ਕਾਲਜਾਂ ’ਚ ਅੱਧੀਆਂ ਸੀਟਾਂ ’ਤੇ ਸਰਕਾਰੀ ਜਿੰਨੀ ਹੋਵੇਗੀ ਫ਼ੀਸ

ਨੈਸ਼ਨਲ ਡੈਸਕ– ਮੈਡੀਕਲ ਦੀ ਪੜ੍ਹਾਈ ਦੀ ਖਾਹਿਸ਼ ਰੱਖਣ ਵਾਲੇ ਲੱਖਾਂ ਵਿਦਿਆਰਥੀਆਂ ਅਤੇ ਮਾਪਿਆਂ ਲਈ ਖੁਸ਼ਖ਼ਬਰੀ ਹੈ। ਹੁਣ ਭਾਰਤ ’ਚ ਮੈਡੀਕਲ ਜਾਂ ਹੋਰ ਕੋਰਸ ਦੀ ਪੜ੍ਹਾਈ ਕਰਨ ਲਈ ਤੁਹਾਨੂੰ ਆਪਣੀ ਜੇਬ ਖਾਲੀ ਕਰਨ ਦੀ ਮਜਬੂਰੀ ਨਹੀਂ ਹੋਵੇਗੀ। ਜੇਕਰ ਤੁਹਾਨੂੰ ਕਿਸੇ ਮੈਡੀਕਲ ਕਾਲਜ ’ਚ ਦਾਖ਼ਲਾ ਨਹੀਂ ਮਿਲ ਰਿਹਾ ਹੈ ਤਾਂ ਤੁਸੀਂ ਓਨੀਂ ਹੀ ਫੀਸ ’ਚ ਕਿਸੇ ਪ੍ਰਾਈਵੇਟ ਮੈਡੀਕਲ ਕਾਜਲ ਤੋਂ MBBS ਦੀ ਡਿਗਰੀ ਲੈ ਸਕਦੇ ਹੋ। ਇਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਫ਼ੈਸਲਾ ਲਿਆ ਹੈ।

ਇਹ ਵੀ ਪੜ੍ਹੋ: ਯੂਕ੍ਰੇਨ ਸੰਕਟ: PM ਮੋਦੀ ਨੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ 35 ਮਿੰਟ ਕੀਤੀ ਗੱਲਬਾਤ, ਜਾਣੋ ਕੀ ਹੋਈ ਵਿਚਾਰ-ਚਰਚਾ

PunjabKesari

ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ. ) ਨੇ ਇਸ ਬਾਬਤ ਟਵੀਟ ਕਰ ਕੇ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕੀਤਾ, ‘‘ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਇਕ ਹੋਰ ਵੱਡਾ ਫ਼ੈਸਲਾ ਲਿਆ ਹੈ, ਜਿਸ ਦਾ ਵੱਡਾ ਲਾਭ ਗਰੀਬ ਅਤੇ ਮੱਧ ਵਰਗ ਦੇ ਬੱਚਿਆਂ ਨੂੰ ਮਿਲੇਗਾ। ਅਸੀਂ ਤੈਅ ਕੀਤਾ ਹੈ ਕਿ ਪ੍ਰਾਈਵੇਟ ਮੈਡੀਕਲ ਕਾਲਜਾਂ ’ਚ ਅੱਧੀਆਂ ਸੀਟਾਂ ’ਤੇ ਸਰਕਾਰੀ ਮੈਡੀਕਲ ਕਾਲਜ ਦੇ ਬਰਾਬਰ ਹੀ ਫੀਸ ਲੱਗੇਗੀ। ਓਧਰ ਕੇਂਦਰ ਸਰਕਾਰ ਵਲੋਂ ਮੈਡੀਕਲ ਫ਼ੀਸ ਨੂੰ ਲੈ ਕੇ ਲਏ ਗਏ ਇਸ ਫ਼ੈਸਲੇ ਤੋਂ ਬਾਅਦ ਨੈਸ਼ਨਲ ਮੈਡੀਕਲ ਕਮੀਸ਼ਨ ਨੇ ਗਾਈਡਲਾਈਨ ਤਿਆਰ ਕਰ ਲਈ ਹੈ।

ਇਹ ਵੀ ਪੜ੍ਹੋ: PM ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਫੋਨ ’ਤੇ ਕੀਤੀ ਗੱਲ, ਦਿੱਤੀ ਇਹ ਸਲਾਹ

ਦੱਸਣਯੋਗ ਹੈ ਕਿ ਰੂਸ-ਯੂਕ੍ਰੇਨ ਜੰਗ ਦਰਮਿਆਨ ਜਿੱਥੇ ਦੋਹਾਂ ਦੇਸ਼ਾਂ ਨੂੰ ਭਾਰੀ ਜਾਨੀ-ਮਾਲੀ ਨੁਕਸਾਨ ਝੱਲਣਾ ਪੈ ਰਿਹਾ ਹੈ, ਉੱਥੇ ਹੀ ਯੂਕ੍ਰੇਨ ’ਚ ਮੈਡੀਕਲ ਦੀ ਸਿੱਖਿਆ ਪ੍ਰਾਪਤ ਕਰਨ ਗਏ ਵਿਦਿਆਰਥੀਆਂ ਦਾ ਵੀ ਕਰੀਅਰ ਦਾਅ ’ਤੇ ਲੱਗ ਗਿਆ ਹੈ। ਇਸ ਸਭ ਦੇ ਦਰਮਿਆਨ ਭਾਰਤ ਸਰਕਾਰ ਨੇ ਇਹ ਵੱਡਾ ਫ਼ੈਸਲਾ ਲਿਆ ਹੈ।

ਇਹ ਵੀ ਪੜ੍ਹੋ: ਰੂਸ-ਯੂਕ੍ਰੇਨ ਜੰਗ ਦਰਮਿਆਨ 21 ਸਾਲ ਪੁਰਾਣੀ ਤਸਵੀਰ ਵਾਇਰਲ, ਜਦੋਂ ਪੁਤਿਨ ਦੇ ਪਿੱਛੇ ਖੜ੍ਹੇ ਸਨ PM ਮੋਦੀ


author

Tanu

Content Editor

Related News