ਪੀ. ਐੱਮ. ਮੋਦੀ ਨੇ ਜਗਨਮੋਹਨ ਰੈੱਡੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

Monday, Dec 21, 2020 - 10:37 AM (IST)

ਪੀ. ਐੱਮ. ਮੋਦੀ ਨੇ ਜਗਨਮੋਹਨ ਰੈੱਡੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਈ. ਐੱਸ. ਆਰ. ਕਾਂਗਰਸ ਪਾਰਟੀ ਪ੍ਰਧਾਨ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ. ਐੱਸ. ਜਗਨਮੋਹਨ ਰੈੱਡੀ ਨੂੰ ਉਨ੍ਹਾਂ ਦੇ 48ਵੇਂ ਜਨਮ ਦਿਨ ’ਤੇ ਸੋਮਵਾਰ ਯਾਨੀ ਕਿ ਅੱਜ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ. ਐੱਸ. ਜਗਨ ਗਾਰੂ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਮੈਂ ਪਰਮਾਤਮਾ ਤੋਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਹੋਣ ਦੀ ਕਾਮਨਾ ਕਰਦਾ ਹਾਂ।

PunjabKesari
ਦੱਸ ਦੇਈਏ ਕਿ ਵਾਈ. ਐੱਸ. ਜਗਨਮੋਹਨ ਰੈੱਡੀ ਕਾਂਗਰਸ ਦੇ ਮਰਹੂਮ ਨੇਤਾ ਵਾਈ. ਐੱਸ. ਆਰ. ਰੈੱਡੀ ਦੇ ਪੁੱਤਰ ਹਨ। ਉਨ੍ਹਾਂ ਨੇ 2011 ’ਚ ਆਪਣੇ ਪਿਤਾ ਦੇ ਦਿਹਾਂਤ ਤੋਂ ਬਾਅਦ ਕਾਂਗਰਸ ਦੇ ਰਾਸ਼ਟਰੀ ਲੀਡਰਸ਼ਿਪ ਨਾਲ ਮਤਭੇਦ ਮਗਰੋਂ ਆਪਣੀ ਪਾਰਟੀ ਬਣਾਈ ਸੀ। ਜਗਨਮੋਹਨ ਰੈੱਡੀ ਦੀ ਅਗਵਾਈ ਵਿਚ ਵਾਈ. ਐੱਸ. ਆਰ. ਕਾਂਗਰਸ ਪਾਰਟੀ 2019 ’ਚ ਸੱਤਾ ’ਚ ਆਈ ਸੀ। 


author

Tanu

Content Editor

Related News