PM ਮੋਦੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਸੌਂਪੀ G20 ਦੀ ਪ੍ਰਧਾਨਗੀ, ਦਿੱਤੀ ਵਧਾਈ
Sunday, Sep 10, 2023 - 02:02 PM (IST)
ਨਵੀਂ ਦਿੱਲੀ- ਜੀ20 ਸ਼ਿਖਰ ਸੰਮੇਲਨ ਦਾ ਅੱਜ ਦੂਜਾ ਅਤੇ ਆਖ਼ਰੀ ਦਿਨ ਹੈ। ਨਵੀਂ ਦਿੱਲੀ ਵਿਖੇ 'ਭਾਰਤ ਮੰਡਪਮ' ਵਿਚ 'ਵਨ ਫਿਊਚਰ ਸੈਸ਼ਨ' ਹੋਇਆ। ਇਹ ਤੀਜਾ ਸੈਸ਼ਨ ਹੈ। ਇਸ ਤੋਂ ਪਹਿਲਾਂ ਵਨ ਅਰਥ, ਵਨ ਫੈਮਿਲੀ ਸੈਸ਼ਨ ਵਿਚ ਜੀ20 ਦੇਸ਼ ਦੇ ਨੇਤਾਵਾਂ ਨੇ ਭਾਸ਼ਣ ਦਿੱਤਾ। ਪਹਿਲੇ ਦਿਨ 73 ਮੁੱਦਿਆਂ 'ਤੇ ਸਾਰੇ ਮੈਂਬਰ ਸਹਿਮਤ ਹੋਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਦੀ ਪ੍ਰਧਾਨਗੀ ਸੌਂਪਣ ਸਮੇਂ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡੀ ਸਿਲਵਾ ਨੂੰ ਰਵਾਇਤੀ ਗੈਵਲ (ਹਥੌੜੇ ਦੀ ਇੱਕ ਕਿਸਮ) ਸੌਂਪੀ ਅਤੇ ਵਧਾਈ ਦਿੱਤੀ।
ਇਹ ਵੀ ਪੜ੍ਹੋ- ਭਾਰਤ ਅਤੇ ਬ੍ਰਿਟੇਨ ਵਿਚਾਲੇ ਦੋ-ਪੱਖੀ ਬੈਠਕ, PM ਮੋਦੀ ਬੋਲੇ- ਸ਼ਾਨਦਾਰ ਰਹੀ ਸੁਨਕ ਨਾਲ ਮੁਲਾਕਾਤ
Sharing my remarks at the closing ceremony of the G20 Summit. https://t.co/WKYINiXe3U
— Narendra Modi (@narendramodi) September 10, 2023
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨਵੰਬਰ 2023 ਤੱਕ ਜੀ20 ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਭਾਰਤ ਕੋਲ ਹੈ। ਇਨ੍ਹਾਂ ਦੋ ਦਿਨਾਂ 'ਚ ਤੁਸੀਂ ਸਾਰਿਆਂ ਨੇ ਬਹੁਤ ਸਾਰੇ ਸੁਝਾਅ ਦਿੱਤੇ, ਪ੍ਰਸਤਾਵ ਰੱਖੇ। ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਜੋ ਸੁਝਾਅ ਦੇਈਏ ਉਸ ਦੀ ਇਕ ਵਾਰ ਫਿਰ ਤੋਂ ਸਮੀਖਿਆ ਕੀਤੀ ਜਾਵੇ, ਤਾਂ ਕਿ ਇਹ ਵੇਖਿਆ ਜਾ ਸਕੇ ਕਿ ਉਨ੍ਹਾਂ ਦੀ ਤਰੱਕੀ ਨੂੰ ਕਿਵੇਂ ਤੇਜ਼ ਕੀਤਾ ਜਾ ਸਕਦਾ ਹੈ। ਮੇਰਾ ਪ੍ਰਸਤਾਵ ਹੈ ਕਿ ਨਵੰਬਰ ਦੇ ਅਖ਼ੀਰ ਵਿਚ ਜੀ20 ਦਾ ਇਕ ਵਰਚੂਅਲ ਸੈਸ਼ਨ ਆਯੋਜਿਤ ਕੀਤਾ ਜਾਵੇ। ਅਸੀਂ ਇਸ ਸ਼ਿਖਰ ਸੰਮੇਲਨ ਵਿਚ ਤੈਅ ਕੀਤੇ ਗਏ ਵਿਸ਼ਿਆਂ ਦੀ ਸਮੀਖਿਆ ਉਸ ਵਰਚੂਅਲ ਸੈਸ਼ਨ ਵਿਚ ਕਰ ਸਕਦੇ ਹਾਂ। ਮੈਨੂੰ ਆਸ ਹੈ ਕਿ ਤੁਸੀਂ ਸਾਰੇ ਵਰਚੂਅਲ ਸੈਸ਼ਨ ਵਿਚ ਜੁੜੋਗੇ। ਇਸ ਦੇ ਨਾਲ ਹੀ ਜੀ20 ਸੈਸ਼ਨ ਦੀ ਸਮਾਪਤੀ ਦਾ ਐਲਾਨ ਕਰਦਾ ਹਾਂ। ਸੰਸਕ੍ਰਿਤ ਦੇ ਇਕ ਸ਼ਲੋਕ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਪੂਰੀ ਦੁਨੀਆ ਵਿਚ ਸ਼ਾਂਤੀ ਅਤੇ ਸਦਭਾਵਨਾ ਲਈ ਪ੍ਰਾਰਥਨਾ ਕੀਤੀ।
ਇਹ ਵੀ ਪੜ੍ਹੋ- ਭਾਰਤ ਫੇਰੀ 'ਤੇ ਆਏ ਬ੍ਰਿਟੇਨ ਦੇ PM ਰਿਸ਼ੀ ਸੁਨਕ ਨੇ ਪਤਨੀ ਨਾਲ ਅਕਸ਼ਰਧਾਮ ਮੰਦਰ 'ਚ ਕੀਤੀ ਪੂਜਾ
ਓਧਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਡੀ ਸਿਲਵਾ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ-20 ਸਮੂਹ ਦੀ ਕੁਸ਼ਲਤਾ ਨਾਲ ਅਗਵਾਈ ਕਰਨ ਅਤੇ ਇਸ ਸੰਮੇਲਨ ਵਿੱਚ ਸ਼ਾਨਦਾਰ ਕੰਮ ਕਰਨ ਲਈ ਵਧਾਈ ਦਿੰਦਾ ਹਾਂ। ਡੀ ਸਿਲਵਾ ਨੇ ਸਮਾਜਿਕ ਸ਼ਮੂਲੀਅਤ, ਭੁੱਖਮਰੀ ਵਿਰੁੱਧ ਲੜਾਈ, ਊਰਜਾ ਤਬਦੀਲੀ ਅਤੇ ਟਿਕਾਊ ਵਿਕਾਸ ਨੂੰ G20 ਦੀਆਂ ਤਰਜੀਹਾਂ ਵਜੋਂ ਸੂਚੀਬੱਧ ਕੀਤਾ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਆਪਣੀ ਰਾਜਨੀਤਿਕ ਸ਼ਕਤੀ ਨੂੰ ਕਾਇਮ ਰੱਖਣ ਲਈ ਸਥਾਈ, ਗੈਰ-ਸਥਾਈ ਮੈਂਬਰਾਂ ਵਜੋਂ ਨਵੇਂ ਵਿਕਾਸਸ਼ੀਲ ਦੇਸ਼ਾਂ ਦੀ ਲੋੜ ਹੈ। ਅਸੀਂ ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈ. ਐਮ. ਐਫ) ਵਿਚ ਵਿਕਾਸਸ਼ੀਲ ਦੇਸ਼ਾਂ ਲਈ ਵੱਧ ਪ੍ਰਤੀਨਿਧਤਾ ਚਾਹੁੰਦੇ ਹਾਂ।
ਇਹ ਵੀ ਪੜ੍ਹੋ- ਪਰੰਪਰਾ ਦਾ ਸਾਥ, ਮੋਢੇ ’ਤੇ ਬਾਈਡੇਨ ਦਾ ਹੱਥ; PM ਮੋਦੀ ਤੇ ਅਮਰੀਕੀ ਰਾਸ਼ਟਰਪਤੀ ਵਿਚਾਲੇ ਦਿਸੀ ਜ਼ਬਰਦਸਤ ਕੈਮਿਸਟਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8