ਸੁਰੰਗ 'ਚੋਂ ਮਜ਼ਦੂਰਾਂ ਦੇ ਸੁਰੱਖਿਅਤ ਬਾਹਰ ਨਿਕਲਣ 'ਤੇ PM ਮੋਦੀ ਨੇ CM ਧਾਮੀ ਨੂੰ ਫੋਨ ਕਰ ਦਿੱਤੀ ਵਧਾਈ
Tuesday, Nov 28, 2023 - 10:03 PM (IST)
ਨੈਸ਼ਨਲ ਡੈਸਕ : ਸਿਲਕਿਆਰਾ ਸੁਰੰਗ 'ਚ ਫਸੇ 41 ਮਜ਼ਦੂਰਾਂ ਦੇ ਸੁਰੱਖਿਅਤ ਬਾਹਰ ਨਿਕਲਣ 'ਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਮੁਹਿੰਮ 'ਚ ਲੱਗੀ ਪੂਰੀ ਬਚਾਅ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਚਿਹਰਿਆਂ 'ਤੇ ਖੁਸ਼ੀ ਮੇਰੇ ਲਈ "ਇਗਸ ਬਾਗਵਾਲ" (ਦੀਵਾਲੀ) ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਚਾਅ ਦਲ ਦੀ ਮੁਸਤੈਦੀ, ਟੈਕਨਾਲੋਜੀ ਦੀ ਸਹਾਇਤਾ, ਸੁਰੰਗ ਦੇ ਅੰਦਰ ਫਸੇ ਮਜ਼ਦੂਰਾਂ ਦੀ ਜੀਵਨਸ਼ਕਤੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਲ-ਪਲ ਨਿਗਰਾਨੀ ਅਤੇ ਬੌਖਨਾਗ ਦੇਵਤਾ ਦੀ ਕਿਰਪਾ ਸਦਕਾ ਇਹ ਆਪ੍ਰੇਸ਼ਨ ਸਫ਼ਲ ਰਿਹਾ। ਮੁੱਖ ਮੰਤਰੀ ਨੇ ਲੋੜ ਪੈਣ 'ਤੇ ਮਜ਼ਦੂਰਾਂ ਨੂੰ ਹਰ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਸੁਰੰਗ 'ਚ ਫਸੇ ਸਾਰੇ ਮਜ਼ਦੂਰਾਂ ਦੇ ਸੁਰੱਖਿਅਤ ਬਾਹਰ ਨਿਕਲਣ 'ਤੇ PM ਮੋਦੀ ਨੇ ਕੀਤਾ ਟਵੀਟ, ਕਹੀਆਂ ਇਹ ਗੱਲਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਫੋਨ ਕਰਕੇ ਸਿਲਕਿਆਰਾ ਤੋਂ 41 ਮਜ਼ਦੂਰਾਂ ਨੂੰ ਸੁਰੱਖਿਅਤ ਕੱਢਣ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਤੋਂ ਵਰਕਰਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਮੁੱਖ ਮੰਤਰੀ ਤੋਂ ਜਾਣਕਾਰੀ ਹਾਸਲ ਕੀਤੀ ਕਿ ਸੁਰੰਗ ਤੋਂ ਬਾਹਰ ਕੱਢਣ ਤੋਂ ਬਾਅਦ ਮਜ਼ਦੂਰਾਂ ਦੀ ਸਿਹਤ ਸੰਭਾਲ, ਉਨ੍ਹਾਂ ਦੇ ਘਰ ਛੱਡਣ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਕੀ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨੇ ਪੀਐੱਮ ਨੂੰ ਦੱਸਿਆ ਕਿ ਸਾਰੇ ਵਰਕਰਾਂ ਨੂੰ ਸੁਰੰਗ 'ਚੋਂ ਬਾਹਰ ਆਉਣ ਤੋਂ ਬਾਅਦ ਸਿੱਧੇ ਚਿਨਿਆਲੀਸੌਰ ਦੇ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਜ਼ਰੂਰੀ ਸਿਹਤ ਜਾਂਚ ਆਦਿ ਕੀਤੀ ਜਾਵੇਗੀ। ਇਹ ਵੀ ਦੱਸਿਆ ਕਿ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਚਿਨਿਆਲੀਸੌਰ ਲਿਜਾਇਆ ਗਿਆ ਹੈ, ਜਿੱਥੋਂ ਉਨ੍ਹਾਂ ਦੀ ਸਹੂਲਤ ਅਨੁਸਾਰ ਉਨ੍ਹਾਂ ਨੂੰ ਘਰ ਛੱਡਣ ਲਈ ਸੂਬਾ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਜਾਣਗੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8