ਯੂਕ੍ਰੇਨ ਸੰਕਟ 'ਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲ ਕਰ ਸਕਦੇ ਹਨ PM ਮੋਦੀ : ਸੂਤਰ

Thursday, Feb 24, 2022 - 08:11 PM (IST)

ਯੂਕ੍ਰੇਨ ਸੰਕਟ 'ਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲ ਕਰ ਸਕਦੇ ਹਨ PM ਮੋਦੀ : ਸੂਤਰ

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕ੍ਰੇਨ ਸੰਕਟ 'ਤੇ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ। ਇਸ ਬੈਠਕ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸਮੇਤ ਕਈ ਹੋਰ ਸੀਨੀਅਰ ਅਧਿਕਾਰੀ ਮੌਜੂਦ ਹਨ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕ੍ਰੇਨ ਨੂੰ ਲੈ ਕੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲ ਕਰ ਸਕਦੇ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਪੀ. ਐੱਮ. ਮੋਦੀ ਅੱਜ ਰਾਤ ਯੂਕ੍ਰੇਨ ਸੰਕਟ ਬਾਰੇ ਰਾਸ਼ਟਰਪਤੀ ਪੁਤਿਨ ਨਾਲ ਗੱਲ ਕਰ ਸਕਦੇ ਹਨ।

ਇਹ ਵੀ ਪੜ੍ਹੋ : ਰੂਸ ਵੱਲੋਂ ਯੂਕ੍ਰੇਨ ਖ਼ਿਲਾਫ਼ ਜੰਗ ਦਾ ਆਗਾਜ਼, ਪੂਰੇ ਘਟਨਾਕ੍ਰਮ ਦੀ ਜਾਣੋ Live Updates

ਇਸ ਤੋਂ ਪਹਿਲਾਂ ਯੂਕ੍ਰੇਨ ਭਾਰਤ ਤੋਂ ਮਦਦ ਦੀ ਅਪੀਲ ਕਰ ਚੁੱਕਾ ਹੈ। ਯੂਕ੍ਰੇਨ ਦੇ ਰਾਜਦੂਤ ਇਗੋਰ ਪੋਲੀਖਾ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ (ਯੂਕ੍ਰੇਨ) ਰੂਸੀ ਫੌਜੀ ਹਮਲੇ ਕਾਰਨ ਪੈਦਾ ਹੋਏ ਸੰਕਟ 'ਤੇ ਭਾਰਤ ਦੇ ਸਟੈਂਡ ਤੋਂ 'ਕਾਫੀ ਅਸੰਤੁਸ਼ਟ' ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਥਿਤੀ ਨੂੰ ਆਮ ਬਣਾਉਣ ਲਈ ਭਾਰਤ ਦਾ ਸਮਰਥਨ ਮੰਗਿਆ। ਭਾਰਤ ਵਿੱਚ ਯੂਕ੍ਰੇਨ ਦੇ ਰਾਜਦੂਤ ਨੇ ਕਿਹਾ ਕਿ ਭਾਰਤ ਦੇ ਰੂਸ ਨਾਲ ਵਿਸ਼ੇਸ਼ ਸਬੰਧ ਹਨ ਅਤੇ ਸਥਿਤੀ ਨੂੰ ਆਮ ਬਣਾਉਣ ਲਈ ਉਹ ਵਧੇਰੇ ਸਰਗਰਮ ਭੂਮਿਕਾ ਨਿਭਾ ਸਕਦਾ ਹੈ।

ਇਹ ਵੀ ਪੜ੍ਹੋ : ਨਾਟੋ ਦੀ ਰੂਸ ਨੂੰ ਚਿਤਾਵਨੀ, ਯੂਕ੍ਰੇਨ ਤੋਂ ਤੁਰੰਤ ਹਟਾਏ ਫ਼ੌਜ, ਅੰਤਰਰਾਸ਼ਟਰੀ ਨਿਯਮਾਂ ਦਾ ਕਰੇ ਸਨਮਾਨ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਕੁਝ ਗਿਣੇ-ਚੁਣੇ ਨੇਤਾਵਾਂ 'ਚੋਂ ਇਕ ਹਨ, ਜਿਨ੍ਹਾਂ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਸੁਣਦੇ ਹਨ ਅਤੇ ਨਵੀਂ ਦਿੱਲੀ, ਮਾਸਕੋ ਨਾਲ ਇਸ ਨੇੜਤਾ ਦੀ ਵਰਤੋਂ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ ਕਰ ਸਕਦੀ ਹੈ। ਰਾਜਦੂਤ ਨੇ ਕਿਹਾ ਕਿ ਯੂਕ੍ਰੇਨ ਇਸ ਸੰਕਟ 'ਤੇ ਭਾਰਤ ਦੇ ਸਟੈਂਡ ਨੂੰ ਦੇਖ ਰਿਹਾ ਹੈ ਅਤੇ ਇਸ ਤੋਂ 'ਕਾਫੀ ਅਸੰਤੁਸ਼ਟ' ਹੈ। ਉਨ੍ਹਾਂ ਦੀ ਇਹ ਟਿੱਪਣੀ ਰੂਸੀ ਮਿਸ਼ਨ ਦੇ ਡਿਪਟੀ ਚੀਫ਼ ਰੋਮਨ ਬਾਬੂਸ਼ਕਿਨ ਦੇ ਇਕ ਦਿਨ ਬਾਅਦ ਆਈ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਭਾਰਤ ਇਕ ਜ਼ਿੰਮੇਵਾਰ ਵਿਸ਼ਵ ਸ਼ਕਤੀ ਵਜੋਂ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ ਅਤੇ ਉਸ ਨੇ ਵਿਸ਼ਵ ਮਾਮਲਿਆਂ ਵਿੱਚ 'ਮੁਕਤ ਅਤੇ ਸੰਤੁਲਿਤ' ਰੁਖ ਅਪਣਾਇਆ ਹੈ।

ਇਹ ਵੀ ਪੜ੍ਹੋ : ਰੂਸੀ ਹਮਲੇ 'ਚ ਹੁਣ ਤੱਕ 40 ਦੇ ਕਰੀਬ ਲੋਕਾਂ ਦੀ ਮੌਤ : ਯੂਕ੍ਰੇਨ

ਆਨਲਾਈਨ ਮਾਧਿਅਮ ਰਾਹੀਂ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ''ਅਸੀਂ ਭਾਰਤ ਦੇ ਸੁਤੰਤਰ ਰੁਖ ਦਾ ਸਵਾਗਤ ਕਰਦੇ ਹਾਂ, ਜਿਸ ਦਾ ਉਸ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ 2 ਵਾਰ ਪ੍ਰਗਟਾਵਾ ਕੀਤਾ ਹੈ।'' ਉਥੇ ਹੀ ਸੋਮਵਾਰ ਦੀ ਰਾਤ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੈਠਕ 'ਚ ਭਾਰਤ ਨੇ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਲਈ ਕਿਹਾ। ਭਾਰਤ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਸੀ ਕਿ ਤਣਾਅ ਨੂੰ ਘੱਟ ਕਰਨਾ ਇਕ ਫੌਰੀ ਤਰਜੀਹ ਹੈ ਅਤੇ ਸਾਰੀਆਂ ਧਿਰਾਂ ਦੇ ਜਾਇਜ਼ ਸੁਰੱਖਿਆ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ।


author

Harnek Seechewal

Content Editor

Related News