PM ਮੋਦੀ ਨੇ ਸ਼੍ਰੀ ਸੋਮਨਾਥ ਟਰੱਸਟ ਦੀ ਬੈਠਕ ਦੀ ਕੀਤੀ ਪ੍ਰਧਾਨਗੀ

Monday, Sep 16, 2024 - 12:49 PM (IST)

PM ਮੋਦੀ ਨੇ ਸ਼੍ਰੀ ਸੋਮਨਾਥ ਟਰੱਸਟ ਦੀ ਬੈਠਕ ਦੀ ਕੀਤੀ ਪ੍ਰਧਾਨਗੀ

ਅਹਿਮਦਾਬਾਦ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੀ ਰਾਜਧਾਨੀ ਗਾਂਧੀਨਗਰ 'ਚ ਸ਼੍ਰੀ ਸੋਮਨਾਥ ਟਰੱਸਟ ਦੀ ਇਕ ਬੈਠਕ ਦੀ ਪ੍ਰਧਾਨਗੀ ਕੀਤੀ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੱਤਰ ਸੂਚਨਾ ਦਫ਼ਤਰ (ਪੀ.ਆਈ.ਬੀ.) ਵਲੋਂ ਜਾਰੀ ਇਕ ਬਿਆਨ ਅਨੁਸਾਰ, ਰਾਜ 'ਚ ਇਹ ਟਰੱਸਟ ਵਿਸ਼ਵ ਪ੍ਰਸਿੱਧ ਸੋਮਨਾਥ ਮੰਦਰ ਦਾ ਕੰਮਕਾਜ ਸੰਭਾਲਦਾ ਹੈ। ਪ੍ਰਧਾਨ ਮੰਤਰੀ ਮੋਦੀ ਇਸ ਟਰੱਸਟ ਦੇ ਪ੍ਰਧਾਨ ਵੀ ਹਨ। ਇਸ 'ਚ ਦੱਸਿਆ ਗਿਆ ਹੈ ਕਿ ਇਹ ਬੈਠਕ ਐਤਵਾਰ ਰਾਤ ਰਾਜਭਵਨ 'ਚ ਹੋਈ ਅਤੇ ਪ੍ਰਧਾਨ ਮੰਤਰੀ ਨੇ ਟਰੱਸਟ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ।

ਇਹ ਵੀ ਪੜ੍ਹੋ : 5 ਸਾਲ ਵੀ ਨਹੀਂ ਚਲਿਆ 42 ਕਰੋੜ ਦਾ ਪੁਲ, ਹੁਣ ਤੋੜਨ 'ਚ ਖਰਚ ਹੋਣਗੇ 52 ਕਰੋੜ

ਪੀ.ਐੱਮ. ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਗਾਂਧੀਨਗਰ 'ਚ ਸ਼੍ਰੀ ਸੋਮਨਾਥ ਟਰੱਸਟ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਅਸੀਂ ਸ਼ਰਧਾਲੂਆਂ ਦੇ ਅਨੁਭਵ ਅਤੇ ਵੱਖ-ਵੱਖ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੇ ਤਰੀਕਿਆਂ ਦਾ ਜਾਇਜ਼ਾ ਲਿਆ।'' ਇਸ ਬੈਠਕ 'ਚ ਗੁਜਰਾਤ ਦੇ ਸਾਬਕਾ ਨੌਕਰਸ਼ਾਹ ਪੀ.ਕੇ. ਲਾਹੇਰੀ ਅਤੇ ਕਾਰੋਬਾਰੀ ਹਰਸ਼ਵਰਧਨ ਨੇਵਤੀਆ ਵੀ ਸ਼ਾਮਲ ਹੋਏ, ਜੋ ਟਰੱਸਟੀ ਵੀ ਹਨ। ਲਾਹੋਰੀ ਨੇ ਕਿਹਾ,''ਤਿੰਨ ਹੋਰ ਟਰੱਸਟੀ- ਭਾਜਪਾ ਦੇ ਨੇਤਾ ਐੱਲ.ਕੇ. ਅਡਵਾਨੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਗੁਜਰਾਤ ਦੇ ਵਿਦਵਾਨ ਜੇ.ਡੀ. ਪਰਮਾਰ ਸਿਹਤ ਸਮੱਸਿਆਵਾਂ ਜਾਂ ਪਹਿਲਾਂ ਤੋਂ ਵਚਨਬੱਧਤਾਵਾਂ ਕਾਰਨ ਬੈਠਕ 'ਚ ਹਿੱਸਾ ਨਹੀਂ ਲੈ ਸਕੇ। ਉਨ੍ਹਾਂ ਦੱਸਿਆ ਕਿ ਬੈਠਕ 'ਚ ਸ਼ਾਮਲ ਹੋਏ ਵਿਸ਼ਾਦ ਪਦਮਨਾਭ ਮਾਫਤਲਾਲ ਨੂੰ ਟਰੱਸਟੀ ਨਿਯੁਕਤ ਕੀਤਾ ਗਿਆ। ਮੋਦੀ ਨੂੰ ਜਨਵਰੀ 2001 'ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦੇ ਦਿਹਾਂਤ ਤੋਂ ਬਾਅਦ ਇਸ ਟਰੱਸਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News