PM ਮੋਦੀ ਨੇ ਸੂਬਾ ਸਰਕਾਰਾਂ ਨੂੰ ਕਿਹਾ- 41,500 ਕਰੋੜ ਤੋਂ ਵੱਧ ਦੇ ਪ੍ਰਾਜੈਕਟ ਮਿਸ਼ਨ ਮੋਡ 'ਚ ਕਰੋ ਪੂਰੇ

Thursday, Feb 23, 2023 - 09:32 AM (IST)

PM ਮੋਦੀ ਨੇ ਸੂਬਾ ਸਰਕਾਰਾਂ ਨੂੰ ਕਿਹਾ- 41,500 ਕਰੋੜ ਤੋਂ ਵੱਧ ਦੇ ਪ੍ਰਾਜੈਕਟ ਮਿਸ਼ਨ ਮੋਡ 'ਚ ਕਰੋ ਪੂਰੇ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ 41ਵੀਂ 'ਪ੍ਰਗਤੀ ਮੀਟਿੰਗ' ਦੀ ਪ੍ਰਧਾਨਗੀ ਕੀਤੀ ਅਤੇ 13 ਸੂਬਿਆਂ ’ਚ 41,500 ਕਰੋੜ ਰੁਪਏ ਤੋਂ ਵੱਧ ਦੇ 9 ਵੱਡੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਮਿਸ਼ਨ 'ਅੰਮ੍ਰਿਤ ਸਰੋਵਰ ਦੀ ਸਮੀਖਿਆ ਵੀ ਕੀਤੀ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਅੰਮ੍ਰਿਤ ਸਰੋਵਰ ਦਾ ਕੰਮ ਮਿਸ਼ਨ ਮੋਡ ’ਚ ਪੂਰਾ ਕਰਨ ਲਈ ਸਾਰੇ ਮੰਤਰਾਲਿਆਂ ਅਤੇ ਸੂਬਾ ਸਰਕਾਰਾਂ ਨੂੰ ਸਲਾਹ ਦਿੱਤੀ।

ਇਹ ਵੀ ਪੜ੍ਹੋ- ਸਾਰੇ ਸਕੂਲਾਂ 'ਚ ਪੜ੍ਹਾਈ ਜਾਵੇਗੀ ਪ੍ਰਧਾਨ ਮੰਤਰੀ ਮੋਦੀ ਦੀ ਕਿਤਾਬ, ਸਿੱਖਿਆ ਮੰਤਰਾਲੇ ਨੇ ਸੂਬਿਆਂ ਨੂੰ ਦਿੱਤੇ ਨਿਰਦੇਸ਼

ਪ੍ਰਗਤੀ ‘ਪ੍ਰੋ-ਐਕਟਿਵ ਗਵਰਨੈਂਸ’ ਅਤੇ ਪ੍ਰਾਜੈਕਟਾਂ ਨੂੰ ਸਮਾਂਬੱਧ ਲਾਗੂ ਕਰਨ ਲਈ ਇਕ ‘ਆਈ. ਸੀ. ਟੀ.’ ਆਧਾਰਿਤ ਮੰਚ ਹੈ, ਜਿਸ ’ਚ ਕੇਂਦਰ ਅਤੇ ਸੂਬਾ ਸਰਕਰਾਂ ਸ਼ਾਮਲ ਹਨ। ਪੀ. ਐੱਮ. ਓ. ਨੇ ਕਿਹਾ ਕਿ ਮੀਟਿੰਗ ’ਚ ਜਿਨ੍ਹਾਂ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ, ਉਨ੍ਹਾਂ ’ਚੋਂ 3 ਪ੍ਰਾਜੈਕਟ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਨਾਲ, 2 ਪ੍ਰਾਜੈਕਟ ਰੇਲ ਮੰਤਰਾਲਾ ਅਤੇ ਇਕ-ਇਕ ਪ੍ਰਾਜੈਕਟ ਬਿਜਲੀ ਮੰਤਰਾਲਾ, ਕੋਲਾ ਮੰਤਰਾਲਾ, ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਅਤੇ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਹੈ। ਇਨ੍ਹਾਂ ਨੂੰ 13 ਸੂਬਿਆਂ ’ਚ ਲਾਗੂ ਕੀਤਾ ਜਾ ਰਿਹਾ ਹੈ। ਇਨ੍ਹਾਂ ਸੂਬਿਆਂ ’ਚ ਛੱਤੀਸਗੜ੍ਹ, ਪੰਜਾਬ, ਬਿਹਾਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਝਾਰਖੰਡ, ਕੇਰਲ, ਕਰਨਾਟਕ, ਤਾਮਿਲਨਾਡੂ, ਆਸਾਮ, ਗੁਜਰਾਤ, ਮਹਾਰਾਸ਼ਟਰ ਅਤੇ ਅਰੁਣਾਚਲ ਪ੍ਰਦੇਸ਼ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ- ਬੱਚਿਆਂ ਦੇ ਪਹਿਲੀ ਜਮਾਤ 'ਚ ਦਾਖ਼ਲੇ ਨੂੰ ਲੈ ਕੇ ਸਿੱਖਿਆ ਮੰਤਰਾਲਾ ਦਾ ਸੂਬਿਆਂ ਨੂੰ ਫ਼ਰਮਾਨ

ਪ੍ਰਧਾਨ ਮੰਤਰੀ ਨੇ ਮੰਤਰਾਲਿਆਂ ਅਤੇ ਸੂਬਾ ਸਰਕਾਰਾਂ ਨੂੰ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਯੋਜਨਾ ਬਣਾਉਣ ਲਈ ਪ੍ਰਧਾਨ ਮੰਤਰੀ ਗਤੀਸ਼ਕਤੀ ਪੋਰਟਲ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜ਼ਮੀਨ ਗ੍ਰਹਿਣ, ਉਪਯੋਗਤਾ ਤਬਾਦਲੇ ਅਤੇ ਹੋਰ ਮੁੱਦਿਆਂ ਦੇ ਛੇਤੀ ਹੱਲ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਕੇਂਦਰ ਸਰਕਾਰ ਦੇ ਮੰਤਰਾਲਿਆਂ ਅਤੇ ਸੂਬਾ ਸਰਕਾਰਾਂ ਵਿਚਕਾਰ ਸਹੀ ਤਾਲਮੇਲ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।

ਇਹ ਵੀ ਪੜ੍ਹੋ-  ਅਗਨੀਪਥ ਭਰਤੀ ਨਿਯਮਾਂ 'ਚ ਵੱਡਾ ਬਦਲਾਅ, ਹੁਣ ਇਹ ਨੌਜਵਾਨ ਵੀ ਬਣ ਸਕਣਗੇ 'ਅਗਨੀਵੀਰ'


author

Tanu

Content Editor

Related News