PM ਮੋਦੀ ਨੇ 9 ਸਾਲਾਂ ’ਚ ਬਦਲ ਦਿੱਤੀ ਦੇਸ਼ ਦੀ ਕਿਸਮਤ : JP ਨੱਢਾ

Monday, Jun 19, 2023 - 11:36 AM (IST)

ਸ਼ਾਂਤੀਬਾਜ਼ਾਰ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਦੇਸ਼ ਨੇ ਬੇਮਿਸਾਲ ਵਿਕਾਸ ਦੇਖਿਆ ਹੈ, ਜਿਨ੍ਹਾਂ ਨੇ ਪਿਛਲੇ 9 ਸਾਲਾਂ ’ਚ ਭਾਰਤ ਦੀ ਕਿਸਮਤ ਬਦਲ ਦਿੱਤੀ ਹੈ। ਨੱਢਾ ਨੇ ਕੇਂਦਰ ’ਚ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ਦੇ ਮੌਕੇ ’ਤੇ ਤ੍ਰਿਪੁਰਾ ਦੇ ਸ਼ਾਂਤੀਰਬਾਜ਼ਾਰ ਸਕੂਲ ਮੈਦਾਨ ’ਚ ਆਯੋਜਿਤ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ,‘‘ਪਹਿਲਾਂ ਭਾਰਤ ਨੂੰ ਭ੍ਰਿਸ਼ਟਾਚਾਰ, ਨੀਤੀਗਤ ਜੜਤਾ ਅਤੇ ਕੁਸ਼ਾਸਨ ਲਈ ਜਾਣਿਆ ਜਾਂਦਾ ਸੀ ਪਰ ਹੁਣ ਪੂਰੀ ਦੁਨੀਆ ਦੇਸ਼ ਦਾ ਇੱਥੇ ਚਾਰੇ ਪਾਸੇ ਹੋ ਰਹੇ ਵਿਕਾਸ ਅਥੇ ਸੁਸ਼ਾਸਨ ਲਈ ਸਨਮਾਨ ਕਰਦੀ ਹੈ।’’ ਬੁਨਿਆਦੀ ਢਾਂਚੇ ਦੇ ਵਿਕਾਸ ’ਚ ਕੇਂਦਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਭਾਜਪਾ ਪ੍ਰਧਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਦੀ ਸੁਰੱਖਿਆ ਲਈ 13,125 ਕਿਲੋਮੀਟਰ ਲੰਬੀ ਸਰਹੱਦੀ ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ,‘‘2014 ਤੋਂ 2022 ਦੇ ਵਿਚਕਾਰ, ਬੁਨਿਆਦੀ ਢਾਂਚੇ ਦੇ ਨਿਰਮਾਣ ’ਤੇ 18 ਲੱਖ ਕਰੋੜ ਰੁਪਏ ਖਰਚ ਕੀਤੇ ਗਏ ਹਨ। ਪਿਛਲੀ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ. ਪੀ. ਏ.) ਦੇ ਸ਼ਾਸਨ ’ਚ 12 ਕਿਲੋਮੀਟਰ ਪ੍ਰਤੀ ਦਿਨ ਰਾਸ਼ਟਰੀ ਰਾਜਮਾਰਗ ਨਿਰਮਾਣ ਦੇ ਮੁਕਾਬਲੇ ’ਚ 29 ਕਿਲੋਮੀਟਰ ਰੋਜ਼ਾਨਾ ਰਾਸ਼ਟਰੀ ਰਾਜਮਾਰਗ ਦਾ ਨਿਰਮਾਣ ਹੋ ਰਿਹਾ ਹੈ।’’ ਭਾਜਪਾ ਪ੍ਰਧਾਨ ਨੇ ਕਿਹਾ ਕਿ ਪਿਛਲੇ 9 ਸਾਲਾਂ ’ਚ 74 ਹਵਾਈ ਅੱਡਿਆਂ ਦਾ ਨਿਰਮਾਣ ਕੀਤਾ ਗਿਆ ਹੈ। ਨੱਢਾ ਨੇ ਜ਼ੋਰ ਦਿੱਤਾ ਕਿ ਭਾਰਤ ਦੀ ਵਿੱਤੀ ਸਥਿਤੀ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਰੂਸ-ਯੂਕ੍ਰੇਨ ਯੁੱਧ ਅਤੇ ਕੋਵਿਡ ਮਹਾਮਾਰੀ ਅਤੇ ਵਿਸ਼ਵ ਮੰਦੀ ਦੇ ਡਰ ਵਰਗੀਆਂ ਪ੍ਰਤੀਕੂਲ ਸਥਿਤੀਆਂ ਦੇ ਮੱਦੇਨਜ਼ਰ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀ. ਡੀ. ਪੀ.) ’ਚ ਵਾਧਾ ਤੇਜ਼ ਰਫ਼ਤਾਰ ਨਾਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ’ਚ ਮਹਿੰਗਾਈ ਦਰ ਅਮਰੀਕਾ, ਬ੍ਰਿਟੇਨ, ਆਸਟ੍ਰੇਲੀਆ ਅਤੇ ਇਟਲੀ ਵਰਗੇ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਬਹੁਤ ਘੱਟ ਹੈ।


DIsha

Content Editor

Related News