PM ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਆਫ਼ਤ ਪ੍ਰਭਾਵਿਤ ਜ਼ਿਲ੍ਹਿਆਂ ਦਾ ਕੀਤਾ ਹਵਾਈ ਸਰਵੇਖਣ
Tuesday, Sep 09, 2025 - 02:37 PM (IST)

ਨੈਸ਼ਨਲ ਡੈਸਕ : ਹਿਮਾਚਲ ਪ੍ਰਦੇਸ਼ 'ਚ ਆਈ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਮੰਡੀ ਤੇ ਕੁੱਲੂ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ, ਜਿਸਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਵਾਈ ਸਰਵੇਖਣ ਕੀਤਾ। ਹਵਾਈ ਜ਼ਾਇਜ਼ੇ ਦੌਰਾਨ ਉਨ੍ਹਾਂ ਨੇ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਵੇਖੀ ਅਤੇ ਪ੍ਰਸ਼ਾਸਨ ਨੂੰ ਰਾਹਤ ਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਹਿਮਾਚਲ ਦੇ ਲੋਕਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਸਰਵੇਖਣ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਆਫ਼ਤ ਸਬੰਧੀ ਧਰਮਸ਼ਾਲਾ ਵਿੱਚ ਮੀਟਿੰਗ ਕਰ ਰਹੇ ਹਨ, ਜਿਸ 'ਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਮੌਜੂਦ ਹਨ।
ਜ਼ਿਕਰਯੋਗ ਹੈ ਕਿ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦਿੱਲੀ ਤੋਂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਲਈ ਰਵਾਨਾ ਹੁੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ X 'ਤੇ ਇੱਕ ਪੋਸਟ ਵਿੱਚ ਕਿਹਾ, "ਭਾਰਤ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।"
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8