PM ਮੋਦੀ ਨੇ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਲਈ ਦਿੱਤੀ ਵਧਾਈ
Monday, Sep 30, 2024 - 12:45 PM (IST)
ਨਵੀਂ ਦਿੱਲੀ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲੀਵੁੱਡ ਦੇ ਦਿੱਗਜ ਕਲਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਦਿੱਤੇ ਜਾਣ ਨੂੰ ਲੈ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਮਿਥੁਨ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ 8 ਅਕਤੂਬਰ 2024 ਨੂੰ 70ਵੇਂ ਨੈਸ਼ਨਲ ਫਿਲਮ ਐਵਾਰਡ ਸੈਰੇਮਨੀ ਦੌਰਾਨ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਮਿਥੁਨ ਨੂੰ ਪੁਰਸਕਾਰ ਦਿੱਤੇ ਜਾਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਅਦਾਕਾਰ Mithun Chakraborty ਨੂੰ ਮਿਲੇਗਾ 'ਦਾਦਾ ਸਾਹਿਬ ਫਾਲਕੇ ਐਵਾਰਡ'
ਕੇਂਦਰੀ ਮੰਤਰੀ ਨੇ 'ਐਕਸ' 'ਤੇ ਲਿਖਿਆ,''ਮਿਥੁਨ ਦਾ ਦੀ ਸਿਨੇਮਾਈ ਜਰਨੀ ਨੇ ਹਰ ਪੀੜ੍ਹੀ ਨੂੰ ਪ੍ਰੇਰਿਤ ਕੀਤਾ ਹੈ। ਮੈਂ ਇਹ ਐਲਾਨ ਕਰਦੇ ਹੋਏ ਸਨਮਾਨਤ ਮਹਿਸੂਸ ਕਰ ਰਿਹਾ ਹਾਂ ਕਿ ਦਾਦਾ ਸਾਹਿਬ ਫਾਲਕੇ ਸੈਲੇਕਸ਼ਨ ਜੂਰੀ ਨੇ ਮਿਥੁਨ ਚੱਕਰਵਰਤੀ ਨੂੰ ਇੰਡੀਅਨ ਸਿਨੇਮਾ 'ਚ ਉਨ੍ਹਾਂ ਦੇ ਅਹਿਮ ਯੋਗਦਾਨ ਲਈ ਸਨਮਾਨਤ ਕਰਨ ਦਾ ਫ਼ੈਸਲਾ ਕੀਤਾ ਹੈ। ਮਿਥੁਨ ਨੂੰ ਨੂੰ ਪੁਰਸਕਾਰ ਨਾਲ ਸਨਮਾਨਤ ਕੀਤੇ ਜਾਣ ਦੇ ਫ਼ੈਸਲੇ ਦਾ ਪ੍ਰਧਾਨ ਮੰਤਰੀ ਮੋਦੀ ਨੇ ਸਵਾਗਤ ਕੀਤਾ ਹੈ। ਪੀ.ਐੱਮ. ਮੋਦੀ ਨੇ 'ਐਕਸ' 'ਤੇ ਪੋਸਟ ਕੀਤਾ,''ਮੈਨੂੰ ਖੁਸ਼ੀ ਹੈ ਕਿ ਸ਼੍ਰੀ ਮਿਥੁਨ ਚੱਕਰਵਰਤੀ ਜੀ ਨੂੰ ਭਾਰਤੀ ਸਿਨੇਮਾ 'ਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ। ਉਹ ਇਕ ਸੰਸਕ੍ਰਿਤਕ ਪ੍ਰਤੀਕ ਹਨ, ਜੋ ਆਪਣੇ ਬਹੁਮੁਖੀ ਪ੍ਰਦਰਸ਼ਨ ਲਈ ਪੀੜ੍ਹੀਆਂ ਤੋਂ ਪ੍ਰਸ਼ੰਸਿਤ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8