PM ਮੋਦੀ ਨੇ ਸਾਬਕਾ ਰਾਸ਼ਟਰਪਤੀ ਕੋਵਿੰਦ ਨੂੰ ਜਨਮ ਦਿਨ ਦੀ ਵਧਾਈ ਦਿੱਤੀ

Tuesday, Oct 01, 2024 - 12:18 PM (IST)

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਉਨ੍ਹਾਂ ਦੇ 79ਵੇਂ ਜਨਮ ਦਿਨ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਸਮਾਜ ਸੇਵਾ ਅਤੇ ਰਾਸ਼ਟਰੀ ਤਰੱਕੀ 'ਚ ਯੋਗਦਾਨ ਲਈ ਉਨ੍ਹਾਂ ਦਾ ਵਿਆਪਕ ਰੂਪ ਨਾਲ ਸਨਮਾਨ ਕੀਤਾ ਜਾਂਦਾ ਹੈ। ਕੋਵਿੰਦ 2017 ਤੋਂ 2022 ਦਰਮਿਆਨ ਭਾਰਤ ਦੇ ਰਾਸ਼ਟਰਪਤੀ ਸਨ। ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਜੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਸਮਾਜ ਦੇ ਪ੍ਰਤੀ ਉਨ੍ਹਾਂ ਦੀ ਸੇਵਾ ਅਤੇ ਰਾਸ਼ਟਰੀ ਤਰੱਕੀ 'ਚ ਯੋਗਦਾਨ ਲਈ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ।''

PunjabKesari

ਉਨ੍ਹਾਂ ਕਿਹਾ,''ਵੱਖ-ਵੱਖ ਵਿਸ਼ਿਆਂ 'ਚ ਉਨ੍ਹਾਂ ਦੀ ਸਮਝ ਵੀ ਬਹੁਤ ਅਮੀਰ ਹੈ। ਉਨ੍ਹਾਂ ਦੇ ਲੰਬੇ ਅਤੇ ਸਿਹਤਮੰਦ ਜੀਵਨ ਲਈ ਪ੍ਰਾਰਥਨਾ ਕਰਦਾ ਹਾਂ।'' ਰਾਸ਼ਟਰਪਤੀ ਵਜੋਂ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਕੇਂਦਰ ਸਰਕਾਰ ਨੇ ਕੋਵਿੰਦ ਨੂੰ ਦੇਸ਼ 'ਚ ਇਕੱਠੇ ਚੋਣਾਂ ਆਯੋਜਿਤ ਕਰਵਾਉਣ ਲਈ ਗਠਿਤ ਇਕ ਉੱਚ ਪੱਧਰੀ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਸੀ। ਹਾਲ ਹੀ 'ਚ ਕੇਂਦਰੀ ਕੈਬਨਿਟ ਨੇ ਕਮੇਟੀ ਦੀਆਂ ਸਿਫ਼ਾਰਿਸ਼ਾਂ ਨੂੰ ਮਨਜ਼ੂਰੀ ਦਿੱਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News