PM ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

Sunday, Aug 28, 2022 - 02:25 PM (IST)

PM ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਵਧੇਰੇ ਬਰਾਬਰੀ, ਸਮਾਵੇਸ਼ੀ ਅਤੇ ਦਿਆਲੂ ਬਣਾਉਂਦੀਆਂ ਹਨ। ਇਹ ਸਿੱਖਿਆਵਾਂ ਲੱਖਾਂ ਲੋਕਾਂ ਨੂੰ ਤਾਕਤ ਦਿੰਦੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਪਵਿੱਤਰ ਗ੍ਰੰਥ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ 'ਤੇ ਆਪ ਸਭ ਨੂੰ ਖ਼ਾਸ ਕਰਕੇ ਸਿੱਖ ਕੌਮ ਨੂੰ ਮੇਰੇ ਵੱਲੋਂ ਵਧਾਈਆਂ।

ਇਹ ਵੀ ਪੜ੍ਹੋ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਅੰਮ੍ਰਿਤਸਰ ’ਚ ਕੱਢਿਆ ਨਗਰ ਕੀਰਤਨ, ਸੰਗਤਾਂ ਦਾ ਆਇਆ ਹੜ੍ਹ

PunjabKesari

ਪ੍ਰਧਾਨ ਮੰਤਰੀ ਨੇ ਇਕ ਟਵੀਟ ’ਚ ਕਿਹਾ, ‘‘ਸਿੱਖ ਕੌਮ ਤੇ ਸਮੁੱਚੀ ਸਾਰੀ ਲੋਕਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਾਨੂੰ ਇਕ ਚੰਗਾ ਇਨਸਾਨ ਤੇ ਦੂਜਿਆਂ ਦੇ ਹਮਦਰਦ ਬਣਨਾ ਸਿਖਾਉਂਦੀਆਂ ਹਨ, ਜੋ ਸਾਡੇ ਜੀਵਨ ਪੱਧਰ ਨੂੰ ਉੱਚਾ ਚੁੱਕਣ ’ਚ ਸਹਾਈ ਹੁੰਦੀਆਂ ਹਨ। ਇਸ ਪਾਵਨ ਦਿਹਾੜੇ ਮੌਕੇ ਆਓ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੱਸੇ ਰਾਹਾਂ ’ਤੇ ਚੱਲੀਏ ਅਤੇ ਆਪਣੀ ਜ਼ਿੰਦਗੀ ਨੂੰ ਸਫ਼ਲ ਬਣਾਈਏ।’’

ਇਹ ਵੀ ਪੜ੍ਹੋ-  ਪਹਿਲੇ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਜਾਗਤ ਜੋਤ ‘ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’


author

Tanu

Content Editor

Related News