PM ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਲੰਬੀ ਉਮਰ ਦੀ ਕੀਤੀ ਕਾਮਨਾ

06/20/2024 10:57:56 AM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਜਨਮ ਦਿਨ 'ਤੇ ਬੁੱਧਵਾਰ ਨੂੰ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਰਾਸ਼ਟਰਪਤੀ ਜੀ ਨੂੰ ਜਨਮ ਦਿਨ ਦੀਆਂ ਵਧਾਈਆਂ। ਉਨ੍ਹਾਂ ਦੀ ਮਿਸਾਲੀ ਸੇਵਾ ਅਤੇ ਸਾਡੇ ਦੇਸ਼ ਪ੍ਰਤੀ ਸਮਰਪਣ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੇ ਹਨ। ਗਰੀਬ ਲੋਕਾਂ ਦੀ ਸੇਵਾ ਕਰਨ ਬਾਰੇ ਉਨ੍ਹਾਂ ਦੀ ਸੋਚ ਸਾਡੀ ​​ਮਾਰਗਦਰਸ਼ਕ ਹੈ। ਉਨ੍ਹਾਂ ਦੀ ਜੀਵਨ ਯਾਤਰਾ ਕਰੋੜਾਂ ਲੋਕਾਂ ਨੂੰ ਉਮੀਦ ਦਿੰਦੀ ਹੈ। ਭਾਰਤ ਉਨ੍ਹਾਂ ਦੇ ਅਣਥੱਕ ਯਤਨਾਂ ਅਤੇ ਦੂਰਦਰਸ਼ੀ ਅਗਵਾਈ ਲਈ ਹਮੇਸ਼ਾ ਧੰਨਵਾਦੀ ਰਹੇਗਾ। ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।

PunjabKesari

ਦੱਸ ਦੇਈਏ ਕਿ ਰਾਸ਼ਟਰਪਤੀ ਮੁਰਮੂ ਦਾ ਜਨਮ 20 ਜੂਨ 1958 ਨੂੰ ਓਡੀਸ਼ਾ ਦੇ ਮਯੂਰਭੰਜ ਜ਼ਿਲ੍ਹੇ ਦੇ ਉਪਰਬੇੜਾ ਪਿੰਡ ਵਿਚ ਇੱਕ ਸੰਥਾਲੀ ਆਦਿਵਾਸੀ ਪਰਿਵਾਰ ਵਿਚ ਹੋਇਆ ਸੀ। ਉਨ੍ਹਾਂ ਨੇ 25 ਜੁਲਾਈ 2022 ਨੂੰ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਇਸ ਤੋਂ ਪਹਿਲਾਂ ਉਹ ਝਾਰਖੰਡ ਦੀ ਰਾਜਪਾਲ ਸੀ।


Tanu

Content Editor

Related News