PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਦੁਰਗਾ ਪੂਜਾ ਦੀ ਵਧਾਈ, ਕਿਹਾ- ਮਾਂ ਹਰ ਕਿਸੇ ਨੂੰ ਆਸ਼ੀਰਵਾਦ ਦੇਵੇ

Sunday, Oct 22, 2023 - 01:06 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਵਾਸੀਆਂ ਨੂੰ ਦੁਰਗਾ ਪੂਜਾ ਦੀ ਵਧਾਈ ਦਿੱਤੀ ਅਤੇ ਇਸ ਮੌਕੇ ਸਾਰੀਆਂ ਦੀ ਚੰਗੀ ਸਿਹਤ ਅਤੇ ਸੁਖੀ ਜੀਵਨ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਦੇਸ਼ ਭਰ ਵਿਚ ਮੇਰੇ ਪਰਿਵਾਰ ਦੇ ਮੈਂਬਰਾਂ ਨੂੰ ਦੁਰਗਾ ਪੂਜਾ ਦੀਆਂ ਬਹੁਤ-ਬਹੁਤ ਮੁਬਾਰਕਾਂ। ਮਾਂ ਦੁਰਗਾ ਸਾਰਿਆਂ ਨੂੰ ਚੰਗੀ ਸਿਹਤ ਅਤੇ ਖੁਸ਼ਹਾਲ ਜੀਵਨ ਦਾ ਆਸ਼ੀਰਵਾਦ ਦੇਵੇ।

ਇਹ ਵੀ ਪੜ੍ਹੋ- ਉੱਤਰ ਪ੍ਰਦੇਸ਼ 'ਚ 8 ਸਾਲ ਦੀ ਮਾਸੂਮ ਬੱਚੀ ਨਾਲ ਦਰਿੰਦਗੀ, ਪੁਲਸ ਨੇ ਕੀਤਾ ਮੁਲਜ਼ਮ ਦਾ ਐਨਕਾਊਂਟਰ

PunjabKesari

ਦੱਸ ਦੇਈਏ ਕਿ ਦੁਰਗਾ ਪੂਜਾ ਦਾ ਤਿਉਹਾਰ ਮਹਾਲਿਆ ਤੋਂ ਸ਼ੁਰੂ ਹੁੰਦਾ ਹੈ। ਇਸ ਦਿਨ ਤੋਂ ਮੂਰਤੀਆਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਂਦਾ ਹੈ। ਪਰ ਅਸਲ ਪੂਜਾ ਨੂੰ ਸ਼ਸ਼ਠੀ, ਸਪਤਮੀ, ਅਸ਼ਟਮੀ, ਨਵਮੀ ਅਤੇ ਵਿਜਯਾਦਸ਼ਮੀ ਵਜੋਂ ਪਰਿਭਾਸ਼ਿਤ ਕੀਤਾ ਗਿਆ ਹੈ। ਦੁਰਗਾ ਪੂਜਾ ਦੁਸਹਿਰੇ ਵਾਲੇ ਦਿਨ ਦੇਵੀ ਦੁਰਗਾ ਦੀ ਮੂਰਤੀ ਦੇ ਵਿਸਰਜਨ ਨਾਲ ਸਮਾਪਤ ਹੁੰਦੀ ਹੈ।

ਇਹ ਵੀ ਪੜ੍ਹੋ- 59 ਸਾਲ ਦੇ ਹੋਏ ਅਮਿਤ ਸ਼ਾਹ, PM ਮੋਦੀ ਨੇ ਦਿੱਤੀ ਜਨਮ ਦਿਨ ਦੀ ਵਧਾਈ, ਦੱਸਿਆ ਇਕ ਸ਼ਾਨਦਾਰ ਪ੍ਰਸ਼ਾਸਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News