ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀਆਂ ਦਿੱਤੀਆਂ ਵਧਾਈਆਂ

Wednesday, Aug 31, 2022 - 10:35 AM (IST)

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀਆਂ ਦਿੱਤੀਆਂ ਵਧਾਈਆਂ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਯਾਨੀ ਕਿ ਅੱਜ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਦੀਆਂ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਦੀ ਖੁਸ਼ੀ ਅਤੇ ਤਰੱਕੀ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘‘ਗਣੇਸ਼ ਚਤੁਰਥੀ ਦੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ। ਗਣਪਤੀ ਬੱਪਾ ਮੌਰਿਆ।’’ 

PunjabKesari

ਦੱਸ ਦੇਈਏ ਕਿ ਦੇਸ਼ ਭਰ ’ਚ ਗਣੇਸ਼ ਚਤੁਰਥੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਗਣਪਤੀ ਬੱਪਾ ਨੂੰ ਪੂਜੇ ਜਾਣ ਲਈ ਭਗਵਾਨ ਗਣੇਸ਼ ਦੀਆਂ ਮੂਰਤੀਆਂ ਨੂੰ ਲੋਕ ਆਪਣੇ ਘਰਾਂ ’ਚ ਸਥਾਪਤ ਕਰ ਰਹੇ ਹਨ। ਕੋਰੋਨਾ ਮਹਾਮਾਰੀ ਦਾ ਅਸਰ ਘੱਟ ਹੋਣ ਮਗਰੋਂ ਇਸ ਸਾਲ ਜਨਤਕ ਪੱਧਰ ’ਤੇ ਵੱਡੇ ਪੰਡਾਲਾਂ ’ਚ ਗਣਪਤੀ ਬੱਪਾ ਦੀਆਂ ਮੂਰਤੀਆਂ ਸਥਾਪਤ ਕੀਤੀਆਂ ਜਾਣਗੀਆਂ।


author

Tanu

Content Editor

Related News