PM ਮੋਦੀ ਨੇ ਗੁਜਰਾਤ ਦੇ ਨਵੇਂ ਬਣੇ ਮੁੱਖ ਮੰਤਰੀ ਭੁਪਿੰਦਰ ਪਟੇਲ ਨੂੰ ਟਵੀਟ ਕਰ ਦਿੱਤੀ ਵਧਾਈ

Monday, Dec 12, 2022 - 04:32 PM (IST)

PM ਮੋਦੀ ਨੇ ਗੁਜਰਾਤ ਦੇ ਨਵੇਂ ਬਣੇ ਮੁੱਖ ਮੰਤਰੀ ਭੁਪਿੰਦਰ ਪਟੇਲ ਨੂੰ ਟਵੀਟ ਕਰ ਦਿੱਤੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਭਾਜਪਾ ਨੇਤਾ ਭੁਪਿੰਦਰ ਪਟੇਲ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਵਾਲਾ ਮੰਤਰੀ ਪ੍ਰੀਸ਼ਦ ਇਸ ਪ੍ਰਦੇਸ਼ ਨੂੰ ਤਰੱਕੀ ਦੀਆਂ ਨਵੀਆਂ ਉੱਚਾਈਆਂ ’ਤੇ ਲੈ ਕੇ ਜਾਵੇਗਾ। 

ਪ੍ਰਧਾਨ ਮੰਤਰੀ ਨੇ ਇਕ ਟਵੀਟ ’ਚ ਕਿਹਾ, ‘‘ਭੁਪਿੰਦਰ ਭਾਈ ਪਟੇਲ ਨੂੰ ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ ’ਚ  ਸਹੁੰ ਚੁੱਕਣ ’ਤੇ ਵਧਾਈ। ਮੈਂ ਉਨ੍ਹਾਂ ਸਾਰਿਆਂ ਨੂੰ ਵੀ ਵਧਾਈ ਦੇਣਾ ਚਾਹਾਂਗਾ, ਜਿਨ੍ਹਾਂ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਇਹ ਇਕ ਊਰਜਾਵਾਨ ਟੀਮ ਹੈ, ਜੋ ਗੁਜਰਾਤ ਨੂੰ ਤਰੱਕੀ ਦੀਆਂ ਨਵੀਆਂ ਉੱਚਾਈਆਂ ’ਤੇ ਲੈ ਕੇ ਜਾਵੇਗੀ। 

PunjabKesari

ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵਰਤ ਨੇ ਨਵੇਂ ਸਕੱਤਰੇਤ ਕੋਲ ਹੈਲੀਪੈਡ ਗਰਾਊਂਡ ’ਚ ਆਯੋਜਿਤ ਇਕ ਸਮਾਰੋਹ ’ਚ ਪਟੇਲ ਨੂੰ ਸੂਬੇ ਦੇ 18ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ ’ਚ ਪਟੇਲ ਦਾ ਇਹ ਲਗਾਤਾਰ ਦੂਜਾ ਕਾਰਜਕਾਲ ਹੈ। ਪਟੇਲ ਨਾਲ 16 ਹੋਰ ਨੇਤਾਵਾਂ ਨੇ ਵੀ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਇਨ੍ਹਾਂ ’ਚ 8 ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। 

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਖ਼ੁਦ ਵੀ ਸਹੁੰ ਚੁੱਕ ਸਮਾਰੋਹ ’ਚ ਸ਼ਾਮਲ ਹੋਏ। ਹਾਲ ਹੀ ਵਿਚ ਸੰਪੰਨ ਹੋਈਆਂ ਗੁਜਰਾਤ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੇ 182 ’ਚੋਂ ਰਿਕਾਰਡ 156 ਸੀਟਾਂ ਜਿੱਤੀਆਂ ਹਨ। ਇਹ ਗੁਜਰਾਤ ਦੇ ਵਿਧਾਨ ਸਭਾ ’ਚ ਭਾਜਪਾ ਦੀ ਲਗਾਤਾਰ 7ਵੀਂ ਜਿੱਤ ਹੈ। ਕਾਂਗਰਸ ਨੂੰ 17 ਅਤੇ ਆਮ ਆਦਮੀ ਪਾਰਟੀ (ਆਪ) ਨੂੰ 5 ਸੀਟਾਂ ’ਤੇ ਜਿੱਤ ਮਿਲੀ ਹੈ।


author

Tanu

Content Editor

Related News