PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ ''ਤੇ ਦਿੱਤੀ ਵਧਾਈ

Monday, Oct 26, 2026 - 04:53 PM (IST)

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ ''ਤੇ ਦਿੱਤੀ ਵਧਾਈ

ਨਵੀਂ ਦਿੱਲੀ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਗਏ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੂੰ ਇਤਿਹਾਸਕ ਜਿੱਤ 'ਤੇ ਵਧਾਈ ਦਿੱਤੀ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਅਤੇ ਮਜ਼ਬੂਤ ਬਣਾਉਣ ਲਈ ਲੂਲਾ ਨਾਲ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਨ।

PM ਮੋਦੀ ਨੇ ਐਕਸ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, 'ਮੇਰੇ ਪਿਆਰੇ ਦੋਸਤ ਰਾਸ਼ਟਰਪਤੀ ਲੂਲਾ, ਚੋਣਾਂ 'ਚ ਸ਼ਾਨਦਾਰ ਜਿੱਤ 'ਤੇ ਤੁਹਾਨੂੰ ਬਹੁਤ-ਬਹੁਤ ਵਧਾਈ ਹੋਵੇ। ਮੈਂ ਤੁਹਾਡੇ ਨਾਲ ਮਿਲ ਕੇ ਭਾਰਤ ਤੇ ਬ੍ਰਾਜ਼ੀਲ ਵਿਚਾਲੇ ਦੁਵੱਲੇ ਰਿਸ਼ਤਿਆਂ ਨੂੰ ਹੋਰ ਜ਼ਿਆਦਾ ਮਜ਼ਬੂਤ ਤੇ ਡੂੰਘਾ ਕਰਨ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਹਾਂ।'

ਉਨ੍ਹਾਂ ਅੱਗੇ ਲਿਖਿਆ, 'ਅਸੀਂ ਮਿਲ ਕੇ ਵੱਖ-ਵੱਖ ਖੇਤਰਾਂ 'ਚ ਆਪਣੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ, ਗਲੋਬਲ ਸਾਊਥ ਦੇ ਸਾਂਝੇ ਟੀਚਿਆਂ ਨੂੰ ਪੂਰਾ ਕਰਨ ਤੇ ਇਕ ਬਰਾਬਰੀ ਤੇ ਟਿਕਾਊ ਦੁਨੀਆ ਬਣਾਉਣ ਵੱਲ ਕਦਮ ਉਠਾਉਣਾ ਜਾਰੀ ਰੱਖਾਂਗੇ।'

PunjabKesari

ਜ਼ਿਕਰਯੋਗ ਹੈ ਕਿ ਬ੍ਰਾਜ਼ੀਲ ਦੇ ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਤੋਂ ਬਾਅਦ ਐਲਾਨ ਕੀਤਾ ਗਿਆ ਕਿ ਲੂਲਾ ਨੇ ਆਪਣੇ ਵਿਰੋਧੀ ਉਮੀਦਵਾਰ ਫਲਾਵੀਓ ਬੋਲਸੋਨਾਰੋ ਨੂੰ ਲਗਭਗ 44 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਲੂਲਾ ਨੂੰ ਕੁੱਲ ਵੋਟਾਂ ਦਾ 51.8 ਫੀਸਦੀ ਹਿੱਸਾ ਮਿਲਿਆ, ਜਦਕਿ ਬੋਲਸੋਨਾਰੋ ਨੂੰ 48.8 ਫ਼ੀਸਦੀ ਵੋਟਾਂ ਮਿਲੀਆਂ, ਜਿਸ ਕਾਰਨ ਉਸ ਨੂੰ ਕਰੀਬੀ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਇਸ ਜਿੱਤ ਨਾਲ ਲੂਲਾ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੀ ਚੋਣ ਜਿੱਤ ਗਏ ਹਨ।

ਇਹ ਵੀ ਪੜ੍ਹੋ- 'ਭਰ ਲਓ ਰਾਸ਼ਨ, ਫ਼ੋਨ-ਪਾਵਰਬੈਂਕ ਵੀ ਕਰ ਲਓ ਫੁੱਲ ਚਾਰਜ..!', ਬ੍ਰਿਟਿਸ਼ ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News