PM ਮੋਦੀ ਨੇ ਓਲੀ ਨੂੰ ਨੇਪਾਲ ਦਾ ਪ੍ਰਧਾਨ ਮੰਤਰੀ ਬਣਨ ''ਤੇ ਦਿੱਤੀ ਵਧਾਈ
Monday, Jul 15, 2024 - 01:15 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੜਗ ਪ੍ਰਸਾਦ ਸ਼ਰਮਾ ਓਲੀ ਨੂੰ ਨੇਪਾਲ ਦਾ ਪ੍ਰਧਾਨ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਇਕ ਵਧਾਈ ਸੰਦੇਸ਼ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਤੁਹਾਡੀ ਨਿਯੁਕਤੀ 'ਤੇ ਕੇ. ਪੀ. ਸ਼ਰਮਾ ਓਲੀ ਨੂੰ ਵਧਾਈਆਂ।
ਪ੍ਰਧਾਨ ਮੰਤਰੀ ਮੋਦੀ ਨੇ ਵਧਾਈ ਸੰਦੇਸ਼ ਵਿਚ ਕਿਹਾ ਕਿ ਅਸੀਂ ਦੋਹਾਂ ਦੇਸ਼ਾਂ ਦਰਮਿਆਨ ਦੋਸਤੀ ਦੇ ਡੂੰਘੇ ਬੰਧਨ ਨੂੰ ਹੋਰ ਮਜ਼ਬੂਤ ਕਰਨ ਅਤੇ ਸਾਡੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਸੀ ਲਾਭਕਾਰੀ ਸਹਿਯੋਗ ਨੂੰ ਹੋਰ ਵਧਾਉਣ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਰੱਖਦੇ ਹਾਂ। ਨੇਪਾਲ ਵਿਚ ਪੁਸ਼ਪਾ ਕਮਲ ਦਹਿਲ ਪ੍ਰਚੰਡ ਦੀ ਸਰਕਾਰ ਘੱਟ ਗਿਣਤੀ ਵਿਚ ਆਉਣ ਮਗਰੋਂ ਨੇਪਾਲ ਦੀ ਕਮਿਊਨਿਸਟ ਪਾਰਟੀ ਦੇ ਨੇਤਾ ਓਲੀ ਨੇਪਾਲੀ ਕਾਂਗਰਸ ਦੇ ਸਮਰਥਨ ਨਾਲ ਮੁੜ ਪ੍ਰਧਾਨ ਮੰਤਰੀ ਬਣ ਗਏ ਹਨ।