PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ਦਿੱਤੀ ਜਨਮ ਦਿਨ ਦੀ ਵਧਾਈ

Tuesday, Jun 20, 2023 - 10:40 AM (IST)

PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਮੇਂ ਜੀਵਨ ਦੀ ਕਾਮਨਾ ਕੀਤੀ। ਮੋਦੀ ਨੇ ਕਿਹਾ,''ਰਾਸ਼ਟਰਪਤੀ ਜੀ ਨੂੰ ਜਨਮ ਦਿਨ ਦੀ ਵਧਾਈ। ਰਾਸ਼ਟਰ ਦੇ ਵਿਕਾਸ ਨੂੰ ਅੱਗੇ ਵਧਾਉਣ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਜਾਂਦੀ ਹੈ। ਉਨ੍ਹਾਂ ਦਾ ਸਮਰਪਣ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਮੇਂ ਜੀਵਨ ਦੀ ਕਾਮਨਾ ਕਰਦਾ ਹਾਂ।''

PunjabKesari

ਮੁਰਮੂ ਦਾ ਜਨਮ 20 ਜੂਨ 1958 ਨੂੰ ਓਡੀਸ਼ਾ ਦੇ ਮਊਰਭੰਜ ਜ਼ਿਲ੍ਹੇ ਦੇ ਉਪਰਬੇੜਾ ਪਿੰਡ 'ਚ ਇਕ ਸੰਥਾਲੀ ਆਦਿਵਾਸੀ ਪਰਿਵਾਰ 'ਚ ਹੋਇਆ ਸੀ। ਉਨ੍ਹਾਂ ਨੇ ਪਿਛਲੇ ਸਾਲ 25 ਜੁਲਾਈ ਨੂੰ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਪਹਿਲਾਂ ਉਹ ਝਾਰਖੰਡ ਦੀ ਰਾਜਪਾਲ ਰਹੀ।


author

DIsha

Content Editor

Related News