PM ਮੋਦੀ ਨੇ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ''ਤੇ ਸੰਗਮਾ ਨੂੰ ਦਿੱਤੀ ਵਧਾਈ

Tuesday, Mar 07, 2023 - 02:49 PM (IST)

PM ਮੋਦੀ ਨੇ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ''ਤੇ ਸੰਗਮਾ ਨੂੰ ਦਿੱਤੀ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੇਘਾਲਿਆ ਦੇ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕਣ ਵਾਲੇ ਨੈਸ਼ਨਲ ਪੀਪੁਲਜ਼ ਪਾਰਟੀ (NPP) ਦੇ ਨੇਤਾ ਕੋਨਰਾਡ ਸੰਗਮਾ ਅਤੇ ਉਨ੍ਹਾਂ ਦੇ ਕੈਬਨਿਟ ਮੈਂਬਰਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਸੰਗਮਾ ਨੂੰ ਪੂਰਬ-ਉੱਤਰ ਦੇ ਇਸ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉੱਚਾਈਆਂ 'ਤੇ ਲੈ ਕੇ ਜਾਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ- ਸੰਗਮਾ ਨੇ ਦੂਜੀ ਵਾਰ ਚੁੱਕੀ ਮੇਘਾਲਿਆ ਦੇ CM ਵਜੋਂ ਸਹੁੰ, PM ਮੋਦੀ ਵੀ ਰਹੇ ਮੌਜੂਦ

PunjabKesari

ਸੰਗਮਾ ਨੇ ਮੰਗਲਵਾਰ ਨੂੰ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨਾਲ 11 ਵਿਧਾਇਕਾਂ ਨੇ ਵੀ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਕੋਨਰਾਡ ਸੰਗਮਾ ਅਤੇ ਉਨ੍ਹਾਂ ਦੇ ਮੰਤਰੀ ਪ੍ਰੀਸ਼ਦ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਇਆ। ਸਹੁੰ ਚੁੱਕਣ ਵਾਲਿਆਂ ਨੂੰ ਵਧਾਈਆਂ। ਮੇਘਾਲਿਆ ਨੂੰ ਤਰੱਕੀ ਦੀਆਂ ਨਵੀਆਂ ਉੱਚਾਈਆਂ ਵੱਲ ਲੈ ਕੇ ਜਾਣ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ।

ਇਹ ਵੀ ਪੜ੍ਹੋ- ਹੋਲੀ 'ਤੇ ਰੇਲਵੇ ਦਾ ਖ਼ਾਸ ਤੋਹਫ਼ਾ; ਚੱਲਣਗੀਆਂ 196 ਵਿਸ਼ੇਸ਼ ਰੇਲਾਂ, ਮਾਤਾ ਵੈਸ਼ਨੋ ਦੇਵੀ ਲਈ ਵੀ ਸਪੈਸ਼ਲ ਟਰੇਨ

PunjabKesari


author

Tanu

Content Editor

Related News