PM ਮੋਦੀ ਨੇ ਆਸਾਮ ਦਾ ਮੁੱਖ ਮੰਤਰੀ ਬਣਨ ’ਤੇ ਹਿਮੰਤ ਸਰਮਾ ਨੂੰ ਦਿੱਤੀ ਵਧਾਈ

Monday, May 10, 2021 - 03:24 PM (IST)

PM ਮੋਦੀ ਨੇ ਆਸਾਮ ਦਾ ਮੁੱਖ ਮੰਤਰੀ ਬਣਨ ’ਤੇ ਹਿਮੰਤ ਸਰਮਾ ਨੂੰ ਦਿੱਤੀ ਵਧਾਈ

ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਾਮ ਦੇ 15ਵੇਂ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕਣ ’ਤੇ ਭਾਜਪਾ ਨੇਤਾ ਹਿਮੰਤ ਬਿਸਵਾ ਸਰਮਾ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਉਮੀਦ ਜਤਾਈ ਕਿ ਉਨ੍ਹਾਂ ਦੀ ਲੀਡਰਸ਼ਿਪ ਵਿਚ ਪੂਰਬੀ-ਉੱਤਰੀ ਦੇ ਇਸ ਪ੍ਰਵੇਸ਼ ਦੁਆਰ ਦੇ ਵਿਕਾਸ ਨੂੰ ਰਫ਼ਤਾਰ ਮਿਲੇਗੀ ਅਤੇ ਲੋਕਾਂ ਦੀਆਂ ਉਮੀਦਾਂ ਪੂਰੀ ਹੋਣਗੀਆਂ। ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਕਿਹਾ ਕਿ ਹਿਮੰਤ ਬਿਸਵਾ ਸਰਮਾ ਅਤੇ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲਿਆਂ ਨੂੰ ਬਹੁਤ ਵਧਾਈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਟੀਮ ਆਸਾਮ ਦੀ ਵਿਕਾਸ ਯਾਤਰਾ ਨੂੰ ਹੋਰ ਰਫ਼ਤਾਰ ਦੇਵੇਗੀ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰੀ ਕਰੇਗੀ।

PunjabKesari

ਪ੍ਰਧਾਨ ਮੰਤਰੀ ਨੇ ਇਸ ਮੌਕੇ ਆਸਾਮ ਦੀ ਤਰੱਕੀ ਅਤੇ ਭਾਜਪਾ ਦੀ ਮਜ਼ਬੂਤੀ ਵਿਚ ਯੋਗਦਾਨ ਦੇਣ ਲਈ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਕ ਹੋਰ ਟਵੀਟ ਵਿਚ ਕਿਹਾ ਕਿ ਮੇਰੇ ਸਹਿਯੋਗੀ ਸੋਨੋਵਾਲ ਨੇ ਪਿਛਲੇ 5 ਸਾਲਾਂ ਵਿਚ ਸੂਬੇ ’ਚ ਜਨਤਾ ਦੇ ਹਿੱਤ ਅਤੇ ਵਿਕਾਸ ਵਾਲਾ ਸ਼ਾਸਨ ਕੀਤਾ। ਆਸਾਮ ਦੀ ਤਰੱਕੀ ਅਤੇ ਪਾਰਟੀ ਦੀ ਮਜ਼ਬੂਤੀ ਵਿਚ ਉਨ੍ਹਾਂ ਦਾ ਬਹੁਤ ਯੋਗਦਾਨ ਹੈ। 

ਦੱਸ ਦੇਈਏ ਕਿ ਆਸਾਮ ਦੇ ਰਾਜਪਾਲ ਜਗਦੀਸ਼ ਮੁਖੀ ਨੇ ਗੁਹਾਟੀ ਵਿਚ ਸਰਮਾ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਸਰਮਾ ਨੂੰ ਐਤਵਾਰ ਨੂੰ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ। ਇਸ ਤੋਂ ਬਾਅਦ ਰਾਜਪਾਲ ਜਗਦੀਸ਼ ਮੁਖੀ ਨਾਲ ਮੁਲਾਕਾਤ ਕਰ ਕੇ ਸਰਕਾਰ ਗਠਨ ਦਾ ਦਾਅਵਾ ਪੇਸ਼ ਕੀਤਾ ਸੀ। ਸਰਮਾ ਨੌਰਥ ਈਸਟ ਡੈਮੋਕ੍ਰੇਟਿਕ ਅਲਾਇੰਸ ਦੇ ਕਨਵੀਨਰ ਵੀ ਹਨ।


author

Tanu

Content Editor

Related News