PM ਮੋਦੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ''ਤੇ ਵਧਾਈ ਦਿੱਤੀ

03/05/2024 10:35:55 AM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਯਾਨੀ ਕਿ ਅੱਜ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ-"@CMShehbaz ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈਆਂ। 

ਇਹ ਵੀ ਪੜ੍ਹੋ- ਆਖ਼ਿਰਕਾਰ ਮਿਲ ਹੀ ਗਿਆ ਪਾਕਿਸਤਾਨ ਨੂੰ ਨਵਾਂ PM, ਸ਼ਾਹਬਾਜ਼ ਸ਼ਰੀਫ ਨੇ 24ਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

PunjabKesari

ਸ਼ਰੀਫ ਨੇ ਬੀਤੇ ਕੱਲ ਯਾਨੀ ਕਿ ਸੋਮਵਾਰ ਨੂੰ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਵੋਟਿੰਗ ਦੇ ਦੋਸ਼ਾਂ ਨਾਲ ਪ੍ਰਭਾਵਿਤ ਹੋਈਆਂ ਚੋਣਾਂ ਤੋਂ ਲੱਗਭਗ ਇਕ ਮਹੀਨੇ ਬਾਅਦ ਆਰਥਿਕ ਅਤੇ ਨਕਦੀ ਦੀ ਤੰਗੀ ਨਾਲ ਜੂਝ ਰਹੇ ਦੇਸ਼ ਦੀ ਵਾਗਡੋਰ ਦੂਜੀ ਵਾਰ ਸੰਭਾਲੀ। 8 ਫਰਵਰੀ ਨੂੰ ਹੋਈਆਂ ਚੋਣਾਂ 'ਚ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਪਾਰਟੀ ਦੂਜੇ ਨੰਬਰ 'ਤੇ ਰਹੀ। ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ) ਦੇ ਸਮਰਥਨ ਵਾਲੇ ਆਜ਼ਾਦ ਉਮੀਦਵਾਰਾਂ ਨੇ ਸਭ ਤੋਂ ਵੱਧ ਸੀਟਾਂ ਜਿੱਤੀਆਂ ਪਰ ਸੰਸਦ ਵਿਚ ਬਹੁਮਤ ਹਾਸਲ ਕਰਨ ਵਿਚ ਅਸਫਲ ਰਹੇ।

ਇਹ ਵੀ ਪੜ੍ਹੋ- ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲਾ, ਨੋਟ ਲੈ ਕੇ ਵੋਟ ਪਾਈ ਤਾਂ ਚੱਲੇਗਾ ਮੁੱਕਦਮਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


Tanu

Content Editor

Related News