ਸੁਸ਼ੀਲਾ ਕਾਰਕੀ ਦੇ ਨੇਪਾਲ ਦੇ ਅੰਤਰਿਮ ਪ੍ਰਧਾਨ ਮੰਤਰੀ ਬਣਨ ''ਤੇ PM ਮੋਦੀ ਨੇ ਦਿੱਤੀ ਵਧਾਈ
Saturday, Sep 13, 2025 - 09:53 AM (IST)

ਨਵੀਂ ਦਿੱਲੀ- ਨੇਪਾਲ 'ਚ ਬੀਤੇ ਕੁਝ ਦਿਨਾਂ ਤੋਂ ਬਣੀ ਹੋਈ ਤਣਾਅਪੂਰਨ ਸਥਿਤੀ ਆਖ਼ਿਰਕਾਰ ਕੁਝ ਹੱਦ ਤੱਕ ਸ਼ਾਂਤ ਹੋ ਗਈ, ਜਦੋਂ ਜੈਨ-ਜ਼ੀ ਵੱਲੋਂ ਪ੍ਰਸਤਾਵਿਤ ਸੁਸ਼ੀਲਾ ਕਾਰਕੀ ਨੂੰ ਨੇਪਾਲ ਦੇ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ। ਇਸ ਬਾਰੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸੁਸ਼ੀਲਾ ਕਾਰਕੀ ਨੂੰ ਨੇਪਾਲ ਦੇ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ ਅਤੇ ਗੁਆਂਢੀ ਦੇਸ਼ ਵਿੱਚ ਸ਼ਾਂਤੀ ਅਤੇ ਤਰੱਕੀ ਪ੍ਰਤੀ ਭਾਰਤ ਦੀ ਵਚਨਬੱਧਤਾ ਨੂੰ ਦੁਹਰਾਇਆ।
ਉਨ੍ਹਾਂ ਆਪਣੇ ਐਕਸ ਅਕਾਊਂਟ 'ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ, "ਨੇਪਾਲ ਦੀ ਅੰਤਰਿਮ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ 'ਤੇ ਮਾਣਯੋਗ ਸੁਸ਼ੀਲਾ ਕਾਰਕੀ ਜੀ ਨੂੰ ਹਾਰਦਿਕ ਵਧਾਈਆਂ। ਭਾਰਤ ਨੇਪਾਲ ਦੇ ਸਾਡੇ ਭਰਾਵਾਂ ਅਤੇ ਭੈਣਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਕਾਰਕੀ ਦੇ ਸਹੁੰ ਚੁੱਕ ਸਮਾਗਮ ਨੇ ਕੇ.ਪੀ. ਸ਼ਰਮਾ ਓਲੀ ਦੇ ਪ੍ਰਧਾਨ ਮੰਤਰੀ ਵਜੋਂ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਰਾਜਨੀਤਿਕ ਅਨਿਸ਼ਚਿਤਤਾ ਦੇ ਦਿਨਾਂ ਦਾ ਅੰਤ ਕੀਤਾ। ਨੇਪਾਲ ਦੇ ਰਾਸ਼ਟਰਪਤੀ ਰਾਮ ਚੰਦਰ ਪੌਡੇਲ ਨੇ ਰਾਸ਼ਟਰਪਤੀ ਦਫ਼ਤਰ ਵਿਖੇ ਕਾਰਕੀ (73) ਨੂੰ ਅਹੁਦੇ ਦੀ ਸਹੁੰ ਚੁਕਾਈ।
ਇਹ ਵੀ ਪੜ੍ਹੋ- ਜੇਲ੍ਹ 'ਚੋਂ ਭੱਜੇ ਕਈ ਕੈਦੀ ! ਬਾਰਡਰ ਕਰਨਾ ਪਿਆ ਸੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e