''ਮੈਦਾਨ ''ਤੇ ਵੀ ਆਪ੍ਰੇਸ਼ਨ ਸਿੰਦੂਰ...'' PM ਮੋਦੀ ਨੇ ਟੀਮ ਇੰਡੀਆ ਨੂੰ Asia Cup ਜਿੱਤਣ ''ਤੇ ਦਿੱਤੀ ਵਧਾਈ
Monday, Sep 29, 2025 - 12:51 AM (IST)

ਸਪੋਰਟਸ ਡੈਸਕ : ਭਾਰਤੀ ਕ੍ਰਿਕਟ ਟੀਮ ਨੇ ਰੋਮਾਂਚਕ ਮੈਚ ਵਿੱਚ ਪਾਕਿਸਤਾਨ ਨੂੰ ਹਰਾ ਕੇ ਏਸ਼ੀਆ ਕੱਪ ਦਾ ਖਿਤਾਬ ਜਿੱਤ ਲਿਆ ਹੈ। ਭਾਰਤ ਦੀ ਜਿੱਤ ਤੋਂ ਬਾਅਦ ਲੋਕ ਸੋਸ਼ਲ ਮੀਡੀਆ 'ਤੇ ਜਸ਼ਨ ਮਨਾ ਰਹੇ ਹਨ ਅਤੇ ਭਾਰਤੀ ਖਿਡਾਰੀਆਂ ਨੂੰ ਵਧਾਈ ਦੇ ਰਹੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੇ ਵਿਲੱਖਣ ਅੰਦਾਜ਼ ਵਿੱਚ ਭਾਰਤੀ ਟੀਮ ਨੂੰ ਵਧਾਈ ਦਿੱਤੀ।
ਭਾਰਤੀ ਕ੍ਰਿਕਟ ਟੀਮ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੰਦੇ ਹੋਏ ਪੀਐੱਮ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ X 'ਤੇ ਲਿਖਿਆ, "ਆਪ੍ਰੇਸ਼ਨ ਸਿੰਦੂਰ ਮੈਦਾਨ 'ਤੇ... ਨਤੀਜਾ ਉਹੀ ਹੈ, ਭਾਰਤ ਜਿੱਤ ਗਿਆ!"
ਦੱਸਣਯੋਗ ਹੈ ਕਿ ਟੀਮ ਇੰਡੀਆ ਨੇ ਫਾਈਨਲ ਮੈਚ 'ਚ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ 9ਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8