ਸਿੰਗਾਪੁਰ 'ਚ ਭਾਰਤੀ ਮੂਲ ਦੇ ਥਰਮਨ ਨੇ ਜਿੱਤੀ ਰਾਸ਼ਟਰਪਤੀ ਚੋਣ, PM ਮੋਦੀ ਨੇ ਦਿੱਤੀ ਵਧਾਈ

Saturday, Sep 02, 2023 - 12:20 PM (IST)

ਸਿੰਗਾਪੁਰ 'ਚ ਭਾਰਤੀ ਮੂਲ ਦੇ ਥਰਮਨ ਨੇ ਜਿੱਤੀ ਰਾਸ਼ਟਰਪਤੀ ਚੋਣ, PM ਮੋਦੀ ਨੇ ਦਿੱਤੀ ਵਧਾਈ

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਭਾਰਤੀ ਮੂਲ ਦੇ ਅਰਥ ਸ਼ਾਸਤਰੀ ਥਰਮਨ ਸ਼ਨਮੁਗਾਰਤਨਮ ਨੂੰ ਸਿੰਗਾਪੁਰ ਦਾ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, ''ਮੈਂ ਭਾਰਤ-ਸਿੰਗਾਪੁਰ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ।'

ਇਹ ਵੀ ਪੜ੍ਹੋ: ਚਿਲੀ 'ਚ ਟਰੇਨ ਨੇ ਮਿੰਨੀ ਬੱਸ ਨੂੰ ਮਾਰੀ ਟੱਕਰ, 6 ਲੋਕਾਂ ਦੀ ਦਰਦਨਾਕ ਮੌਤ

PunjabKesari

ਥੁਰਮਨ ਨੇ ਸ਼ੁੱਕਰਵਾਰ ਦੀ ਰਾਸ਼ਟਰਪਤੀ ਚੋਣ ਵੱਡੇ ਫਰਕ ਨਾਲ ਜਿੱਤੀ ਸੀ। ਭਾਰਤੀ ਮੂਲ ਦੇ ਸਿੰਗਾਪੁਰ ਦੇ ਅਰਥ ਸ਼ਾਸਤਰੀ ਥਰਮਨ (66) ਦੇਸ਼ ਦੇ 9ਵੇਂ ਰਾਸ਼ਟਰਪਤੀ ਹੋਣਗੇ। ਚੋਣ ਵਿੱਚ ਉਨ੍ਹਾਂ ਦੇ ਹੱਕ ਵਿੱਚ 70.4 ਫੀਸਦੀ ਵੋਟਾਂ ਪਈਆਂ। ਥਰਮਨ ਨੇ 2001 ਵਿੱਚ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਮੁੱਖ ਤੌਰ 'ਤੇ ਸਿੰਗਾਪੁਰ ਦੀ ਮੁਦਰਾ ਅਥਾਰਟੀ ਵਿੱਚ ਸੇਵਾਵਾਂ ਦਿੱਤੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਸਿੱਖਿਆ ਅਤੇ ਵਿੱਤ ਮੰਤਰੀ ਵਜੋਂ ਵੀ ਸੇਵਾ ਨਿਭਾਈ ਹੈ ਅਤੇ 2011 ਤੋਂ 2019 ਤੱਕ ਉਪ ਪ੍ਰਧਾਨ ਮੰਤਰੀ ਵੀ ਰਹੇ ਸਨ। ਸਿੰਗਾਪੁਰ ਵਿੱਚ 2011 ਤੋਂ ਬਾਅਦ ਇਹ ਪਹਿਲੀ ਰਾਸ਼ਟਰਪਤੀ ਚੋਣ ਸੀ। ਸਿੰਗਾਪੁਰ ਵਿੱਚ ਪਹਿਲੀ ਰਾਸ਼ਟਰਪਤੀ ਚੋਣ 28 ਅਗਸਤ 1993 ਨੂੰ ਹੋਈ ਸੀ।

ਇਹ ਵੀ ਪੜ੍ਹੋ: ਲਹਿੰਦੇ ਪੰਜਾਬ ਤੋਂ ਮਾੜੀ ਖ਼ਬਰ, ਝੂਠੀ ਸ਼ਾਨ ਲਈ ਪਿਓ ਨੇ 25 ਸਾਲਾ ਡਾਕਟਰ ਧੀ ਦਾ ਕੀਤਾ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News