PM ਮੋਦੀ ਨੇ CM ਭਗਵੰਤ ਮਾਨ ਨੂੰ ਦਿੱਤੀ ਵਧਾਈ, ਕਿਹਾ-ਪੰਜਾਬ ਦੇ ਵਿਕਾਸ ਲਈ ਮਿਲ ਕੇ ਕਰਾਂਗੇ ਕੰਮ
Wednesday, Mar 16, 2022 - 03:48 PM (IST)
ਨਵੀਂ ਦਿੱਲੀ– ਵਿਧਾਨ ਸਭਾ ਚੋਣਾਂ 2022 ’ਚ ਵੱਡੀ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਧੂਰੀ ਤੋਂ ਵਿਧਾਇਕ ਭਗਵੰਤ ਮਾਨ ਨੇ ਅੱਜ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕ ਲਈ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਟਵੀਟ ਕਰ ਕੇ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਕਿਹਾ, ‘‘ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਭਗਵੰਤ ਮਾਨ ਨੂੰ ਵਧਾਈ। ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਦੇ ਕਲਿਆਣ ਲਈ ਮਿਲ ਕੇ ਕੰਮ ਕਰਾਂਗੇ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ; 156 ਦੇਸ਼ਾਂ ਦੇ ਨਾਗਰਿਕਾਂ ਲਈ ਈ-ਟੂਰਿਸਟ ਵੀਜ਼ਾ ਬਹਾਲ
ਇਹ ਵੀ ਪੜ੍ਹੋ: ਮੁੱਖ ਮੰਤਰੀ ਬਣਦਿਆਂ ਹੀ ਭਗਵੰਤ ਮਾਨ ਨੇ ਆਖੀਆਂ ਵੱਡੀਆਂ ਗੱਲਾਂ, ਇਨਕਲਾਬ ਜ਼ਿੰਦਾਬਾਦ ਦੇ ਲਗਾਏ ਨਾਅਰੇ
ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਆਯੋਜਿਤ ਇਕ ਵੱਡੇ ਸਮਾਗਮ ’ਚ ਸਹੁੰ ਚੁੱਕੀ। ਮਾਨ ਨੇ ਪੰਜਾਬੀ ਭਾਸ਼ਾ ’ਚ ਸਹੁੰ ਚੁੱਕੀ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕ ਮੌਜੂਦ ਰਹੇ। ‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾਂ ’ਚ 117 ’ਚੋਂ 92 ਸੀਟਾਂ ਜਿੱਤੀਆਂ ਅਤੇ ਸੂਬੇ ’ਚ ਪਹਿਲੀ ਵਾਰ ਸਰਕਾਰ ਬਣਾਈ ਹੈ।
ਇਹ ਵੀ ਪੜ੍ਹੋ: ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ’ਚ ਪਹੁੰਚੇ ਗੁਰਦਾਸ ਮਾਨ ਨੇ ‘ਆਪ’ ਤੋਂ ਕੀਤੀ ਇਹ ਉਮੀਦ (ਵੀਡੀਓ)