PM ਮੋਦੀ ਨੇ ਅਮਰੀਕੀ ਆਜ਼ਾਦੀ ਦਿਹਾੜੇ ਦੀ ਦਿੱਤੀ ਵਧਾਈ, ਟਰੰਪ ਨੇ ਦਿੱਤਾ ਪਿਆਰਾ ਜਵਾਬ
Sunday, Jul 05, 2020 - 10:41 AM (IST)
ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ 244ਵੇਂ ਆਜ਼ਾਦੀ ਦਿਹਾੜੇ ਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਥੋਂ ਦੀ ਜਨਤਾ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ- ਮੈਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਥੋਂ ਦੇ ਲੋਕਾਂ ਨੂੰ ਅਮਰੀਕਾ ਦੇ 244ਵੇਂ ਆਜ਼ਾਦੀ ਦਿਹਾੜੇ ਮੌਕੇ ਵਧਾਈ ਦਿੰਦਾ ਹਾਂ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਰੂਪ ਵਿਚ ਅਸੀਂ ਆਜ਼ਾਦ ਅਤੇ ਮਨੁੱਖੀ ਉੱਦਮ ਦੀ ਕਦਰ ਕਰਦੇ ਹਾਂ ਅਤੇ ਇਨ੍ਹਾਂ ਕਦਰਾਂ-ਕੀਮਤਾਂ ਨੂੰ ਲੈ ਕੇ ਇਹ ਦਿਨ ਮਨਾਇਆ ਜਾਂਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਵਧਾਈ ਸੰਦੇਸ਼ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਬਹੁਤ ਪਿਆਰ ਜਵਾਬ ਦਿੱਤਾ। ਉਨ੍ਹਾਂ ਕਿਹਾ ਧੰਨਵਾਦ ਮੇਰੇ ਦੋਸਤ। ਅਮਰੀਕਾ ਭਾਰਤ ਨੂੰ ਪਿਆਰ ਕਰਦਾ ਹੈ। ਦੁਨੀਆ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ਾਂ ਦੇ ਨੇਤਾਵਾਂ ਵਿਚਾਲੇ ਟਵਿੱਟਰ 'ਤੇ ਗੱਲਬਾਤ ਦਾ ਦੋਹਾਂ ਦੇਸ਼ਾਂ ਦੇ ਲੋਕਾਂ ਨੇ ਸਵਾਗਤ ਕੀਤਾ।
ਇਹ ਟਵੀਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਜਿਸ ਤੋਂ ਬਾਅਦ ਯੂਜ਼ਰਸ ਨੇ ਵੀ ਮੋਦੀ ਦਾ ਧੰਨਵਾਦ ਕੀਤਾ। ਲੋਕਪ੍ਰਿਅ ਅਫਰੀਕੀ-ਅਮਰੀਕੀ ਗਾਇਕ ਮੈਰੀ ਮਿਲਬੇਨ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਹਾਨੂੰ ਅਤੇ ਮੁੱਲਵਾਨ ਦੋਸਤ ਦੇ ਰੂਪ ਵਿਚ ਭਾਰਤ ਨੂੰ ਪਾ ਕੇ ਅਮਰੀਕਾ ਧੰਨ ਹੋ ਗਿਆ। ਅਮਰੀਕਾ ਅਤੇ ਭਾਰਤ ਦੁਨੀਆ ਦੇ ਦੋ ਸਭ ਤੋਂ ਵੱਡੇ ਲੋਕਤੰਤਰ। ਟਵਿੱਟਰ ਯੂਜ਼ਰਸ ਗੁਰਦੀਪ ਸਿੰਘ ਨੇ ਟਵੀਟ ਕੀਤਾ ਕਿ ਭਾਰਤ ਵੀ ਅਮਰੀਕਾ ਨਾਲ ਪਿਆਰ ਕਰਦਾ ਹੈ।
ਦੱਸਣਯੋਗ ਹੈ ਕਿ ਅਮਰੀਕਾ 'ਚ 4 ਜੁਲਾਈ ਨੂੰ ਆਜ਼ਾਦੀ ਦਿਹਾੜਾ ਮਨਾਇਆ ਜਾਂਦਾ ਹੈ। ਅਮਰੀਕਾ ਇਸ ਦਿਨ 1776 ਵਿਚ ਬ੍ਰਿਤਾਨੀ ਸਮਰਾਜ ਤੋਂ ਆਜ਼ਾਦੀ ਦੇ ਘੋਸ਼ਣਾ ਪੱਤਰ ਦੇ ਪ੍ਰਕਾਸ਼ਨ ਦਾ ਜਸ਼ਨ ਮਨਾਉਂਦਾ ਹੈ। ਅਮਰੀਕਾ 'ਚ ਇਸ ਦਿਨ ਰਾਸ਼ਟਰੀ ਛੁੱਟੀ ਹੁੰਦੀ ਹੈ।