ਯੂਕ੍ਰੇਨ ਸੰਕਟ 'ਤੇ PM ਮੋਦੀ ਦੀ ਉੱਚ ਪੱਧਰੀ ਬੈਠਕ ਸ਼ੁਰੂ, ਰੱਖਿਆ ਮੰਤਰੀ ਸਮੇਤ NSA ਵੀ ਮੌਜੂਦ

Thursday, Feb 24, 2022 - 08:11 PM (IST)

ਯੂਕ੍ਰੇਨ ਸੰਕਟ 'ਤੇ PM ਮੋਦੀ ਦੀ ਉੱਚ ਪੱਧਰੀ ਬੈਠਕ ਸ਼ੁਰੂ, ਰੱਖਿਆ ਮੰਤਰੀ ਸਮੇਤ NSA ਵੀ ਮੌਜੂਦ

ਨੈਸ਼ਨਲ ਡੈਸਕ-ਯੂਕ੍ਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਗਈ ਉੱਚ ਪੱਧਰੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਸੀਤਾਰਮਨ ਅਤੇ ਐੱਨ.ਐੱਸ.ਏ. ਦੇ ਅਧਿਕਾਰੀ ਵੀ ਮੌਜੂਦ ਹਨ। ਬੈਠਕ 'ਚ ਰੂਸ-ਯੂਕ੍ਰੇਨ ਸੰਕਟ ਦੇ ਆਰਥਿਕ ਪ੍ਰਭਾਵ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਅਸਰ ਨੂੰ ਘੱਟ ਕਰਨ ਦੇ ਤਰੀਕਿਆਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਯੂਕ੍ਰੇਨ 'ਤੇ ਰੂਸ ਦੇ ਹਮਲੇ ਨਾਲ ਯੂਰਪ ਦੀ ਸ਼ਾਂਤੀ ਹੋਈ ਭੰਗ : ਨਾਟੋ ਮੁਖੀ

ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਦੇ ਹੁਕਮ ਤੋਂ ਬਾਅਦ ਇਕ ਵਿਸ਼ੇਸ਼ ਫੌਜੀ ਮੁਹਿੰਮ ਤਹਿਤ ਵੀਰਵਾਰ ਨੂੰ ਯੂਕ੍ਰੇਨ ਦੇ ਕਈ ਸ਼ਹਿਰਾਂ 'ਚ ਮਿਜ਼ਾਈਲਾਂ ਦਾਗੀਆਂ ਗਈਆਂ ਅਤੇ ਯੂਕ੍ਰੇਨ ਦੇ ਤੱਟ 'ਤੇ ਆਪਣੇ ਫੌਜੀਆਂ ਨੂੰ ਉਤਾਰਿਆ। ਪੂਰਬੀ ਯੂਰਪੀਨ ਦੇਸ਼ 'ਤੇ ਰੂਸ ਦੇ ਹਮਲੇ ਨਾਲ ਬਾਜ਼ਾਰਾਂ 'ਚ ਹਲਚਲ ਮਚ ਗਈ ਹੈ। ਇਸ ਘਟਨਾਕ੍ਰਮ ਦਰਮਿਆਨ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ 2,700 ਅੰਕਾਂ ਤੋਂ ਜ਼ਿਆਦਾ ਟੁੱਟ ਗਿਆ। ਇਸ ਤੋਂ ਪਹਿਲਾਂ ਯੂਕ੍ਰੇਨ ਦੇ ਹਵਾਈ ਖੇਤਰ ਬੰਦ ਕੀਤੇ ਜਾਣ ਤੋਂ ਬਾਅਦ ਭਾਰਤੀ ਦੂਤਘਰ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਲੈਣ ਲਈ ਕੀਵ ਜਾਣ ਵਾਲੀਆਂ ਵਿਸ਼ੇਸ਼ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਭਾਰਤ ਹੁਣ ਏਅਰ ਇੰਡੀਆ ਦੀ ਉਡਾਣ ਦੇ ਵਾਪਸ ਆਉਣ ਤੋਂ ਬਾਅਦ ਅਤੇ ਬੰਦ ਯੂਕ੍ਰੇਨ ਹਵਾਈ ਖੇਤਰ ਦੇ ਕਾਰਨ ਦਿੱਲੀ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਬਦਲਵੇਂ ਮਾਰਗਾਂ ਦੀ ਭਾਲ ਕਰ ਰਿਹਾ ਹੈ।

ਇਹ ਵੀ ਪੜ੍ਹੋ : ਪੰਜ ਸਾਲ ਸੱਤਾ 'ਚ ਰਹੀ ਕਾਂਗਰਸ ਦੇ ਆਗੂਆਂ ਨੂੰ ਹੁਣ ਨਸ਼ਾ ਮਾਫੀਆ ਦੀ ਸਤਾਉਣ ਲੱਗੀ ਚਿੰਤਾ: ਭਗਵੰਤ ਮਾਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News